ਗੁਰਦੁਆਰਾ ਮਸਤੂਆਣਾ ਸਾਹਿਬ ਦੇ ਸਰੋਵਰ ਦੀ ਕਾਰ ਸੇਵਾ ਸ਼ੁਰੂ/ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵੀ ਕੀਤੀ ਸੇਵਾ/ ਲੋਕਾਂ ਨੂੰ ਸੇਵਾ ’ਚ ਸਹਿਯੋਗ ਦੀ ਕੀਤੀ ਅਪੀਲ

0
2

 

ਸੰਗਰੂਰ ਦੇ ਗੁਰਦੁਆਰਾ ਮਸਤੂਆਣਾ ਸਾਹਿਬ ਵਿਖੇ ਸਰੋਵਰ ਦੀ ਸਾਫ਼-ਸਫ਼ਾਈ ਦੀ ਕਾਰ ਸੇਵਾ ਜਾਰੀ ਹੈ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਗੁਰਦੁਆਰਾ ਸਾਹਿਬ ਪਹੁੰਚ ਕੇ ਕਾਰ ਸੇਵਾ ਵਿੱਚ ਹਿੱਸਾ ਲਿਆ। ਉਨ੍ਹਾਂ ਨੇ ਇਸ ਸੇਵਾ ਵਿੱਚ ਸ਼ਾਮਲ ਹੋਣ ਨੂੰ ਆਪਣਾ ਸੁਭਾਗ ਦੱਸਦਿਆਂ ਪੰਜਾਬ ਦੇ ਲੋਕਾਂ ਨੂੰ ਵੱਧ-ਚੜ੍ਹ ਕੇ ਸਹਿਯੋਗ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕਾਰ ਸੇਵਾ ਵਿੱਚ ਨੌਜਵਾਨਾਂ ਦੀ ਸ਼ਮੂਲੀਅਤ ਉਨ੍ਹਾਂ ਨੂੰ ਚੰਗੀ ਸੇਧ ਅਤੇ ਸਿੱਖਿਆ ਦੇਣ ਦਾ ਸਬੂਤ ਹੈ। ਉਨ੍ਹਾਂ ਕਿਹਾ ਕਿ ਚੰਗੀ ਅਗਵਾਈ ਨਾਲ ਨੌਜਵਾਨਾਂ ਨੂੰ ਸਹੀ ਰਸਤੇ ’ਤੇ ਲਿਆਂਦਾ ਜਾ ਸਕਦਾ ਹੈ।
ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮੇਰਾ ਇਹ ਸੁਭਾਗ ਹੈ ਕਿ ਮੈਨੂੰ ਵੀ ਇਸ ਸੇਵਾ ਵਿੱਚ ਪਹੁੰਚਣ ਦਾ ਮੌਕਾ ਮਿਲਿਆ ਹੈ। ਨਾਲ ਹੀ ਉਹਨਾਂ ਨੇ ਪੰਜਾਬ ਦੇ ਲੋਕਾਂ ਨੂੰ ਵੀ ਇਸ ਸੇਵਾ ਵਿੱਚ ਵੱਧ ਚੜ ਕੇ ਸਹਿਯੋਗ ਕਰਨ ਦੀ ਅਪੀਲ ਕੀਤੀ। ਉਹਨਾਂ ਕਿਹਾ ਕਿ ਗੁਰਦੁਆਰਾ ਸਾਹਿਬ ਦੀ ਕਾਰ ਸੇਵਾ ਵਿੱਚ ਜੋ ਨੌਜਵਾਨ ਵੱਧ ਚੜ ਕੇ ਹਿੱਸਾ ਲੈ ਰਹੇ ਹਨ। ਉਹਨਾਂ ਕਿਹਾ ਕਿ ਨੌਜਵਾਨਾਂ ਨੂੰ ਸੇਧ ਦਿੱਤੀ ਜਾ ਰਹੀ ਹੈ ਕਿਉਂਕਿ ਉਹਨਾਂ ਨੂੰ ਇੱਕ ਚੰਗੀ ਸਿੱਖਿਆ ਪ੍ਰਦਾਨ ਹੋ ਰਹੀ ਹੈ। ਉਹਨਾਂ ਕਿਹਾ ਕਿ ਜੇਕਰ ਮੋਢੀ ਚੰਗੇ ਹੋਣ ਤਾਂ ਨੌਜਵਾਨ ਚੰਗੇ ਰਸਤੇ ਤੇ ਹੀ ਪੈਣਗੇ।
ਪਿਛਲੀਆਂ ਸਰਕਾਰਾਂ ਵੱਲ ਨਿਸ਼ਾਨੇ ਸੇਧਦਿਆਂ ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਵਿੱਚ ਸਰਕਾਰਾਂ ਵੱਲੋਂ ਨੌਜਵਾਨਾਂ ਨੂੰ ਗਲਤ ਰਸਤੇ ਉੱਤੇ ਪਾਇਆ ਗਿਆ ਜਿਸ ਕਰਕੇ ਨੌਜਵਾਨ ਗਲਤ ਰਸਤੇ ਵਿੱਚ ਪੈ ਰਹੇ ਸੀ ਪਰ ਹੁਣ ਹਾਲਾਤ ਬਦਲ ਗਏ ਨੇ। ਉਨ੍ਹਾਂ ਕਿਹਾ ਕਿ ਤੁਸੀਂ ਦੇਖ ਸਕਦੇ ਹੋ ਕਿ ਕਿਸ ਤਰ੍ਹਾਂ ਗੁਰਦੁਆਰਾ ਸਾਹਿਬ ਦੀ ਕਾਰ ਸੇਵਾ ਵਿੱਚ ਨੌਜਵਾਨਾਂ ਵੱਲੋਂ ਵੱਧ ਚੜ੍ ਕੇ ਹਿੱਸਾ ਲਿਆ ਜਾ ਰਿਹਾ ਹੈ।

LEAVE A REPLY

Please enter your comment!
Please enter your name here