ਪੰਜਾਬ ਹੁਸ਼ਿਆਰਪੁਰ ਦੇ ਪਿੰਡ ਬਜਵਾੜਾ ’ਚ ਨੌਜਵਾਨ ਦਾ ਕਤਲ/ ਖੇਤਾਂ ’ਚ ਪਈ ਮਿਲੀ ਲਾਸ਼/ ਪੁਲਿਸ ਨੇ ਮਾਮਲਾ ਦਰਜ ਕਰ ਕੇ ਜਾਂਚ ਕੀਤੀ ਸ਼ੁਰੂ By admin - October 9, 2026 0 2 Facebook Twitter Pinterest WhatsApp ਹੁਸ਼ਿਆਰਪੁਰ ਦੇ ਨਜ਼ਦੀਕੀ ਪਿੰਡ ਬਜਵਾੜਾ ਤੋਂ ਇੱਕ ਨੌਜਵਾਨ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ 37 ਸਾਲਾ ਜਤਿੰਦਰ ਸਿੰਘ ਵਜੋਂ ਹੋਈ ਹੈ, ਜੋ ਟਰੱਕ ਡਰਾਈਵਰ ਦਾ ਕੰਮ ਕਰਦਾ ਸੀ। ਪਰਿਵਾਰਕ ਮੈਂਬਰਾਂ ਮੁਤਾਬਕ ਜਤਿੰਦਰ ਸਿੰਘ ਅੱਜ ਸਵੇਰ ਤੋਂ ਲਾਪਤਾ ਸੀ। ਪਰਿਵਾਰ ਵੱਲੋਂ ਉਸ ਦੀ ਭਾਲ ਕੀਤੀ ਜਾ ਰਹੀ ਸੀ, ਪਰ ਦੇਰ ਸ਼ਾਮ ਉਸ ਦੀ ਲਾਸ਼ ਪਿੰਡ ਦੇ ਨੇੜੇ ਖੇਤਾਂ ਵਿੱਚੋਂ ਬਰਾਮਦ ਹੋਈ। ਪਰਿਵਾਰ ਵੱਲੋਂ ਪੁਲਿਸ ਨੂੰ ਸੂਚਿਤ ਕੀਤਾ ਗਿਆ, ਜਿਸ ਤੋਂ ਬਾਅਦ ਪੁਲਿਸ ਟੀਮ ਮੌਕੇ ’ਤੇ ਪਹੁੰਚ ਗਈ। ਫਿਲਹਾਲ ਕਤਲ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।