ਲੁਧਿਆਣਾ ਪਹੁੰਚੇ ਬਿਕਰਮ ਮਜੀਠੀਆ ਦਾ ਵਿਰੋਧੀਆਂ ਵੱਲ ਨਿਸ਼ਾਨਾ/ ਉਮੀਦਵਾਰ ਲਈ ਵੋਟਾਂ ਮੰਗਦਿਆਂ ਵਿਰੋਧੀਆਂ ਨੂੰ ਲਾਏ ਰਗੜੇ/ ਲੋਕਾਂ ਨੂੰ ਸੂਬੇ ਦੀ ਭਲਾਈ ਲਈ ਅਕਾਲੀ ਦਲ ਨੂੰ ਵੋਟ ਦੇਣ ਦੀ ਕੀਤੀ ਅਪੀਲ

0
5

ਲੁਧਿਆਣਾ ’ਚ ਅਕਾਲੀ ਉਮੀਦਵਾਰ ਪਰਉਪਕਾਰ ਸਿੰਘ ਘੁੰਮਣ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਪਹੁੰਚੇ ਸੀਨੀਅਰ ਆਗੂ ਬਿਕਰਮ ਮਜੀਠੀਆ ਨੇ ਵਿਰੋਧੀ ਪਾਰਟੀਆਂ ਦੇ ਵੱਡੇ ਸ਼ਬਦੀ ਹਮਲੇ ਕੀਤੇ। ਆਮ ਆਦਮੀ ਪਾਰਟੀ ਦੀ ਨਾਮ ਲੈਂਦਿਆਂ ਉਨ੍ਹਾਂ ਕਿਹਾ ਕਿ ਇਸ ਪਾਰਟੀ ਨੇ ਪਹਿਲਾਂ ਅੰਨ੍ਹਾ ਹਜ਼ਾਰੇ ਨੂੰ ਧੋਖਾ ਦਿੱਤਾ ਅਤੇ ਫਿਰ ਉਹੀ ਹਾਲ ਦਿੱਲੀ ਵਾਲਿਆਂ ਦਾ ਕੀਤਾ ਐ। ਹੁਣ ਜਦੋਂ ਦਿੱਲੀ ਦੇ ਲੋਕਾਂ ਨੇ ਇਨ੍ਹਾਂ ਨੂੰ ਨਕਾਰ ਦਿੱਤਾ ਐ ਤਾਂ ਇਹ ਪੰਜਾਬੀਆਂ ਨੂੰ ਗੁਮਰਾਹ ਕਰਨਾ ਸ਼ੁਰੂ ਕਰ ਦਿੱਤਾ ਐ। ਉਨ੍ਹਾਂ ਕਿਹਾ ਕਿ ਪੰਜਾਬੀ ਇਕ ਵਾਰ ਧੋਖਾ ਖਾ ਚੁੱਕੇ ਨੇ ਹੁਣ ਇਸ ਪਾਰਟੀ ਨੂੰ ਮੂੰਹ ਨਹੀਂ ਲਾਉਣਗੇ। ਭਾਜਪਾ ਤੇ ਕਾਂਗਰਸ ਵੱਲ ਨਿਸ਼ਾਨਾ ਸੇਧਦਿਆਂ ਉਨ੍ਹਾਂ ਕਿਹਾ ਕਿ ਦਿੱਲੀ ਨਾਲ ਸਬੰਧਤ ਪਾਰਟੀਆਂ ਨੇ  ਪੰਜਾਬ ਨਾਲ ਹਮੇਸ਼ਾ ਮਤਰੇਆ ਵਿਵਹਾਰ ਕੀਤਾ ਐ ਅਤੇ ਕੇਵਲ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬੀਆਂ ਦੀ ਆਪਣੀ ਪਾਰਟੀ ਐ ਜੋ ਪੰਜਾਬ ਦਾ ਭਲਾ ਕਰ ਸਕਦੀ ਐ।

LEAVE A REPLY

Please enter your comment!
Please enter your name here