ਗੁਰਦਾਸਪੁਰ ਦੇ ਧਾਰੀਵਾਲ ’ਚ ਔਰਤ ਨਾਲ ਖੋਹ/ ਕੰਨਾਂ ਦੀਆਂ ਵਾਲੀਆਂ ਝਪਟ ਕੇ ਲੁਟੇਰੇ ਫਰਾਰ/ ਘਟਨਾ ਸੀਸੀਟੀਵੀ ’ਚ ਕੈਦ, ਪੁਲਿਸ ਕਰ ਰਹੀ ਜਾਂਚ

0
2

ਧਾਰੀਵਾਲ ਦੀ ਸੰਘਣੀ ਵੱਸੋਂ ਵਾਲੀ ਕ੍ਰਿਸ਼ਨਾ ਗਲੀ ਵਿੱਚ ਲੁੱਟ-ਖੋਹ ਦੀ ਵਾਰਦਾਤ ਸਾਹਮਣੇ ਆਈ ਹੈ, ਜਿੱਥੇ ਦਵਾਈ ਅਤੇ ਘਰੇਲੂ ਸਮਾਨ ਲੈ ਕੇ ਘਰ ਵਾਪਸ ਪਰਤ ਰਹੀ ਇੱਕ ਔਰਤ ਦੇ ਕੰਨਾਂ ਵਿੱਚੋਂ ਦੋ ਮੋਟਰਸਾਈਕਲ ਸਵਾਰ ਨੌਜਵਾਨ ਸੋਨੇ ਦੀਆਂ ਬਾਲੀਆਂ ਖੋਹ ਕੇ ਫਰਾਰ ਹੋ ਗਏ। ਪੀੜਤ ਔਰਤ ਰਾਜ ਰਾਣੀ ਮੁਤਾਬਕ ਉਹ ਘਰੇਲੂ ਸਮਾਨ ਲੈ ਕੇ ਵਾਪਸ ਘਰ ਪਰਤ ਰਹੀ ਸੀ। ਇਸ ਦੌਰਾਨ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਵਿੱਚੋਂ ਇੱਕ ਨੌਜਵਾਨ ਪਿੱਛੋਂ ਆਇਆ ਅਤੇ ਉਸ ਦੇ ਕੰਨਾਂ ਵਿੱਚੋਂ ਸੋਨੇ ਦੀਆਂ ਬਾਲੀਆਂ ਝਪਟ ਕੇ ਫਰਾਰ ਹੋ ਗਿਆ। ਖੋਹ ਦੀ ਘਟਨਾ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ ਹੈ।
ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਕੁਝ ਦੂਰੀ ’ਤੇ ਖੜ੍ਹੇ ਆਪਣੇ ਸਾਥੀ ਦੇ ਮੋਟਰਸਾਈਕਲ ’ਤੇ ਪਿੱਛੇ ਬੈਠ ਗਿਆ। ਇਸ ਤੋਂ ਬਾਅਦ ਦੋਵੇਂ ਨੌਜਵਾਨ ਬਿਜਲੀ ਘਰ ਵਾਲੀ ਗਲੀ ਰਾਹੀਂ ਮੌਕੇ ਤੋਂ ਫਰਾਰ ਹੋ ਗਏ। ਘਟਨਾ ਨੇ ਇਲਾਕੇ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਲੋਕਾਂ ਦੀ ਚਿੰਤਾ ਵਧਾ ਦਿੱਤੀ ਹੈ। ਪੀੜਤ ਔਰਤ ਦੇ ਪੁੱਤਰ ਵਿਕਰਮਜੀਤ ਨੇ ਦੱਸਿਆ ਕਿ ਕੁਝ ਸਮਾਂ ਪਹਿਲਾਂ ਹੀ ਉਨ੍ਹਾਂ ਨੇ ਆਪਣੀ ਮਾਤਾ ਲਈ ਚਾਰ ਗ੍ਰਾਮ ਸੋਨੇ ਦੀਆਂ ਬਾਲੀਆਂ ਬਣਵਾਈਆਂ ਸਨ।
ਉਸ ਨੇ ਦੱਸਿਆ ਕਿ ਇਸ ਘਟਨਾ ਸਬੰਧੀ ਪੁਲਿਸ ਕੋਲ ਸ਼ਿਕਾਇਤ ਵੀ ਦਰਜ ਕਰਵਾ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਧਾਰੀਵਾਲ ਸ਼ਹਿਰ ਵਿੱਚ ਲਗਾਤਾਰ ਵਾਪਰ ਰਹੀਆਂ ਲੁੱਟ-ਖੋਹ ਅਤੇ ਚੋਰੀ ਦੀਆਂ ਘਟਨਾਵਾਂ ਕਾਰਨ ਸ਼ਹਿਰ ਵਾਸੀਆਂ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਹੁਣ ਦੇਖਣਾ ਹੋਵੇਗਾ ਕਿ ਪੁਲਿਸ ਸੀਸੀਟੀਵੀ ਫੁਟੇਜ ਦੇ ਆਧਾਰ ’ਤੇ ਸ਼ੱਕੀ ਨੌਜਵਾਨਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਕਦੋਂ ਤੱਕ ਕਾਬੂ ਕਰਦੀ ਹੈ।

LEAVE A REPLY

Please enter your comment!
Please enter your name here