ਪੰਜਾਬ ਗੋਇੰਦਵਾਲ ਸਾਹਿਬ ਨੇੜੇ ਸੜਕ ਹਾਦਸੇ ’ਚ ਨੌਜਵਾਨ ਦੀ ਮੌਤ/ ਸੜਕ ਕੰਢੇ ਦਰੱਖਤ ਨਾਲ ਟਕਰਾਈ ਬੇਕਾਬੂ ਕਾਰ/ ਪੁਲਿਸ ਨੇ ਲਾਸ਼ ਪੋਸਟ ਮਾਰਟਮ ਲਈ ਭੇਜ ਕੇ ਜਾਂਚ ਆਰੰਭੀ By admin - October 10, 2026 0 2 Facebook Twitter Pinterest WhatsApp ਤਰਨ ਤਾਰਨ ਦੇ ਕਸਬਾ ਗੋਇੰਦਵਾਲ ਸਾਹਿਬ ਅਧੀਨ ਪੈਂਦੇ ਪਿੰਡ ਵਾਈਪੁਈ ਨੇੜੇ ਤੇਜ਼ ਰਫ਼ਤਾਰ ਕਾਰ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾ ਗਈ, ਜਿਸ ਕਾਰਨ ਕਾਰ ਚਲਾ ਰਹੇ ਵਿਅਕਤੀ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮੌਕੇ ’ਤੇ ਪਹੁੰਚੇ ਥਾਣਾ ਗੋਇੰਦਵਾਲ ਸਾਹਿਬ ਦੇ ਏਐਸਆਈ ਬਲਦੇਵ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਾਦਸੇ ਦਾ ਸ਼ਿਕਾਰ ਹੋਈ ਹਾਂਡਾ ਇਮੇਜ ਕਾਰ ਗੋਇੰਦਵਾਲ ਸਾਹਿਬ ਵੱਲੋਂ ਆ ਰਹੀ ਸੀ। ਜਦੋਂ ਕਾਰ ਪਿੰਡ ਵਾਈਪੁਈ ਨੇੜੇ ਇੱਕ ਮੋੜ ’ਤੇ ਪਹੁੰਚੀ ਤਾਂ ਅਚਾਨਕ ਬੇਕਾਬੂ ਹੋ ਕੇ ਸੜਕ ਕਿਨਾਰੇ ਲੱਗੇ ਦਰੱਖਤ ਨਾਲ ਜਾ ਟਕਰਾਈ। ਮ੍ਰਿਤਕ ਦੀ ਪਛਾਣ ਵਿਸ਼ੂ ਕੁਮਾਰ ਵਾਸੀ ਸਿਆੜਾ, ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਿਸ ਨੇ ਮ੍ਰਿਤਕ ਦੇ ਪਰਿਵਾਰ ਨੂੰ ਸੂਚਿਤ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।