ਸਮਰਾਲਾ ਸਥਿਤ ਮਾਲਵਾ ਕਾਲਜ ਬੌਂਦਲੀ ਪਹੁੰਚੇ ਪ੍ਰਗਟ ਸਿੰਘ/ਯੂਫ ਫੈਸਟੀਵਲ ’ਚ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ/ ਸਿੱਖਿਆ, ਰੁਜ਼ਗਾਰ ਅਤੇ ਮੀਡੀਆ ਦੀ ਆਜ਼ਾਦੀ ’ਤੇ ਰੱਖੇ ਵਿਚਾਰ

0
2

 

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪ੍ਰਗਟ ਸਿੰਘ ਅੱਜ ਸਮਰਾਲਾ ਦੇ ਮਾਲਵਾ ਕਾਲਜ ਬੌਂਦਲੀ ਵਿਖੇ ਪਹੁੰਚ ਜਿੱਥੇ ਉਨ੍ਹਾਂ ਨੇ ਰਵਾਏ ਜਾ ਰਹੇ ਯੂਥ ਫੈਸਟੀਵਲ 2026 ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਸੰਸਦ ਮੈਂਬਰ ਡਾ. ਅਮਰ ਸਿੰਘ ਵੀ ਉਨ੍ਹਾਂ ਦੇ ਨਾਲ ਮੌਜੂਦ ਰਹੇ। ਸਮਾਗਮ ਦੌਰਾਨ ਪ੍ਰਗਟ ਸਿੰਘ ਨੇ ਪੰਜਾਬ ਦੀ ਰਾਜਨੀਤੀ, ਸਿੱਖਿਆ ਪ੍ਰਣਾਲੀ, ਨੌਜਵਾਨਾਂ ਦੇ ਭਵਿੱਖ, ਪ੍ਰਸ਼ਾਸਨਿਕ ਜਵਾਬਦੇਹੀ, ਕੇਂਦਰੀ ਜਾਂਚ ਏਜੰਸੀਆਂ ਦੀ ਭੂਮਿਕਾ ਅਤੇ ਮੀਡੀਆ ਦੀ ਆਜ਼ਾਦੀ ਸਮੇਤ ਕਈ ਅਹਿਮ ਮੁੱਦਿਆਂ ’ਤੇ ਆਪਣੇ ਵਿਚਾਰ ਸਾਂਝੇ ਕੀਤੇ।
ਪ੍ਰਗਟ ਸਿੰਘ ਨੇ ਕਿਹਾ ਕਿ ਅੱਜ ਦੀ ਰਾਜਨੀਤੀ ਸਿਰਫ਼ ਜੁਮਲਿਆਂ ਅਤੇ ਮੁਫ਼ਤ ਸਹੂਲਤਾਂ ਦੇ ਐਲਾਨਾਂ ਤੱਕ ਸੀਮਤ ਨਹੀਂ ਰਹਿਣੀ ਚਾਹੀਦੀ। ਸਰਕਾਰਾਂ ਦੀ ਤਰਜੀਹ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣਾ, ਮਿਆਰੀ ਸਿੱਖਿਆ ਦੇਣਾ ਅਤੇ ਉਨ੍ਹਾਂ ਨੂੰ ਆਪਣੇ ਪੈਰਾਂ ’ਤੇ ਖੜ੍ਹੇ ਹੋਣ ਦੇ ਯੋਗ ਬਣਾਉਣਾ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿਕਾਸ ਲਈ ਤਜਰਬੇਕਾਰ ਆਗੂਆਂ ਦੀ ਸਿਆਸੀ ਸਮਝ ਅਤੇ ਨੌਜਵਾਨਾਂ ਦੀ ਨਵੀਂ ਸੋਚ ਦਾ ਸੁਮੇਲ ਬਹੁਤ ਜ਼ਰੂਰੀ ਹੈ। ਇਸ ਨਾਲ ਸੂਬੇ ਨੂੰ ਵਿਕਾਸ ਦੀ ਨਵੀਂ ਦਿਸ਼ਾ ਮਿਲ ਸਕਦੀ ਹੈ।
ਕੇਂਦਰੀ ਜਾਂਚ ਏਜੰਸੀਆਂ ਦੀ ਕਾਰਗੁਜ਼ਾਰੀ ਬਾਰੇ ਗੱਲ ਕਰਦਿਆਂ ਪ੍ਰਗਟ ਸਿੰਘ ਨੇ ਕਿਹਾ ਕਿ ਜਾਂਚ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਹੋਣੀ ਚਾਹੀਦੀ ਹੈ। ਉਨ੍ਹਾਂ ਅਨੁਸਾਰ ਕਾਨੂੰਨ ਸਾਰਿਆਂ ਲਈ ਬਰਾਬਰ ਹੋਣਾ ਚਾਹੀਦਾ ਹੈ ਅਤੇ ਸੰਵਿਧਾਨਕ ਸੰਸਥਾਵਾਂ ਨੂੰ ਕਿਸੇ ਵੀ ਸਿਆਸੀ ਪ੍ਰਭਾਵ ਤੋਂ ਮੁਕਤ ਰਹਿ ਕੇ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀ ਕਾਰਗੁਜ਼ਾਰੀ ਵਿੱਚ ਜਵਾਬਦੇਹੀ ਅਤੇ ਸੰਵਿਧਾਨਕ ਜ਼ਿੰਮੇਵਾਰੀਆਂ ਦੀ ਪਾਲਣਾ ਨੂੰ ਵੀ ਅਹਿਮ ਦੱਸਿਆ।
ਸਿੱਖਿਆ ਦੇ ਮੁੱਦੇ ’ਤੇ ਆਪਣੇ ਵਿਚਾਰ ਰੱਖਦਿਆਂ ਉਨ੍ਹਾਂ ਕਿਹਾ ਕਿ ਸਿੱਖਿਆ ਦਾ ਵਧਦਾ ਵਪਾਰੀਕਰਨ ਆਮ ਪਰਿਵਾਰਾਂ ਲਈ ਚਿੰਤਾ ਦਾ ਵਿਸ਼ਾ ਹੈ। ਹਰ ਬੱਚੇ ਨੂੰ ਮਿਆਰੀ ਸਿੱਖਿਆ ਮਿਲਣੀ ਯਕੀਨੀ ਬਣਾਉਣ ਲਈ ਸਰਕਾਰੀ ਸਕੂਲਾਂ ਅਤੇ ਹੋਰ ਸਿੱਖਿਆ ਸੰਸਥਾਵਾਂ ਨੂੰ ਮਜ਼ਬੂਤ ਕਰਨਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਸਿਰਫ਼ ਡਿਗਰੀਆਂ ਹਾਸਲ ਕਰਨ ਦਾ ਸਾਧਨ ਨਹੀਂ, ਸਗੋਂ ਨੌਜਵਾਨਾਂ ਨੂੰ ਰੁਜ਼ਗਾਰ ਅਤੇ ਬਿਹਤਰ ਭਵਿੱਖ ਲਈ ਤਿਆਰ ਕਰਨ ਦਾ ਮਹੱਤਵਪੂਰਨ ਜ਼ਰੀਆ ਹੈ।

LEAVE A REPLY

Please enter your comment!
Please enter your name here