ਅੰਮ੍ਰਿਤਸਰ ’ਚ ਨੌਜਵਾਨ ਨਾਲ ਕੁੱਟਮਾਰ, ਵੀਡੀਓ ਵਾਇਰਲ/ 10-12 ਨੌਜਵਾਨਾਂ ’ਤੇ ਲੱਗੇ ਜਾਨਲੇਵਾ ਹਮਲੇ ਦੇ ਇਲਜ਼ਾਮ/ ਪੀੜਤ ਪਰਿਵਾਰ ਨੇ ਕੀਤੀ ਇਨਸਾਫ਼ ਦੀ ਮੰਗ

0
2

ਅੰਮ੍ਰਿਤਸਰ ਵਿੱਚ ਪੁਰਾਣੇ ਝਗੜੇ ਨੂੰ ਲੈ ਕੇ ਇੱਕ ਨੌਜਵਾਨ ਦੀ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਨਾਲ ਸਬੰਧਤ ਸੀਸੀਟੀਵੀ ਤਸਵੀਰਾਂ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀਆਂ ਹਨ, ਜਿਨ੍ਹਾਂ ਵਿੱਚ ਦੁਕਾਨ ਦੇ ਬਾਹਰ ਕੁਝ ਨੌਜਵਾਨਾਂ ਵਿਚਾਲੇ ਝਗੜਾ ਹੁੰਦਾ ਦਿਖਾਈ ਦੇ ਰਿਹਾ ਹੈ। ਪੀੜਤ ਪਰਿਵਾਰ ਨੇ ਦੋਸ਼ ਲਗਾਇਆ ਹੈ ਕਿ ਕਰੀਬ 10 ਤੋਂ 12 ਨੌਜਵਾਨਾਂ ਨੇ ਮਿਲ ਕੇ ਇੱਕ ਨੌਜਵਾਨ ਦੀ ਕੁੱਟਮਾਰ ਕੀਤੀ।  ਪੀੜਤ ਪਰਿਵਾਰ ਨੇ ਕੁੱਟਮਾਰ ਕਰਨ ਵਾਲਿਆਂ ਖ਼ਿਲਾਫ਼ ਬਣਦੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

LEAVE A REPLY

Please enter your comment!
Please enter your name here