ਫਾਜ਼ਿਲਕਾ ‘ਚ ਮੋਮੋਜ਼ ਖਾਣ ਗਏ ਨੌਜਵਾਨ ਦਾ ਕਤਲ/ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਹੋਇਆ ਸੀ ਝਗੜਾ/ ਨੁਕੀਲੀ ਚੀਜ਼ ਨਾਲ ਹਮਲਾ ਕਰਨ ਕਾਰਨ ਗਈ ਜਾਨ

0
2

ਫਾਜ਼ਿਲਕਾ ਤੋਂ ਇੱਕ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਮਾਮੂਲੀ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਹੋਇਆ ਝਗੜਾ ਇੱਕ ਨੌਜਵਾਨ ਦੀ ਮੌਤ ਦਾ ਕਾਰਨ ਬਣ ਗਿਆ। ਮਾਮਲਾ ਪਿੰਡ ਚੱਕ ਪੱਖੀ ਦਾ ਹੈ, ਜਿੱਥੇ ਮੋਮੋਜ਼ ਦੇ ਪੈਸਿਆਂ ਨੂੰ ਲੈ ਕੇ ਹੋਏ ਵਿਵਾਦ ਦੌਰਾਨ ਜਗਮੀਤ ਸਿੰਘ ’ਤੇ ਨੁਕੀਲੀ ਚੀਜ਼ ਨਾਲ ਹਮਲਾ ਕਰ ਦਿੱਤਾ ਗਿਆ। ਹਮਲੇ ਵਿੱਚ ਗੰਭੀਰ ਜ਼ਖ਼ਮੀ ਹੋਏ ਜਗਮੀਤ ਸਿੰਘ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ। ਘਟਨਾ ਤੋਂ ਬਾਅਦ ਪਿੰਡ ਵਿੱਚ ਸੋਗ ਦਾ ਮਾਹੌਲ ਹੈ। ਉੱਧਰ, ਪੁਲਿਸ ਨੇ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਅਨੁਸਾਰ, ਪਿੰਡ ਚੱਕ ਪੱਖੀ ਦਾ ਰਹਿਣ ਵਾਲਾ ਜਗਮੀਤ ਸਿੰਘ ਆਪਣੇ ਇੱਕ ਦੋਸਤ ਨਾਲ ਮੋਮੋਜ਼ ਖਾਣ ਲਈ ਰੇਹੜੀ ‘ਤੇ ਗਿਆ ਸੀ। ਇਸ ਦੌਰਾਨ ਮੋਮੋਜ਼ ਦੇ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਵਿਵਾਦ ਹੋ ਗਿਆ, ਜਿਸ ਨੇ ਦੇਖਦੇ ਹੀ ਦੇਖਦੇ ਝਗੜੇ ਦਾ ਰੂਪ ਧਾਰ ਲਿਆ। ਦੋਸ਼ ਹੈ ਕਿ ਇਸ ਦੌਰਾਨ ਜਗਮੀਤ ਸਿੰਘ ‘ਤੇ ਕਿਸੇ ਨੁਕੀਲੀ ਚੀਜ਼ ਨਾਲ ਹਮਲਾ ਕੀਤਾ ਗਿਆ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

LEAVE A REPLY

Please enter your comment!
Please enter your name here