ਅੰਮ੍ਰਿਤਸਰ ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ਮਹਿਰੋਂ ਖਿਲਾਫ ਕੇਸ ਦਰਜ/ ਦੀਪਿਕਾ ਲੁਥਰਾਂ ਦੇ ਬਿਆਨਾਂ ’ਤੇ ਕੀਤੀ ਕਾਰਵਾਈ/ ਮਹਿਰੋਂ ਨੇ ਬੀਤੇ ਦਿਨ ਦਿੱਤੀ ਸੀ ਧਮਕੀ

0
8

ਅੰਮ੍ਰਿਤਸਰ ਪੁਲਿਸ ਨੇ ਕਮਲ ਕੌਰ ਕਤਲ ਕਾਂਡ ਦੇ ਦੋਸ਼ਾਂ ਵਿਚ ਘਿਰੇ ਅੰਮ੍ਰਿਤਪਾਲ ਸਿੰਘ ਮਹਿਰੋਂ ਖਿਲਾਫ ਇਕ ਹੋਰ ਪਰਚਾ ਦਰਜ ਕੀਤਾ ਐ। ਇਹ ਪਰਚਾ ਸੋਸ਼ਲ ਮੀਡੀਆ ਇਨਫਲੂਐਂਸਰ ਦੀਪਿਕਾ ਲੁਥਰਾ ਦੇ ਬਿਆਨਾਂ ‘ਤੇ ਦਰਜ ਕੀਤਾ ਗਿਆ ਐ। ਇਹ ਪਰਚਾ ਅੰਮ੍ਰਿਤਸਰ ਦੇ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਵਿਖੇ ਗੰਭੀਰ ਧਾਰਾਵਾਂ ਤਹਿਤ ਦਰਜ ਕੀਤਾ ਗਿਆ ਹੈ। ਦੱਸਣਯੋਗ ਐ ਕਿ ਅੰਮ੍ਰਿਤਪਾਲ ਸਿੰਘ ਮਹਿਰੋਂ ਨੇ ਕਮਲ ਕੌਰ ਭਾਬੀ ਦੇ ਕਤਲ ਕਾਂਡ ਦੀ ਜ਼ਿੰਮੇਵਾਰੀ ਲੈਣ ਦੇ ਨਾਲ-ਨਾਲ  ਅੰਮ੍ਰਿਤਸਰ ਦੀ ਦੀਪਿਕਾ ਲੂਥਰਾ ਨੂੰ ਵੀ ਸੁਧਰ ਜਾਣ ਦੀ ਧਮਕੀ ਦਿੱਤੀ ਸੀ, ਜਿਸ ਤੋਂ ਬਾਦ ਦੀਪਿਕਾ ਲੁਥਰਾ ਨੇ ਮੀਡੀਆ ਸਾਹਮਣੇ ਆ ਕੇ ਖੁਦ ਨੂੰ ਪੀੜਤ ਦਸਦਿਆਂ ਸੁਰੱਖਿਆ ਦੀ ਮੰਗ ਕੀਤੀ ਸੀ। ਹੁਣ ਪੁਲਿਸ ਨੇ ਇਸ ਮਾਮਲੇ ਵਿਚ ਕਾਰਵਾਈ ਕਰਦਿਆਂ ਅੰਮ੍ਰਿਤਪਾਲ ਸਿੰਘ ਮਹਿਰੋਂ ਖਿਲਾਫ ਕੇਸ ਦਰਜ ਕਰ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਐ। ਜ਼ਿਕਰਯੋਗ ਹੈ ਕਿ  ਸੋਸ਼ਲ ਮੀਡੀਆ ‘ਤੇ ਦੀਪਿਕਾ ਲੂਥਰਾ ਨੂੰ ਧਮਕੀ ਦਿੰਦਿਆਂ ਅੰਮ੍ਰਿਤਪਾਲ ਸਿੰਘ ਮਹਿਰੋਂ ਨੇ ਕਿਹਾ ਹੈ ਕਿ ‘ਉਹ ਪਹਿਲਾਂ ਵੀ ਅਸ਼ਲੀਲ ਕੈਂਟ ਨੂੰ ਲੈ ਕੇ ਤਾੜਨਾ ਦੇ ਚੁੱਕਾ ਹੈ, ਇਥੋਂ ਤਕ ਉਹ (ਦੀਪਿਕਾ) ਉਨ੍ਹਾਂ ਪਾਸੋਂ ਮੁਆਫੀਆਂ ਵੀ ਮੰਗ ਚੁੱਕੀ ਹੈ ਪਰ ਇਸ ਦੇ ਬਾਵਜੂਦ ਉਸ ਵੱਲੋਂ ਅਸ਼ਲੀਲ ਵੀਡੀਓ ਪਾਈਆਂ ਜਾ ਰਹੀਆਂ ਹਨ।  ਦੀਪਿਕਾ ਲੂਥਰਾ ਨੂੰ ਚਿਤਾਵਨੀ ਦਿੰਦਿਆਂ ਅੰਮ੍ਰਿਤਪਾਲ ਸਿੰਘ ਮਹਿਰੋਂ ਨੇ ਕਿਹਾ ਹੈ ਕਿ ਜੇਕਰ ਉਹ ਅਜੇ ਵੀ ਨਹੀਂ ਸੁਧਰਦੀ ਤਾਂ ਉਸ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਵੀਡੀਓ ਵਿਚ ਅੰਮ੍ਰਿਤਪਾਲ ਨੇ ਇਹ ਵੀ ਆਖਿਆ ਹੈ ਕਿ ਪਾਰਕਿੰਗ ਸਿਰਫ ਬਠਿੰਡਾ ਵਿਚ ਹੀ ਨਹੀਂ ਹੈ ਅਤੇ ਇਹ ਵੀ ਜ਼ਰੂਰੀ ਨਹੀਂ ਕਿ ਹਰ ਵਾਰ ਲਾਸ਼ ਵੀ ਮਿਲੇ।’ ਇਸ ਤੋਂ ਬਾਅਦ ਦੀਪਿਕਾ ਨੇ ਅੰਮ੍ਰਿਤਪਾਲ ਮਹਿਰੋਂ ਖ਼ਿਲਾਫ਼ ਪੁਲਿਸ ਥਾਣੇ ਰਿਪੋਰਟ ਕਰਾਈ ਸੀ, ਜਿਸ ਦੇ ਪੁਲਸ ਨੇ ਦੀਪਿਕਾ ਲੂਥਰਾ ਦੇ ਬਿਆਨਾਂ ‘ਤੇ ਪ੍ਰਤੀਕ੍ਰਿਆ ਵਜੋਂ ਅੰਮ੍ਰਿਤਪਾਲ ਸਿੰਘ ਮਹਿਰੋ ਵਿਰੁੱਧ ਅੰਮ੍ਰਿਤਸਰ ਦੇ ਸਾਈਬਰ ਕ੍ਰਾਈਮ ਪੁਲਸ ਸਟੇਸ਼ਨ ਵਿਖੇ ਗੰਭੀਰ ਧਾਰਾਵਾਂ ਹੇਠ ਮਾਮਲਾ ਦਰਜ ਕੀਤਾ ਗਿਆ ਹੈ। ਪੁਲਸ ਨੇ BNS ਦੀ ਧਾਰਾ 308, 79, 351(3), 324(4), 67 ਦੇ ਤਹਿਤ  ਮਾਮਲਾ ਦਰਜ ਕੀਤਾ ਹੈ।

LEAVE A REPLY

Please enter your comment!
Please enter your name here