ਫਰੀਦਕੋਟ ’ਚ ਕਾਂਗਰਸ ਦਾ ਕੇਂਦਰ ਖਿਲਾਫ ਵੱਡਾ ਪ੍ਰਦਰਸ਼ਨ/ ਡੀਸੀ ਦਫਤਰ ਦੇ ਬਾਹਰ ਪੁਤਲਾ ਫੂਕ ਕੇ ਕੀਤੀ ਨਾਅਰੇਬਾਜ਼ੀ/ ਜ਼ਿਲ੍ਹਾ ਪ੍ਰਧਾਨ ਨਵਦੀਪ ਸਿੰਘ ਬੱਬੂ ਬਰਾੜ ਨੇ ਕੀਤੀ ਅਗਵਾਈ

0
3

ਚੋਣ ਕਮਿਸ਼ਨ ਦੀਆਂ ਕਥਿਤ ਧਾਂਦਲੀਆਂ ਦੇ ਵਿਰੋਧ ਵਿੱਚ ਫਰੀਦਕੋਟ ਵਿਖੇ ਕਾਂਗਰਸ ਪਾਰਟੀ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਜ਼ਿਲ੍ਹਾ ਪ੍ਰਧਾਨ ਨਵਦੀਪ ਸਿੰਘ ਬੱਬੂ ਬਰਾੜ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਨੇ ਸ਼ਹਿਰ ਵਿੱਚ ਪੈਦਲ ਰੋਸ ਮਾਰਚ ਕੱਢਿਆ ਅਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਕਾਂਗਰਸ ਭਵਨ ਤੋਂ ਸ਼ੁਰੂ ਹੋਇਆ ਇਹ ਮਾਰਚ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚੋਂ ਹੁੰਦਾ ਹੋਇਆ ਡੀਸੀ ਦਫ਼ਤਰ ਪਹੁੰਚਿਆ, ਜਿੱਥੇ ਵਰਕਰਾਂ ਨੇ ਕੇਂਦਰ ਸਰਕਾਰ ਦਾ ਪੁਤਲਾ ਫੂਕ ਕੇ ਆਪਣਾ ਰੋਸ ਪ੍ਰਗਟਾਇਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਨਵਦੀਪ ਸਿੰਘ ਬੱਬੂ ਬਰਾੜ ਨੇ ਕੇਂਦਰ ਸਰਕਾਰ ’ਤੇ ਧੱਕੇਸ਼ਾਹੀ ਅਤੇ ਲੋਕਾਂ ਨਾਲ ਵਿਤਕਰਾ ਕਰਨ ਦੇ ਦੋਸ਼ ਲਗਾਏ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਆਪਣੀਆਂ ਨੀਤੀਆਂ ਬਦਲਣ ਦੀ ਮੰਗ ਕੀਤੀ।
ਦੱਸਣਯੋਗ ਹੈ ਕਿ ਚੋਣ ਕਮਿਸ਼ਨ ਦੀਆਂ ਕਥਿਤ ਧਾਂਦਲੀਆਂ ਨੂੰ ਲੈ ਕੇ ਵੱਖ ਵੱਖ ਪਾਰਟੀਆਂ ਵੱਲੋਂ ਕੇਂਦਰ ਸਰਕਾਰ ਖਿਲਾਫ ਲਗਾਤਾਰ ਧਰਨਾ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸੇ ਤਹਿਤ ਫਰੀਦਕੋਟ ਵਿਖੇ ਵੀ ਕਾਂਗਰਸ ਪਾਰਟੀ ਵੱਲੋਂ ਵੱਡਾ ਪ੍ਰਦਰਸਨ ਕੀਤਾ ਗਿਆ। ਇਸ ਮੌਕੇ ਵਿਸ਼ਾਲ ਪੈਦਲ ਰੋਸ ਮਾਰਚ ਕੱਢਿਆ ਗਿਆ। ਫਰੀਦਕੋਟ ਦੇ ਕਾਂਗਰਸ ਪਵਨ ਤੋਂ ਸ਼ੁਰੂ ਹੋ ਕੇ ਸ਼ਹਿਰ ਦਾ ਚੱਕਰ ਲਗਾਉਂਦੇ ਹੋਏ ਇਹ ਵਿਸ਼ਾਲ ਰੋਸ ਮਾਰਚ ਡੀਸੀ ਦਫਤਰ ਪਹੁੰਚਿਆ। ਡੀ ਸੀ ਦਫਤਰ ਦੇ ਬਾਹਰ ਕਾਂਗਰਸੀਆਂ ਨੇ ਕੇਂਦਰ ਸਰਕਾਰ ਦਾ ਪੁਤਲਾ ਫੂਕ ਕੇ ਜ਼ੋਰਦਾਰ ਨਾਅਰੇਬਾਜ਼ੀ ਕਰਕੇ ਆਪਣਾ ਰੋਸ਼ ਜਾਹਿਰ ਕੀਤਾ। ਇਸ ਮੌਕੇ ਫਰੀਦਕੋਟ ਕਾਂਗਰਸ ਦੇ ਸਪੋਕਸ ਪਰਸਨ ਡਬਲਜੀਤ ਸਿੰਘ ਧੋਂਸੀ ਨੇ ਕਿਹਾ ਕਿ ਕੇਂਦਰ ਸਰਕਾਰ ਲਗਾਤਾਰ ਧੱਕਾ ਕਰਦੀ ਆ ਰਹੀ ਹੈ ਜਿਸ ਦੇ ਰੋਸ਼ ਵਜੋਂ ਇਹ ਪ੍ਰਦਰਸ਼ਨ ਕੀਤਾ ਗਿਆ ਹੈ।

LEAVE A REPLY

Please enter your comment!
Please enter your name here