ਪੰਜਾਬ ਕਲਾਨੌਰ ਬੀਡੀਪੀਓ ਖਿਲਾਫ ਲੋਕਾਂ ਨੇ ਖੋਲ੍ਹਿਆ ਮੋਰਚਾ/ ਗ੍ਰਾਂਟਾਂ ਵਿੱਚ ਕਰੋੜਾਂ ਦੀ ਧਾਂਦਲੀ ਦੇ ਦੋਸ਼, ਜਾਂਚ ਦੀ ਮੰਗ/ ਡੀਸੀ ਨੂੰ ਸੌਂਪਿਆ ਮੰਗ ਪੱਤਰ, ਬੀਡੀਪੀਓ ਨੇ ਦੋਸ਼ ਨਕਾਰੇ By admin - October 9, 2026 0 3 Facebook Twitter Pinterest WhatsApp ਗੁਰਦਾਸਪੁਰ ਡੀਸੀ ਦਫ਼ਤਰ ਦੇ ਬਾਹਰ ਕਲਾਨੌਰ ਦੀਆਂ ਪੰਚਾਇਤਾਂ ਨੇ ਬੀਡੀਪੀਓ ਸੁਰਜੀਤ ਸਿੰਘ ਬਰਾੜ ਖ਼ਿਲਾਫ਼ ਗ੍ਰਾਂਟਾਂ ਵਿੱਚ ਕਥਿਤ ਧਾਂਦਲੀ ਅਤੇ ਹਿੱਸਾ ਮੰਗਣ ਦੇ ਦੋਸ਼ ਲਗਾ ਕੇ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਸਹਾਇਕ ਕਮਿਸ਼ਨਰ ਨੂੰ ਮੰਗ ਪੱਤਰ ਸੌਂਪ ਕੇ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਅਤੇ ਕਾਰਵਾਈ ਨਾ ਹੋਣ ’ਤੇ ਪੱਕੇ ਧਰਨੇ ਦੀ ਚੇਤਾਵਨੀ ਦਿੱਤੀ। ਉੱਧਰ, ਬੀਡੀਪੀਓ ਨੇ ਸਾਰੇ ਦੋਸ਼ ਨਕਾਰ ਦਿੱਤੇ ਹਨ। ਪ੍ਰਸ਼ਾਸਨ ਨੇ ਜਾਂਚ ਦਾ ਭਰੋਸਾ ਦਿੱਤਾ ਹੈ। ਪ੍ਰਦਰਸ਼ਨਕਾਰੀਆਂ ਵੱਲੋਂ ਦੋਸ਼ ਲਗਾਇਆ ਗਿਆ ਕਿ ਕਲਾਨੌਰ ਬਲਾਕ ਵਿੱਚ ਵਿਕਾਸ ਕਾਰਜਾਂ ਲਈ ਆਈ ਰਕਮ ਦੀ ਕਥਿਤ ਤੌਰ ’ਤੇ ਸਹੀ ਵਰਤੋਂ ਨਹੀਂ ਕੀਤੀ ਗਈ ਅਤੇ ਵਿਕਾਸ ਕਾਰਜਾਂ ਦੇ ਪੈਸੇ ਨੂੰ ਖੁਰਦ-ਬੁਰਦ ਕਰਨ ਦੇ ਮਾਮਲੇ ਵੀ ਸਾਹਮਣੇ ਆਏ ਹਨ। ਉਨ੍ਹਾਂ ਮੰਗ ਕੀਤੀ ਕਿ ਪੂਰੇ ਮਾਮਲੇ ਦੀ ਨਿਰਪੱਖ ਅਤੇ ਉੱਚ ਪੱਧਰੀ ਜਾਂਚ ਕਰਵਾ ਕੇ ਤੱਥ ਸਾਹਮਣੇ ਲਿਆਂਦੇ ਜਾਣ। ਇਸ ਮੌਕੇ ਪ੍ਰਦਰਸ਼ਨਕਾਰੀਆਂ ਵੱਲੋਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਨਾਮ ਸਹਾਇਕ ਕਮਿਸ਼ਨਰ ਗੁਰਦਾਸਪੁਰ ਕੁਲਦੀਪ ਚੰਦ ਨੂੰ ਮੰਗ ਪੱਤਰ ਸੌਂਪਿਆ ਗਿਆ। ਮੰਗ ਪੱਤਰ ਰਾਹੀਂ ਕਲਾਨੌਰ ਬਲਾਕ ਵਿੱਚ ਗ੍ਰਾਂਟਾਂ ਅਤੇ ਵਿਕਾਸ ਕਾਰਜਾਂ ਸਬੰਧੀ ਲੱਗੇ ਦੋਸ਼ਾਂ ਦੀ ਜਾਂਚ ਕਰਵਾਉਣ ਦੀ ਮੰਗ ਕੀਤੀ ਗਈ। ਪ੍ਰਦਰਸ਼ਨਕਾਰੀਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਇੱਕ-ਦੋ ਦਿਨਾਂ ਦੇ ਅੰਦਰ ਮਾਮਲੇ ਵਿੱਚ ਬਣਦੀ ਕਾਰਵਾਈ ਕਰਕੇ ਇਨਸਾਫ਼ ਨਾ ਦਿੱਤਾ ਗਿਆ ਤਾਂ ਕਲਾਨੌਰ ਵਿੱਚ ਪੱਕਾ ਧਰਨਾ ਲਗਾ ਕੇ ਸੰਘਰਸ਼ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਖੋਲ੍ਹੇ ਜਾਣ ਵਾਲੇ ਮੋਰਚੇ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਵੇਗੀ। ਦੂਜੇ ਪਾਸੇ ਕਲਾਨੌਰ ਦੇ ਬੀਡੀਪੀਓ ਸੁਰਜੀਤ ਸਿੰਘ ਬਰਾੜ ਵੀ ਕੈਮਰੇ ਸਾਹਮਣੇ ਆਏ ਅਤੇ ਉਨ੍ਹਾਂ ਨੇ ਆਪਣੇ ਉੱਪਰ ਲਗਾਏ ਗਏ ਸਾਰੇ ਦੋਸ਼ਾਂ ਨੂੰ ਸਿਰੇ ਤੋਂ ਨਕਾਰ ਦਿੱਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇੱਕ ਸਾਜ਼ਿਸ਼ ਤਹਿਤ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਵੱਲੋਂ ਕਿਸੇ ਵੀ ਤਰ੍ਹਾਂ ਦੀ ਗਲਤ ਕਾਰਵਾਈ ਨਹੀਂ ਕੀਤੀ ਗਈ। ਦੂਜੇ ਪਾਸੇ ਸਹਾਇਕ ਕਮਿਸ਼ਨਰ ਕੁਲਦੀਪ ਚੰਦ ਨੇ ਕਿਹਾ ਹੈ ਕਿ ਮਾਮਲੇ ਦੀ ਜਾਂਚ ਕਰਕੇ ਸੱਚ ਸਾਹਮਣੇ ਲਿਆਉਂਦਾ ਜਾਏਗਾ।