ਜਲੰਧਰ ਛਾਉਣੀ ’ਚ ਔਰਤ ਦਾ ਬੈਗ ਖੋਹ ਕੇ ਲੁਟੇਰੇ ਫ਼ਰਾਰ/ ਸਦਰ ਬਾਜ਼ਾਰ ਦੀ ਘਟਨਾ ਸੀਸੀਟੀਵੀ ’ਚ ਕੈਦ/ ਪੁਲਿਸ ਵੱਲੋਂ ਜਾਂਚ ਸ਼ੁਰੂ

0
3

ਜਲੰਧਰ ਛਾਉਣੀ ਦੇ ਸਦਰ ਬਾਜ਼ਾਰ ਵਿੱਚ ਸਕੂਟਰ ਸਵਾਰ ਦੋ ਲੁਟੇਰੇ ਇੱਕ ਔਰਤ ਦਾ ਬੈਗ ਖੋਹ ਕੇ ਫ਼ਰਾਰ ਹੋ ਗਏ। ਗਲੀ ਨੰਬਰ 10 ਵਿੱਚ ਵਾਪਰੀ ਇਹ ਵਾਰਦਾਤ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ ਹੈ। ਘਟਨਾ ਵੇਲੇ ਪੀੜਤਾ ਪੈਦਲ ਜਾ ਰਹੀ ਸੀ ਕਿ ਇਸੇ ਦੌਰਾਨ ਅਣਪਛਾਤੇ ਨੌਜਵਾਨ ਉਸ ਦਾ ਬੈਗ ਖੋਹ ਕੇ ਫਰਾਰ ਹੋ ਗਏ। ਪੀੜਤਾ ਨੇ ਰੋਲਾ ਪਾਇਆ ਪਰ ਤਦ ਤਕ ਲੁਟੇਰੇ ਫਰਾਰ ਹੋ ਚੁੱਕੇ ਸੀ। ਸਥਾਨਕ ਵਾਸੀਆਂ ਨੇ ਪੁਲਿਸ ਪ੍ਰਸ਼ਾਸਨ ਤੋਂ ਇਲਾਕੇ ਵਿਚ ਗਸ਼ਤ ਵਧਾਉਣ ਦੀ ਮੰਗ ਕੀਤੀ ਹੈ। ਪੁਲਿਸ ਮਮਲੇ ਦੀ ਜਾਂਚ ਕਰ ਰਹੀ ਹੈ।
ਭੀੜ-ਭਾੜ ਵਾਲੇ ਇਲਾਕੇ ਅੰਦਰ ਵਾਪਰੀ ਘਟਨਾ ਨੇ ਇਲਾਕੇ ਦੀ ਸੁਰੱਖਿਆ ‘ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਜਾਣਕਾਰੀ ਅਨੁਸਾਰ ਔਰਤ ਬਾਜਾਰ ਵਿਚ ਪੈਦਲ ਜਾ ਰਹੀ ਸੀ ਕਿ ਸਕੂਟਰ ‘ਤੇ ਸਵਾਰ ਦੋ ਅਣਪਛਾਤੇ ਨੌਜਵਾਨ ਬੈਗ ਖੋਹ ਕੇ ਤੇਜ਼ ਰਫ਼ਤਾਰ ਨਾਲ ਭੱਜ ਗਏ। ਜਦੋਂ ਔਰਤ ਨੇ ਰੌਲਾ ਪਾਇਆ ਤਾਂ ਆਸ-ਪਾਸ ਦੇ ਲੋਕ ਇਕੱਠੇ ਹੋ ਗਏ, ਪਰ ਉਦੋਂ ਤੱਕ ਦੋਸ਼ੀ ਭੱਜ ਚੁੱਕੇ ਸਨ।
ਮੌਕੇ ਤੇ ਪੁਹੰਚੀ ਪੁਲਿਸ ਨੇ  ਨੇੜਲੀਆਂ ਦੁਕਾਨਾਂ ਅਤੇ ਇਮਾਰਤਾਂ ਤੋਂ ਸੀਸੀਟੀਵੀ ਫੁਟੇਜ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸਥਾਨਕ ਨਿਵਾਸੀ ਜਨਤਾ ਦੀ ਸੁਰੱਖਿਆ ‘ਤੇ ਸਵਾਲ ਉਠਾਉਂਦੇ ਹਨ ਜੇਕਰ ਲੋਕ ਇੰਨੇ ਸੁਰੱਖਿਅਤ ਖੇਤਰ ਵਿੱਚ ਵੀ ਸੁਰੱਖਿਅਤ ਨਹੀਂ ਹਨ। ਇਲਾਕੇ ਦੇ ਲੋਕਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਗਸ਼ਤ ਵਧਾਉਣ ਅਤੇ ਅਪਰਾਧਿਕ ਤੱਤਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

LEAVE A REPLY

Please enter your comment!
Please enter your name here