ਚੋਣਪੰਜਾਬ ਸੰਗਰੂਰ ’ਚ ਢੀਂਡਸਾ ਪਰਿਵਾਰ ਨੂੰ ਵੱਡਾ ਸਿਆਸੀ ਝਟਕਾ/ ਕਈ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ/ ਸਾਬਕਾ ਸਰਪੰਚ ਨੇ ਸਾਥੀਆਂ ਸਮੇਤ ਛੱਡਿਆ ਸਾਥ By admin - October 13, 2026 0 6 Facebook Twitter Pinterest WhatsApp ਸੰਗਰੂਰ ਦੇ ਹਲਕਾ ਲਹਿਰਾ ਵਿੱਚ ਢੀਂਡਸਾ ਪਰਿਵਾਰ ਨੂੰ ਉਸ ਸਮੇਂ ਵੱਡਾ ਸਿਆਸੀ ਝਟਕਾ ਲੱਗਿਆ, ਜਦੋਂ ਪਿੰਡ ਸਲੇਮਗੜ੍ਹ ਦੇ ਸਾਬਕਾ ਸਰਪੰਚ ਸੱਤਪਾਲ ਸਿੰਘ ਨੇ ਆਪਣੇ ਸਾਥੀਆਂ ਸਮੇਤ ਢੀਂਡਸਾ ਪਰਿਵਾਰ ਦਾ ਸਾਥ ਛੱਡ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ। ਜਾਣਕਾਰੀ ਅਨੁਸਾਰ ਸਾਬਕਾ ਸਰਪੰਚ ਸੱਤਪਾਲ ਸਿੰਘ ਦੇ ਨਾਲ ਰਾਮਫਲ ਸਿੰਘ, ਮੇਲਾਂ ਸਿੰਘ, ਜੇਠੂ ਸਿੰਘ, ਗੋਬਿੰਦ ਸਿੰਘ, ਗੁਲਾਬ ਸਿੰਘ ਅਤੇ ਬਲਕਾਰ ਸਿੰਘ ਸਮੇਤ ਕਈ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਕੈਬਿਨੇਟ ਮੰਤਰੀ ਐਡਵੋਕੇਟ ਬਰਿੰਦਰ ਕੁਮਾਰ ਗੋਇਲ ਨੇ ਪਾਰਟੀ ਵਿੱਚ ਸ਼ਾਮਲ ਹੋਏ ਆਗੂਆਂ ਅਤੇ ਪਰਿਵਾਰਾਂ ਨੂੰ ਸਿਰੋਪੇ ਪਾ ਕੇ ਜੀ ਆਇਆਂ ਆਖਿਆ। ਕੈਬਨਿਟ ਮੰਤਰੀ ਗੋਇਲ ਨੇ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਸਾਥੀਆਂ ਨੂੰ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ।