ਚੋਣਪੰਜਾਬ ਮੋਗਾ ’ਚ ਇਕ ਕਰੋੜ 17 ਲੱਖ ਨਾਲ ਬਣੇਗਾ ਮੰਡੀ ਭਵਨ/ ਵਿਧਾਇਕਾ ਡਾ. ਅਮਨਦੀਪ ਅਰੋੜਾ ਨੇ ਰੱਖਿਆ ਨੀਂਹ ਪੱਥਰ/ ਇਕ ਸਾਲ ਅੰਦਰ ਬਣ ਕੇ ਹੋਵੇਗਾ ਤਿਆਰ By admin - October 12, 2026 0 3 Facebook Twitter Pinterest WhatsApp ਮੋਗਾ ਵਿੱਚ ਕਿਸਾਨਾਂ ਅਤੇ ਆੜ੍ਹਤੀਆਂ ਦੀ ਮੰਗ ਨੂੰ ਪੂਰਾ ਕਰਦਿਆਂ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਵੱਲੋਂ ਮੰਡੀ ਭਵਨ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਪ੍ਰਾਜੈਕਟ ’ਤੇ 1 ਕਰੋੜ 17 ਲੱਖ ਰੁਪਏ ਖਰਚ ਕੀਤੇ ਜਾਣਗੇ ਅਤੇ ਇਸ ਨੂੰ ਇੱਕ ਸਾਲ ਵਿੱਚ ਤਿਆਰ ਕਰਨ ਦਾ ਟੀਚਾ ਰੱਖਿਆ ਗਿਆ ਹੈ। ਵਿਧਾਇਕਾ ਨੇ ਦੱਸਿਆ ਕਿ ਭਵਨ ਵਿੱਚ ਕਿਸਾਨ ਅਤੇ ਆੜ੍ਹਤੀ ਆਪਣੀਆਂ ਮੀਟਿੰਗਾਂ ਕਰ ਸਕਣਗੇ। ਇਸ ਤੋਂ ਇਲਾਵਾ, ਮੰਡੀ ਵਿੱਚ ਫੜ੍ਹ ਬਣਾਉਣ ਲਈ ਵੀ ਸਰਕਾਰ ਨੂੰ ਪ੍ਰਸਤਾਵ ਭੇਜਿਆ ਗਿਆ ਹੈ ਅਤੇ ਜਲਦ ਗ੍ਰਾਂਟ ਲਿਆ ਕੇ ਕੰਮ ਸ਼ੁਰੂ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਇਕਾ ਡਾਕਟਰ ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਜੀ ਵੱਲੋਂ ਹਰ ਵਰਗ ਦੀਆਂ ਮੰਗਾਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਜੋ ਵਾਅਦੇ ਕੀਤੇ ਗਏ ਸੀ ਉਹ ਵੀ ਪੂਰੇ ਕੀਤੇ ਜਾ ਰਹੇ ਹਨ ਸਾਡੇ ਮੋਗਾ ਦੇ ਵਿੱਚ ਕਿਸਾਨਾਂ ਅਤੇ ਆੜਤੀਆਂ ਵੱਲੋਂ ਮੰਡੀ ਭਵਨ ਦੀ ਮੰਗ ਕੀਤੀ ਗਈ ਸੀ ਜੋ ਕਿ ਪੂਰੀ ਕੀਤੀ ਗਈ ਹੈ ਅਤੇ ਇਸ ਦੀ ਲਾਗਤ ਇਕ ਕਰੋੜ 17 ਲੱਖ ਰੁਪਏ ਆਵੇਗੀ ਅਤੇ ਇੱਕ ਸਾਲ ਦੇ ਵਿੱਚ ਇਸ ਨੂੰ ਪੂਰਾ ਕੀਤਾ ਜਾਵੇਗਾ। ਇਸ ਵਿੱਚ ਕਿਸਾਨ ਅਤੇ ਆੜਤੀਆ ਭਾਈਚਾਰਾ ਬੈਠ ਕੇ ਆਪਣੀਆਂ ਮੀਟਿੰਗਾਂ ਕਰ ਸਕਦੇ ਹਨ ਅਤੇ ਉਹਨਾਂ ਲਈ ਸ਼ਾਨਦਾਰ ਕਮਰੇ ਬਣਾਏ ਜਾਣਗੇ ਉੱਥੇ ਹੀ ਉਹਨਾਂ ਨੇ ਕਿਹਾ ਕਿ ਜੋ ਮੰਡੀ ਦੇ ਵਿੱਚ ਫੜਾ ਬਣਾਉਣੀਆਂ ਹਨ ਉਸ ਪ੍ਰਤੀ ਵੀ ਪੰਜਾਬ ਸਰਕਾਰ ਨੂੰ ਲਿਖ ਕੇ ਭੇਜ ਦਿੱਤਾ ਗਿਆ ਤੇ ਜਲਦ ਹੀ ਉਸ ਦੀ ਗਰਾਂਟ ਨੂੰ ਵੀ ਲਿਆਂਦਾ ਜਾਵੇਗਾ ਅਤੇ ਉਸਦਾ ਕੰਮ ਵੀ ਸ਼ੁਰੂ ਕਰਵਾਇਆ ਜਾਵੇਗਾ।