ਫਰੀਦਕੋਟ ਮੰਡੀ ’ਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ/ ਵਿਧਾਇਕ ਸੇਖੋਂ ਤੇ ਡੀਸੀ ਨੇ ਕਰਵਾਈ ਸ਼ੁਰੂਆਤ/ ਨਿਰਵਿਘਣ ਖਰੀਦ ਦੇ ਪੂਰੇ ਪ੍ਰਬੰਧਾਂ ਦਾ ਦਾਅਵਾ

0
2

ਫਰੀਦਕੋਟ ਦੀ ਅਨਾਜ ਮੰਡੀ ਵਿਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਹੋ ਗਈ ਹੈ। ਇਸ ਦੀ ਸ਼ੁਰੂਆਤ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਤੇ ਡਿਪਟੀ ਸਮਿਸ਼ਨਰ ਰਾਹੁਲ ਚਾਬਾ ਵੱਲੋਂ ਕੀਤੀ ਗਈ। ਇਸ ਮੌਕੇ ਵਿਧਾਇਕ ਸੇਖੋਂ ਨੇ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕਿਸਾਨਾਂ ਨੂੰ ਨਿਰਵਿਘਣ ਬਿਜਲੀ ਸਪਲਾਈ ਤੇ ਨਹਿਰੀ ਪਾਣੀ ਮੁਹੱਈਆ ਕਰਵਾਉਣ ਦੇ ਨਾਲ ਨਾਲ ਮੰਡੀਆਂ ਵਿਚ ਫਸਲਾਂ ਦੀ ਖਰੀਦ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਝੋਨੇ  ਦੀ ਖਰੀਦ, ਲਿਫਟਿੰਗ ਤੇ ਫਸਲ ਦੀ ਅਦਾਇਗੀ ਦੀ ਪ੍ਰਕਿਰਿਆ ਸਮੇਂ ਮੁਕੰਮਲ ਕਰਨ ਲਈ ਸਬੰਧਤ ਵਿਭਾਗਾਂ ਵੱਲੋਂ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ ਤੇ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਘੱਟ ਮੀਂਹ ਪੈਣ ਦੇ ਬਾਵਜੂਦ ਖੇਤਾਂ ਲਈ ਨਿਰਵਿਘਨ ਬਿਜਲੀ ਦੀ ਸਪਲਾਈ ਮੁਹੱਈਆ ਕਰਵਾਈ ਗਈ ਹੈ ਜਿਸ ਕਾਰਨ ਬਹੁਤ ਵਧੀਆ ਝਾੜ ਪੈਦਾ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਫ਼ਸਲ ਦੀ ਨਿਰਵਿਘਨ ਅਤੇ ਸੁਚਾਰੂ ਖਰੀਦ ਨੂੰ ਯਕੀਨੀ ਬਣਾਉਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਖਰੀਦ, ਲਿਫ਼ਟਿੰਗ ਅਤੇ ਅਦਾਇਗੀ ਦੀ ਪ੍ਰਕਿਰਿਆ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਸਬੰਧਤ ਵਿਭਾਗਾਂ ਵੱਲੋਂ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਝੋਨੇ ਦੀ ਫ਼ਸਲ ਨੂੰ ਮੰਡੀਆਂ ਵਿੱਚ ਸੁੱਕਾ ਕੇ ਅਤੇ ਸਰਕਾਰੀ ਨਿਯਮਾਂ ਅਨੁਸਾਰ ਲੈ ਕੇ ਆਉਣ, ਤਾਂ ਜੋ ਖਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਨੇਪਰੇ ਚੜ੍ਹ ਸਕੇ। ਉਨ੍ਹਾਂ ਕਿਹਾ ਜਿਵੇ ਜਿਵੇ ਝੋਨੇ ਦੀ ਖਰੀਦ ਕੀਤੀ ਜਾਵੇਗੀ ਨਾਲ ਦੀ ਨਾਲ ਝੋਨੇ ਦੀ ਲਿਫਟਿੰਗ ਕਰਵਾ ਦਿੱਤੀ ਜਾਵੇਗੀ, ਤਾਂ ਜੋ ਮੰਡੀਆਂ ਵਿੱਚ ਕਿਸੇ ਕਿਸਮ ਦੀ ਕੋਈ ਸਮੱਸਿਆਵਾਂ ਨਾ ਪੇਸ਼ ਆਵੇ।
ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਦੱਸਿਆ ਕਿ ਇਸ ਵਾਰ ਝਾੜ ਦੀ ਮਾਤਰਾ ਵਧੀਆ ਹੋਈ ਹੈ। ਉਨ੍ਹਾਂ ਕਿਹਾ ਕਿ ਫਸਲ ਵਿੱਚ ਨਮੀ ਦੀ ਮਾਤਰਾ ਵਧੀਆ ਪਾਈ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਸਾਰੇ ਪ੍ਰਬੰਧ ਮੁਕੰਮਲ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਸਹੂਲਤ ਲਈ ਮੰਡੀਆਂ ਵਿੱਚ ਬੁਨਿਆਦੀ ਸਹੂਲਤਾਂ, ਬਾਰਦਾਨਾ, ਪੀਣ ਵਾਲਾ ਪਾਣੀ, ਸਫ਼ਾਈ, ਰੌਸ਼ਨੀ ਅਤੇ ਹੋਰ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਗਏ ਹਨ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਖਰੀਦ ਪ੍ਰਕਿਰਿਆ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਉਣ ਦਿੱਤੀ ਜਾਵੇ ਅਤੇ ਫ਼ਸਲ ਦੀ ਖਰੀਦ ਤੋਂ ਬਾਅਦ ਲਿਫ਼ਟਿੰਗ ਨੂੰ ਵੀ ਨਿਰਵਿਘਨ ਬਣਾਇਆ ਜਾਵੇ।

LEAVE A REPLY

Please enter your comment!
Please enter your name here