ਬਰਨਾਲਾ ’ਚ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ/ ਪੁਲਿਸ ਨੇ ਚਾਰ ਜਣਿਆਂ ਨੂੰ ਗ੍ਰਿਫਤਾਰ ਕਰ ਕੇ ਜਾਂਚ ਆਰੰਭੀ

0
7

ਬਰਨਾਲਾ ਚ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋਣ ਦੀ ਖਬਰ ਸਾਹਮਣੇ ਆਈ ਐ। ਮ੍ਰਿਤਕ ਦੀ ਪਛਾਣ ਬਲਜਿੰਦਰ ਸਿੰਘ ਉਰਫ ਗਾਂਧੀ ਵਾਸੀ ਧਨੌਲਾ ਖੁਰਦ ਵਜੋਂ ਹੋਈ ਐ। ਪੁਲਿਸ ਨੇ ਮ੍ਰਿਤਕ ਦੇ ਪਰਿਵਾਰ ਦੇ ਬਿਆਨਾਂ ਦੇ ਆਧਾਰ ਤੇ ਚਾਰ ਜਣਿਆਂ ਨੂੰ ਹਿਰਾਸਤ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਐ। ਪਰਿਵਾਰ ਦਾ ਇਲਜਾਮ ਐ ਕਿ ਮ੍ਰਿਤਕ ਨੂੰ ਉਸਦੇ ਚਾਰ ਸਾਥੀਆਂ ਨੇ ਨਸ਼ੇ ਦਾ ਸੇਵਨ ਕਰਵਾਇਆ ਸੀ, ਜਿਸ ਦੇ ਚਲਦਿਆਂ ਉਸ ਦੀ ਮੌਤ ਹੋਈ ਐ। ਪੁਲਿਸ ਨੇ ਚਾਰਾਂ ਖਿਲਾਫ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਸਿਟੀ ਸਤਬੀਰ ਸਿੰਘ ਬੈਂਸ ਨੇ ਦੱਸਿਆ ਪਿਛਲੇ ਦਿਨੀ ਇੱਕ ਡੈਡ ਬਾਡੀ ਧਨੋਲਾ ਖੁਰਦ ਬਰਨਾਲਾ ਮਾਨਸਾ ਰੋਡ ਤੇ ਮਿਲੀ ਸੀ ਜਿਸ ਦੀ ਪਹਿਚਾਣ ਬਲਜਿੰਦਰ ਸਿੰਘ ਉਰਫ ਗਾਂਧੀ ਵਾਸੀ ਧਨੌਲਾ ਖੁਰਦ ਵਜੋਂ ਹੋਈ ਸੀ। ਜਿਸ ਤੋਂ ਬਾਅਦ ਪੁਲਿਸ ਨੇ ਮ੍ਰਿਤਕ ਦੇ ਪਿਤਾ ਸਤਪਾਲ ਸਿੰਘ ਦੇ ਬਿਆਨਾਂ ਦੇ ਅਧਾਰ ਤੇ ਬਲਜਿੰਦਰ ਸਿੰਘ ਉਰਫ ਗੇਂਦਾ ਨਿਵਾਸੀ ਧਨੌਲਾ ਖੁਰਦ, ਗੁਰਦੀਪ ਸਿੰਘ ਉਰਫ ਲੱਡੂ ਨਿਵਾਸੀ ਹੰਡਿਆਇਆ, ਅਜੇ ਸ਼ਰਮਾ ਨਿਵਾਸੀ ਸੇਖਾ ਰੋਡ ਬਰਨਾਲਾ, ਜੈਲੋ ਕੋਰ ਨਵਾਸੀ ਬਰਨਾਲਾ, ਗੁਰਦੀਪ ਸਿੰਘ ਅਤੇ ਪ੍ਰੀਤ ਸਿੰਘ ਨਿਵਾਸੀ ਬਰਨਾਲਾ ਦੇ ਦੇ ਖਿਲਾਫ ਕੇਸ ਦਰਜ ਕੀਤਾ ਗਿਆ। ਉਹਨਾਂ ਦੱਸਿਆ ਕਿ ਪਰਿਵਾਰ ਦੇ ਦੱਸਣ ਮੁਤਾਬਕ ਅਤੇ ਜਾਂਚ ਵਿੱਚ ਵੀ ਇਹ ਸਾਹਮਣੇ ਆਇਆ ਕਿ ਬਲਜਿੰਦਰ ਸਿੰਘ ਉਰਫ ਗਾਂਧੀ ਜਿਸਦੇ ਸਾਥੀ ਬਲਜਿੰਦਰ ਸਿੰਘ ਉਰਫ ਗੇਂਦਾ ਅਤੇ ਗੁਰਦੀਪ ਸਿੰਘ ਉਰਫ ਲੱਡੂ ਉਕਤਾਨ ਨੇ ਅਜੇ ਸ਼ਰਮਾ ਨਿਵਾਸੀ ਬਰਨਾਲਾ ਅਤੇ ਜੈਲੋ ਕੋਰ ਨਿਵਾਸੀ ਬਰਨਾਲਾ ਤੋਂ ਨਸ਼ਾ ਲਿਆ ਕੇ ਬਲਜਿੰਦਰ ਸਿੰਘ ਉਰਫ ਗਾਂਧੀ ਨੂੰ ਜਿਆਦਾ ਮਾਤਰਾ ਵਿੱਚ ਖਵਾ ਦਿੱਤਾ ਜਿਸ ਨਾਲ ਉਸਦੀ ਮੌਤ ਹੋ ਗਈ। ਪੁਲਿਸ ਨੇ ਉਕਤਾ ਲੋਕਾਂ ਖਿਲਾਫ ਕੇਸ ਦਰਜ ਕਰਕੇ ਅੱਗੇ ਦੀ ਜੋ ਕਾਨੂੰਨੀ ਕਾਰਵਾਈ ਹੈ ਉਹ ਸ਼ੁਰੂ ਕਰ ਦਿੱਤੀ

LEAVE A REPLY

Please enter your comment!
Please enter your name here