ਜਲੰਧਰ ਦੇ ਗੁਰੂ ਨਾਨਕ ਮਿਸ਼ਨ ਚੌਕ ’ਤੇ ਪ੍ਰਦਰਸ਼ਨ/ ਪੰਜਾਬ ਬੰਦ ਨੂੰ ਲੈ ਕੇ ਧਰਨੇ ਦਿੱਤਾ ਧਰਨਾ/ ਪੁਲਿਸ ਨੇ ਹਿਰਾਸਤ ’ਚ ਲਏ ਪ੍ਰਦਰਸ਼ਨਕਾਰੀ

0
3

ਪਰਮਿੰਦਰ ਸਿੰਘ ਝੋਟਾ ਦੇ ਕਤਲ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਦਾ ਅਸਰ ਜਲੰਧਰ ਵਿੱਚ ਵੀ ਵੇਖਣ ਨੂੰ ਮਿਲਿਆ ਹੈ। ਇਸੇ ਤਹਿਤ ਵੱਖ-ਵੱਖ ਸਿੱਖ ਸੰਗਠਨਾਂ ਵੱਲੋਂ ਗੁਰੂ ਨਾਨਕ ਮਿਸ਼ਨ ਚੌਕ ‘ਤੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਨ ਸਿੰਘ ਅਕਾਲੀ ਸਮੇਤ ਕਈ ਲੋਕਾਂ ਨੂੰ ਹਿਰਾਸਤ ਵਿੱਚ ਲੈ ਲਿਆ। ਪੁਲਿਸ ਉਨ੍ਹਾਂ ਨੂੰ ਬੱਸ ਵਿੱਚ ਬਿਠਾ ਕੇ ਆਪਣੇ ਨਾਲ ਲੈ ਗਈ। ਬੰਦ ਦੇ ਧਰਨਿਆਂ ਨੂੰ ਵੇਖਦਿਆਂ ਪੁਲਿਸ ਨੇ ਸ਼ਹਿਰ ਦੀ  ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਇਸੇ ਦੌਰਾਨ ਸ਼ਹਿਰ ਅੰਦਰ ਬੰਦ ਦਾ ਅਸਰ ਦਿਖਾਈ ਦਿੱਤਾ ਹੈ।

LEAVE A REPLY

Please enter your comment!
Please enter your name here