ਪੰਜਾਬ ਅੰਮ੍ਰਿਤਸਰ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ/ ਲੱਤ ’ਚ ਗੋਲੀ ਲੱਗਣ ਕਾਰਨ ਇਕ ਬਦਮਾਸ਼ ਜ਼ਖ਼ਮੀ/ ਹਥਿਆਰ ਦੀ ਬਰਾਮਦਗੀ ਦੌਰਾਨ ਚਲਾਈ ਗੋਲੀ By admin - June 15, 2025 0 7 Facebook Twitter Pinterest WhatsApp ਅੰਮ੍ਰਿਤਸਰ ਦੇ ਪਿੰਡ ਮਾਂਗੇ ਨੇੜੇ ਪੁਲਿਸ ਅਤੇ ਬਦਮਾਸ਼ਾ ਵਿਚਾਲੇ ਮੁਕਾਬਲਾ ਹੋਣ ਦੀ ਖਬਰ ਸਾਹਮਣੇ ਆਈ ਐ। ਪੁਲਿਸ ਨੇ ਲੱਤ ਚ ਗੋਲੀ ਲੱਗਣ ਕਾਰਨ ਜ਼ਖਮੀ ਹੋਏ ਮੁਲਜਮ ਨੂੰ ਕਾਬੂ ਕਰ ਕੇ ਹਸਪਤਾਲ ਪਹੁੰਚਾ ਦਿੱਤਾ ਐ। ਜਾਣਕਾਰੀ ਅਨੁਸਾਰ ਮਹਿਤਾ ਚੌਂਕੀ ਪੁਲਿਸ ਨੇ ਆਕਾਸ਼ਦੀਪ ਸਿੰਘ ਨਾਮ ਦੇ ਸਖਸ ਨੂੰ ਗ੍ਰਿਫਤਾਰ ਕੀਤਾ ਸੀ, ਜਿਸ ਨੇ ਉਸ ਕੋਲ ਹਥਿਆਰ ਹੋਣ ਦੀ ਗੱਲ ਕਬੂਲੀ ਸੀ। ਪੁਲਿਸ ਉਸ ਨੂੰ ਪਿੰਡ ਅਰਜਨ ਮਾਂਗਾ ਨੇੜੇ ਵਗਦੀ ਨਹਿਰ ਕੋਲ ਹਥਿਆਰ ਬਰਾਮਦਗੀ ਲਈ ਲੈ ਕੇ ਗਈ ਸੀ ਜਿੱਥੇ ਕਥਿਤ ਮੁਲਜਮ ਨੇ ਝਾੜੀਆਂ ਵਿਚ ਰੱਖੇ ਪਿਸਤੋਲ ਨਾਲ ਪੁਲਿਸ ਪਾਰਟੀ ਤੇ ਗੋਲੀ ਚਲਾ ਦਿੱਤੀ। ਇਸੇ ਦੌਰਾਨ ਪੁਲਿਸ ਦੀ ਜਵਾਬੀ ਕਾਰਵਾਈ ਦੌਰਾਨ ਇਕ ਗੋਲੀ ਮੁਲਜਮ ਦੀ ਲੱਤ ਵਿਚ ਲੱਗੀ। ਪੁਲਿਸ ਨੇ ਮੁਲਜਮ ਨੂੰ ਹਿਰਾਸਤ ਵਿਚ ਲੈ ਕੇ ਹਸਪਤਾਲ ਵਿਚ ਦਾਖਲ ਕਰਵਾ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਦਿਹਾਤੀ ਰਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਮਹਿਤਾ ਚੌਂਕ ਵਿੱਚ ਇੱਕ ਪੰਕਜ ਸਵੀਟ ਉੱਤੇ ਅਪਰੈਲਚੌ ਮਹੀਨੇ ਦੌਰਾਨ ਫਾਇਰਿੰਗ ਹੋਈ ਸੀ। ਪੁਲਿਸ ਜਾਂਚ ਦੌਰਾਨ ਇਸ ਮਾਮਲੇ ਵਿਚ ਆਕਾਸ਼ਦੀਪ ਸਿੰਘ ਦਾ ਨਾਮ ਆਇਆ ਸੀ, ਜਿਸ ਨੇ ਅੱਗੇ ਬੰਦੇ ਹਾਇਰ ਕਰ ਕੇ ਇਹ ਹਮਲਾ ਕਰਵਾਇਆ ਸੀ। ਪੁਲਿਸ ਨੇ ਇਸ ਕੇਸ ਵਿਚ ਲੋੜੀਂਦੇ ਦੋਸ਼ੀਆਂ ਨੂੰ ਕਾਬੂ ਕਰ ਕੇ ਜੇਲ੍ਹ ਭੇਜ ਦਿੱਤਾ ਸੀ, ਜਿਨ੍ਹਾਂ ਵਿਚੋਂ ਉਕਤ ਮੁਲਜਮ ਨੂੰ ਪੁਲਿਸ ਪਾਰਟੀ ਹਥਿਆਰ ਦੀ ਰਿਕਵਰੀ ਲਈ ਲੈ ਕੇ ਆਈ ਸੀ, ਜਿੱਥੇ ਉਸ ਨੇ ਪੁਲਿਸ ਪਾਰਟੀ ਤੇ ਗੋਲੀ ਚਲਾ ਦਿੱਤੀ। ਪੁਲਿਸ ਵੱਲੋਂ ਮਾਮਲੇ ਦੀ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਐ।