ਬਰਨਾਲਾ ’ਚ ਨਕਲੀ ਪੁਲਿਸ ਵਾਲਿਆਂ ਦਾ ਪਰਦਾਫਾਸ਼/ ਵਰਦੀ ਪਹਿਨ ਕੇ ਰਾਹਗੀਰਾਂ ਦੇ ਕੱਟ ਰਹੇ ਸੀ ਚੱਲਾਨ/ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਕੀਤਾ ਗ੍ਰਿਫਤਾਰ

0
2

ਬਰਨਾਲਾ ਨੇ ਨਕਲੀ ਪੁਲਿਸ ਮੁਲਾਜ਼ਮ ਬਣ ਕੇ ਲੋਕਾਂ ਤੋਂ ਚੱਲਾਨ ਕੱਟਣ ਦੇ ਨਾਮ ਤੇ ਵਸੂਲੀ ਕਰਨ ਵਾਲੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁੱਢਲੀ ਜਾਣਕਾਰੀ ਮੁਤਾਬਕ ਮੁਲਜ਼ਮ ਪੁਲਿਸ ਦੀ ਵਰਦੀ ਪਾ ਕੇ ਅਤੇ ਕਥਿਤ ਜਾਅਲੀ ਪਛਾਣ ਪੱਤਰਾਂ ਦੀ ਵਰਤੋਂ ਕਰ ਕੇ ਲੋਕਾਂ ਤੋਂ ਵਸੂਲੀ ਕਰਦੇ ਸਨ। ਉਹ ਖ਼ਾਸ ਤੌਰ ’ਤੇ ਵਾਹਨਾਂ ਦੇ ਦਸਤਾਵੇਜ਼ਾਂ ਜਾਂ ਨੰਬਰ ਪਲੇਟਾਂ ਸਬੰਧੀ ਕਮੀਆਂ ਵਾਲੇ ਚਾਲਕਾਂ ਨੂੰ ਨਿਸ਼ਾਨਾ ਬਣਾਉਂਦੇ ਸਨ। ਪੁਲਿਸ ਨੇ ਮੁਖਬਰ ਖਾਸ ਦੀ ਇਤਲਾਹ ਤੇ ਕਾਰਵਾਈ ਕਰਦਿਆਂ ਦੋਵੇਂ ਮੁਲਜ਼ਮਾਂ ਗ੍ਰਿਫਤਾਰ ਕੀਤਾ ਹੈ। ਪੁਲਿਸ ਵੱਲੋਂ ਮੁਲਜਮਾਂ ਦਾ ਅਦਾਲਤ ਤੋਂ ਰਿਮਾਂਡ ਲੈ ਕੇ ਅਗਲੀ ਪੁਛਗਿੱਛ ਕੀਤੀ ਜਾਵੇਗੀ, ਜਿਸ ਦੌਰਾਨ ਹੋਰ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।
ਇਸ ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ, ਸਿਟੀ-1 ਪੁਲਿਸ ਸਟੇਸ਼ਨ ਦੇ ਸਟੇਸ਼ਨ ਹਾਊਸ ਅਫ਼ਸਰ ਨੇ ਦੱਸਿਆ ਕਿ ਪੁਲਿਸ ਨੂੰ ਇੱਕ ਵਿਸ਼ੇਸ਼ ਮੁਖਬਰ ਤੋਂ ਸੂਚਨਾ ਮਿਲੀ ਸੀ ਕਿ ਇੱਕ ਵਿਅਕਤੀ ਪੁਲਿਸ ਵਰਦੀ ਪਾ ਕੇ ਅਤੇ ਜਾਅਲੀ ਪਛਾਣ ਪੱਤਰ ਬਣਾ ਕੇ ਲੋਕਾਂ ਨੂੰ ਚਲਾਨ ਜਾਰੀ ਕਰ ਰਿਹਾ ਹੈ। ਇਸ ਜਾਣਕਾਰੀ ‘ਤੇ ਕਾਰਵਾਈ ਕਰਦਿਆਂ, ਪੁਲਿਸ ਨੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ। ਪੁਲਿਸ ਦੀ ਜਾਂਚ ਫਿਲਹਾਲ ਜਾਰੀ ਹੈ। ਇਹ ਦੇਖਣਾ ਬਾਕੀ ਹੈ ਕਿ ਪੁੱਛਗਿੱਛ ਦੌਰਾਨ ਹੋਰ ਕੀ ਖੁਲਾਸੇ ਹੁੰਦੇ ਹਨ ਅਤੇ ਕੀ ਹੋਰ ਲੋਕਾਂ ਦੀ ਸ਼ਮੂਲੀਅਤ ਸਾਹਮਣੇ ਆਉਂਦੀ ਹੈ।
ਉਨ੍ਹਾਂ ਨੇ ਜਨਤਾ ਨੂੰ ਵੀ ਚੌਕਸ ਰਹਿਣ ਦੀ ਅਪੀਲ ਕੀਤੀ ਹੈ। ਜੇਕਰ ਕੋਈ ਪੁਲਿਸ ਅਧਿਕਾਰੀ ਹੋਣ ਦਾ ਦਾਅਵਾ ਕਰਦਾ ਹੈ ਤਾਂ ਚਲਾਨ ਜਾਰੀ ਕਰਨ ਜਾਂ ਪੈਸੇ ਮੰਗਣ ਦੀ ਕੋਸ਼ਿਸ਼ ਕਰਦਾ ਹੈ, ਤਾਂ ਉਨ੍ਹਾਂ ਦੀ ਪਛਾਣ ਦੀ ਪੁਸ਼ਟੀ ਕਰਨਾ ਯਕੀਨੀ ਬਣਾਉਣਾ ਚਾਹੀਦਾ ਹੈ ਅਤੇ ਜੇਕਰ ਤੁਹਾਨੂੰ ਕੋਈ ਸ਼ੱਕ ਹੈ, ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕਰੋ।

LEAVE A REPLY

Please enter your comment!
Please enter your name here