ਪੰਜਾਬ ਜਥੇਦਾਰ ਖ਼ਿਲਾਫ਼ ਕਥਿਤ ਜਾਤੀਸੂਚਕ ਟਿੱਪਣੀਆਂ ਦਾ ਮਾਮਲਾ/ ਐਸਜੀਪੀਸੀ ਮੈਂਬਰ ਵੱਲੋਂ ਵਿਧਾਇਕ ਗਿਆਸਪੁਰਾ ਨੂੰ ਲੀਗਲ ਨੋਟਿਸ/ ਮੁਆਫੀ ਨਾ ਮੰਗਣ ਤੇ ਮਾਨਹਾਣੀ ਕੇਸ ਦੀ ਚਿਤਾਵਨੀ By admin - October 13, 2026 0 2 Facebook Twitter Pinterest WhatsApp ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅਤੇ ਸ਼੍ਰੋਮਣੀ ਕਮੇਟੀ ਖ਼ਿਲਾਫ਼ ਕਥਿਤ ਜਾਤੀਸੂਚਕ ਟਿੱਪਣੀਆਂ ਦੇ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਮੈਂਬਰ ਅਵਤਾਰ ਸਿੰਘ ਰਿਆ ਵੱਲੋਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੂੰ ਲੀਗਲ ਨੋਟਿਸ ਭੇਜਿਆ ਗਿਆ ਹੈ। ਸੀਨੀਅਰ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਰਾਹੀਂ ਭੇਜੇ ਗਏ ਇਸ ਨੋਟਿਸ ਵਿੱਚ ਵਿਧਾਇਕ ਨੂੰ 15 ਦਿਨਾਂ ਦੇ ਅੰਦਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਨਤਕ ਤੌਰ ’ਤੇ ਮੁਆਫ਼ੀ ਮੰਗਣ ਲਈ ਕਿਹਾ ਗਿਆ ਹੈ। ਅਵਤਾਰ ਸਿੰਘ ਰਿਆ ਨੇ ਚਿਤਾਵਨੀ ਦਿੱਤੀ ਕਿ ਜੇਕਰ ਨਿਰਧਾਰਤ ਸਮੇਂ ਵਿੱਚ ਮੁਆਫ਼ੀ ਨਾ ਮੰਗੀ ਗਈ ਤਾਂ ਵਿਧਾਇਕ ਖ਼ਿਲਾਫ਼ ਮਾਨਹਾਨੀ ਦਾ ਕੇਸ ਦਾਇਰ ਕੀਤਾ ਜਾਵੇਗਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਰਿਜ਼ਰਵ ਹਲਕਾ ਬਸੀ ਪਠਾਣਾ ਤੋਂ ਮੈਂਬਰ ਅਵਤਾਰ ਸਿੰਘ ਰਿਆ ਨੇ ਕਿਹਾ ਕਿ ਜਿਸ ਤਰ੍ਹਾਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਖਿਲਾਫ ਜਾਤੀ ਸੂਚਕ ਅਤੇ ਭਦੀਆਂ ਸ਼ਬਦਾਵਲੀਆਂ ਵਰਤੀਆਂ ਗਈਆਂ ਹਨ ਉਸ ਨੂੰ ਸਹਿਣ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਖੁਦ ਵੀ ਇੱਕ ਰਿਜਰਵ ਕੈਟਾਗਰੀ ਨਾਲ ਸਬੰਧਤ ਹਨ ਅਤੇ ਸ਼੍ਰੋਮਣੀ ਗੁਰਦੁਆਰਾ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਬਣਨ ਕੇ ਕਮੇਟੀ ਦੇ ਬਤੌਰ ਜੂਨੀਅਰ ਮੀਤ ਪ੍ਰਧਾਨ ਵਜੋਂ ਵੀ ਸੇਵਾਵਾਂ ਨਿਭਾ ਚੁੱਕੇ ਹਨ। ਇਸ ਮੌਕੇ ਬੋਲਦਿਆਂ ਸੀਨੀਅਰ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਕਿਹਾ ਕਿ ਉਹਨਾਂ ਵੱਲੋਂ ਸ਼੍ਰੋਮਣੀ ਕਮੇਟੀ ਮੈਂਬਰ ਅਵਤਾਰ ਸਿੰਘ ਰਿਆ ਵੱਲੋਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੂੰ ਨੋਟਿਸ ਭੇਜ ਕੇ 15 ਦਿਨ ਦਾ ਸਮਾਂ ਦਿੱਤਾ ਗਿਆ ਹੈ, ਤੇ ਉਹ ਸਿੱਖ ਕੌਮ ਦੇ ਸਰਬ ਉੱਚ ਅਸਥਾਨ ਸ੍ਰੀ ਅਕਾਲ ਤਖਤ ਸਾਹਿਬ ਤੇ ਜਾ ਕੇ ਜਨਕਤ ਤੌਰ ਤੇ ਮੁਆਫੀ ਮੰਗੇ ਨਹੀਂ ਤਾਂ ਇਸ ਖਿਲਾਫ ਮਾਨਹਾਨੀ ਦਾ ਕੇਸ ਦਾਇਰ ਕੀਤਾ ਜਾਵੇਗਾ।