ਚੋਣਪੰਜਾਬ ਸੰਗਰੂਰ ’ਚ ਸਕੇਟਿੰਗ ਖਿਡਾਰੀਆਂ ਨੂੰ ਮਿਲੇ ਮੁੱਖ ਮੰਤਰੀ ਮਾਨ/ ਧੂਰੀ ਵਿਖੇ ਇਕ ਨਵਾਂ ਸਕੇਟਿੰਗ ਟਰੈਕ ਬਣਾਉਣ ਦਾ ਐਲਾਨ/ ਖਿਡਾਰੀਆਂ ਨੂੰ ਹਰ ਤਰ੍ਹਾਂ ਦੇ ਸਹੂਲਤ ਦੇਣ ਦਾ ਭਰੋਸਾ By admin - October 12, 2026 0 3 Facebook Twitter Pinterest WhatsApp ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜ਼ਿਲ੍ਹਾ ਸੰਗਰੂਰ ਦੇ ਪੁਲਿਸ ਲਾਈਨ ਵਿਖੇ ਸਥਿਤ ਸਕੇਟਿੰਗ ਰਿੰਕ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਉੱਥੇ ਮੌਜੂਦ ਨੌਜਵਾਨ ਅਤੇ ਬਾਲ ਸਕੇਟਿੰਗ ਖਿਡਾਰੀਆਂ ਨਾਲ ਖ਼ਾਸ ਮੁਲਾਕਾਤ ਕੀਤੀ ਅਤੇ ਗੱਲਬਾਤ ਕਰਕੇ ਉਨ੍ਹਾਂ ਦੀ ਹੌਸਲਾ-ਅਫ਼ਜ਼ਾਈ ਕੀਤੀ। ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੰਗਰੂਰ ਜ਼ਿਲ੍ਹੇ ਨੇ ਦੇਸ਼ ਨੂੰ ਬਹੁਤ ਸਾਰੇ ਨਾਮਵਰ ਖਿਡਾਰੀ ਦਿੱਤੇ ਹਨ। ਪੰਜਾਬੀਆਂ ਦੇ ਖੇਡਾਂ ਵਿੱਚ ਯੋਗਦਾਨ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਨੇ ਦੇਸ਼ ਨੂੰ ਕਈ ਕੌਮਾਂਤਰੀ ਪੱਧਰ ਦੇ ਖਿਡਾਰੀ ਦਿੱਤੇ ਹਨ। ਉਨ੍ਹਾਂ ਨੇ ਹਾਕੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਭਾਰਤੀ ਹਾਕੀ ਟੀਮ ਵਿੱਚ 11 ਵਿੱਚੋਂ 9 ਖਿਡਾਰੀ ਪੰਜਾਬੀ ਹੋਣਾ ਪੰਜਾਬੀਆਂ ਲਈ ਮਾਣ ਵਾਲੀ ਗੱਲ ਹੈ। ਮੁੱਖ ਮੰਤਰੀ ਭਗਵੰਤ ਮਾਨ ਅੱਜ ਆਪਣੇ ਗ੍ਰਹਿ ਜ਼ਿਲ੍ਹੇ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਪੁਲਿਸ ਲਾਈਨ ਸੰਗਰੂਰ ਵਿਖੇ ਸਕੇਟਿੰਗ ਦੇ ਖਿਡਾਰੀਆਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸੰਗਰੂਰ ਜ਼ਿਲ੍ਹੇ ਨੇ ਬਹੁਤ ਸਾਰੇ ਖਿਡਾਰੀ ਪੈਦਾ ਕੀਤੇ ਹਨ। ਉਨ੍ਹਾਂ ਕਿਹਾ ਕਿ ਖਿਡਾਰੀ ਦੀ ਸਫਲਤਾ ਵਿਚ ਭਾਵੇਂ ਕੋਚ ਦਾ ਮੁੱਖ ਯੋਗਦਾਨ ਹੁੰਦਾ ਹੈ ਪਰ ਇਸ ਵਿਚ ਖਿਡਾਰੀ ਤੇ ਉਸਦੇ ਮਾਪਿਆਂ ਦੀ ਮਿਹਨਤ ਵੀ ਛੁਪੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਸਾਡੇ ਦੇਸ਼ ਵਿਚ 4 ਮੁੱਖ ਖੇਡਾਂ ਖੇਡੀਆਂ ਜਾਦੀਆਂ ਹਨ ਅਤੇ ਇਨ੍ਹਾਂ ਖੇਡਾਂ ਵਿਚ ਜ਼ਿਆਦਾਤਰ ਖਿਡਾਰੀ ਪੰਜਾਬ ਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬੀਆਂ ਲਈ ਮਾਨ ਵਾਲੀ ਗੱਲ ਹੈ ਕਿ ਹਾਕੀ ਟੀਮ ਵਿਚ 11 ਵਿਚੋਂ 9 ਪੰਜਾਬੀ ਖਿਡਾਰੀ ਹਨ।