ਦਿੱਲੀ ਪੁਲਿਸ ਦੀ ਕਾਰਵਾਈ ’ਤੇ ਸਿਆਸਤ ਗਰਮਾਈ/ ਆਮ ਆਦਮੀ ਪਾਰਟੀ ਨੇ ਘੇਰੀ ਕੇਂਦਰ ਸਰਕਾਰ/ ਗੁਰਦੁਆਰਾ ਸਾਹਿਬ ਅੰਦਰ ਪੁਲਿਸ ਭੇਜਣ ਨੂੰ ਲੈ ਕੇ ਪੁੱਛੇ ਸਵਾਲ

0
3

ਆਮ ਆਦਮੀ ਪਾਰਟੀ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਦਿੱਲੀ ਦੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਪੁਲਿਸ ਦੀ ਕਾਰਵਾਈ ਨੂੰ ਲੈ ਕੇ ਕੇਂਦਰ ਸਰਕਾਰ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਪੁਲਿਸ ਜੁੱਤੀਆਂ ਸਮੇਤ ਗੁਰਦੁਆਰਾ ਸਾਹਿਬ ਅੰਦਰ ਦਾਖਲ ਹੋਈ ਅਤੇ ਨੌਜਵਾਨਾਂ ਨੂੰ ਜ਼ਬਰਦਸਤੀ ਬਾਹਰ ਲਿਆਂਦਾ ਗਿਆ। ਬਲਤੇਜ ਪੰਨੂ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਜਵਾਬ ਮੰਗਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਵੀ ਇਸ ਮਾਮਲੇ ਵਿੱਚ ਦਖ਼ਲ ਦੇਣ ਦੀ ਅਪੀਲ ਕੀਤੀ। ਉਨ੍ਹਾਂ ਸੁਖਬੀਰ ਸਿੰਘ ਬਾਦਲ ਅਤੇ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਚੁੱਪੀ ’ਤੇ ਵੀ ਸਵਾਲ ਉਠਾਏ।
ਗੁਰਦੁਆਰਾ ਬੰਗਲਾ ਸਾਹਿਬ ਅੰਦਰ ਜੁੱਤੀਆਂ ਸਮੇਤ ਦਾਖ਼ਲ ਹੋਈ ਪੁਲਿਸ ਦੀਆਂ ਤਸਵੀਰਾਂ ਸਾਂਝੀਆਂ ਕਰਦਿਆਂ ਬਲਤੇਜ ਪੰਨੂ ਨੇ ਦਾਅਵਾ ਕੀਤਾ ਕਿ ਪੁਲਿਸ ਨੇ ਗੁਰਦੁਆਰਾ ਸਾਹਿਬ ਅੰਦਰ ਦਾਖ਼ਲ ਹੋ ਕੇ ਨੌਜਵਾਨ ਮੁੰਡੇ-ਕੁੜੀਆਂ ਨੂੰ ਜ਼ਬਰਦਸਤੀ ਬਾਹਰ ਕੱਢਿਆ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਨੇ ਦਿੱਲੀ ਵਿੱਚ ਐਮਰਜੈਂਸੀ ਵਰਗੇ ਹਾਲਾਤ ਪੈਦਾ ਕਰ ਦਿੱਤੇ ਹਨ।
ਬਲਤੇਜ ਪੰਨੂ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਨਿਆਸਰਿਆਂ ਦਾ ਆਸਰਾ ਹੁੰਦਾ ਹੈ, ਪਰ ਗੁਰਦੁਆਰਾ ਸਾਹਿਬ ਅੰਦਰ ਮੌਜੂਦ ਲੜਕੇ-ਲੜਕੀਆਂ ਨੂ ਦਿੱਲੀ ਪੁਲਿਸ ਵੱਲੋਂ ਕਥਿਤ ਤੌਰ ’ਤੇ ਘਸੀਟ ਕੇ ਬਾਹਰ ਲਿਆਂਦਾ ਗਿਆ ਹੈ। ਉਨ੍ਹਾਂ ਸਵਾਲ ਕੀਤਾ ਕਿ ਪੁਲਿਸ ਨੂੰ ਅਜਿਹਾ ਕਿਹੜਾ ਡਰ ਸੀ ਕਿ ਉਹ ਜੁੱਤੀਆਂ ਸਮੇਤ ਗੁਰਦੁਆਰਾ ਸਾਹਿਬ ਅੰਦਰ ਦਾਖ਼ਲ ਹੋ ਗਈ।
ਉਨ੍ਹਾਂ ਇਸ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਚੁੱਪੀ ’ਤੇ ਵੀ ਸਵਾਲ ਚੁੱਕੇ। ਬਲਤੇਜ ਪੰਨੂ ਨੇ ਦੋਸ਼ ਲਾਇਆ ਕਿ ਭਾਜਪਾ ਨਾਲ ਗਠਜੋੜ ਦੀ ਲਾਲਸਾ ਕਾਰਨ ਸੁਖਬੀਰ ਬਾਦਲ ਇਸ ਮਾਮਲੇ ’ਤੇ ਚੁੱਪ ਹਨ। ਇਸੇ ਤਰ੍ਹਾਂ ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਚੁੱਪੀ ’ਤੇ ਵੀ ਸਵਾਲ ਉਠਾਏ।
ਬਲਤੇਜ ਪੰਨੂ ਨੇ ਕਿਹਾ ਕਿ ਦਿੱਲੀ ਪੁਲਿਸ ਕੇਂਦਰ ਸਰਕਾਰ ਦੇ ਗ੍ਰਹਿ ਮੰਤਰਾਲੇ ਦੇ ਅਧੀਨ ਆਉਂਦੀ ਹੈ, ਇਸ ਲਈ ਕੇਂਦਰ ਸਰਕਾਰ ਨੂੰ ਇਸ ਘਟਨਾ ਬਾਰੇ ਜਵਾਬ ਦੇਣਾ ਚਾਹੀਦਾ ਹੈ। ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਮਾਮਲੇ ਵਿੱਚ ਕੇਂਦਰ ਸਰਕਾਰ ਤੋਂ ਜਵਾਬ ਮੰਗਣ। ਇਸ ਤੋਂ ਇਲਾਵਾ ਉਨ੍ਹਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਵੀ ਪੁਲਿਸ ਦੀ ਕਾਰਵਾਈ ਸਬੰਧੀ ਸਪੱਸ਼ਟੀਕਰਨ ਦੇਣ ਦੀ ਮੰਗ ਕੀਤੀ।

LEAVE A REPLY

Please enter your comment!
Please enter your name here