ਫਿਰੋਜ਼ਪੁਰ ’ਚ ਏਐਸਆਈ ਦਾ ਗੋਲੀਆਂ ਮਾਰ ਕੇ ਕਤਲ/ ਡਿਊਟੀ ਤੋਂ ਘਰ ਪਰਤਦੇ ਸਮੇਂ ਚਲਾਈਆਂ ਗੋਲੀਆਂ/ ਗੈਂਗਸਟਰ ਨੇ ਲਈ ਜ਼ਿੰਮੇਵਾਰੀ, ਪੁਲਿਸ ਕਰ ਰਹੀ ਜਾਂਚ

0
2

 

ਫਿਰੋਜ਼ਪੁਰ ’ਚ ਪੁਲਿਸ ਮੁਲਾਜ਼ਮ ਦਾ ਗੋਲੀਆਂ ਮਾਰ ਕੇ ਕਤਲ ਕਰਨ ਦੀ ਸਨਸਨੀਖੇਜ ਖਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ 55 ਸਾਲਾ ਏਐਸਆਈ ਇਕਬਾਲ ਸਿੰਘ ਵਜੋਂ ਹੋਈ ਹੈ ਜੋ ਕਾਊਂਟਰ ਇੰਟੈਲੀਜੈਂਸ ਵਿਭਾਗ ਵਿੱਚ ਤਾਇਨਾਤ ਸਨ ਅਤੇ ਬੀਤੀ ਦੇਰ ਸ਼ਾਮ ਡਿਊਟੀ ਤੋਂ ਘਰ ਪਰਤਦੇ ਸਮੇਂ ਨੌਸ਼ਹਿਰਾ ਤੋਂ ਲੋਹਕਾ ਰੋਡ ’ਤੇ ਪਟਵਾਰਖਾਨੇ ਨੇੜੇ ਅਣਪਛਾਤਿਆਂ ਨੇ ਗੋਲੀਆਂ ਚਲਾ ਦਿੱਤੀਆਂ। ਇਸ ਕਤਲ ਕਾਂਡ ਦੀ ਗੈਂਗਸਟਰ ਡੋਨੀ ਬੱਲ ਵੱਲੋਂ ਜ਼ਿੰਮੇਵਾਰੀ ਲੈਣ ਦੀ ਗੱਲ ਵੀ ਸਾਹਮਣੇ ਆ ਰਹੀ ਹੈ।  ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਘਟਨਾ ਸਥਾਨ ਤੋਂ ਸਬੂਤ ਇਕੱਠੇ ਕਰਨ ਦੇ ਨਾਲ ਨਾਲ ਇਲਾਕੇ ਵਿਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ।

ਪ੍ਰਾਪਤ ਮੁੱਢਲੀ ਜਾਣਕਾਰੀ ਅਨੁਸਾਰ, ਏਐੱਸਆਈ ਇਕਬਾਲ ਸਿੰਘ ਫਿਰੋਜ਼ਪੁਰ ਵਿੱਚ ਆਪਣੀ ਡਿਊਟੀ ਖ਼ਤਮ ਕਰਨ ਤੋਂ ਬਾਅਦ ਮੋਟਰਸਾਈਕਲ ’ਤੇ ਸਵਾਰ ਹੋ ਕੇ ਘਰ ਵਾਪਸ ਆ ਰਹੇ ਸਨ। ਇਸ ਦੌਰਾਨ ਜਦੋਂ ਉਹ ਨੌਸ਼ਹਿਰਾ ਤੋਂ ਲੋਹਕਾ ਰੋਡ ’ਤੇ ਪਟਵਾਰਖਾਨੇ ਨੇੜੇ ਪਹੁੰਚੇ ਤਾਂ ਅਣਪਛਾਤੇ ਹਮਲਾਵਰਾਂ ਨੇ ਉਨ੍ਹਾਂ ਨੂੰ ਨਿਸ਼ਾਨਾ ਬਣਾਉਂਦਿਆਂ ਗੋਲੀਆਂ ਚਲਾ ਦਿੱਤੀਆਂ। ਗੋਲੀਆਂ ਲੱਗਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਵਿਭਾਗ ਵਿੱਚ ਹਲਚਲ ਮਚ ਗਈ। ਡੀਐੱਸਪੀ ਪੱਟੀ ਰਵੀ ਸ਼ੇਰ ਸਿੰਘ ਨੇ ਦੱਸਿਆ ਕਿ ਮੁੱਢਲੀ ਜਾਣਕਾਰੀ ਅਨੁਸਾਰ ਏਐੱਸਆਈ ਇਕਬਾਲ ਸਿੰਘ ਨੂੰ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਫਿਲਹਾਲ ਹੱਤਿਆ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਅਤੇ ਨਾ ਹੀ ਹਮਲਾਵਰਾਂ ਦੀ ਪਛਾਣ ਸਾਹਮਣੇ ਆਈ ਹੈ। ਪੁਲਿਸ ਵੱਲੋਂ ਘਟਨਾ ਸਥਾਨ ਤੋਂ ਸਬੂਤ ਇਕੱਠੇ ਕਰਨ ਅਤੇ ਵਾਰਦਾਤ ਨਾਲ ਜੁੜੇ ਵੱਖ-ਵੱਖ ਪਹਿਲੂਆਂ ਦੀ ਜਾਂਚ ਕੀਤੇ ਜਾਣ ਦੀ ਸੰਭਾਵਨਾ ਹੈ। ਜਾਂਚ ਪੂਰੀ ਹੋਣ ਤੋਂ ਬਾਅਦ ਹੀ ਹੱਤਿਆ ਦੇ ਕਾਰਨਾਂ ਅਤੇ ਮੁਲਜ਼ਮਾਂ ਬਾਰੇ ਸਥਿਤੀ ਸਪੱਸ਼ਟ ਹੋ ਸਕੇਗੀ। ਦੇਰ ਸ਼ਾਮ ਵਾਪਰੀ ਇਸ ਹੱਤਿਆ ਦੀ ਘਟਨਾ ਨੇ ਇਲਾਕੇ ਦੀ ਸੁਰੱਖਿਆ ਵਿਵਸਥਾ ਨੂੰ ਲੈ ਕੇ ਵੀ ਸਵਾਲ ਖੜ੍ਹੇ ਕਰ ਦਿੱਤੇ ਹਨ। ਫਿਲਹਾਲ ਪੁਲਿਸ ਜਾਂਚ ਤੋਂ ਬਾਅਦ ਹੀ ਇਸ ਸਨਸਨੀਖੇਜ਼ ਵਾਰਦਾਤ ਨਾਲ ਸਬੰਧਤ ਹੋਰ ਤੱਥ ਸਾਹਮਣੇ ਆ ਸਕਣਗੇ।

LEAVE A REPLY

Please enter your comment!
Please enter your name here