ਪੰਜਾਬ ਲੁਧਿਆਣਾ ਦੇ ਗੁਰਦੇਵ ਨਗਰ ’ਚ ਚੋਰੀ ਦੀ ਵੱਡੀ ਵਾਰਦਾਤ/ ਚੋਰਾਂ ਨੇ ਗੁਰਦੁਆਰਾ ਸਾਹਿਬ ਨੂੰ ਬਣਾਇਆ ਨਿਸ਼ਾਨਾ/ ਗ੍ਰੰਥੀ ਸਿੰਘ ਨਾਲ ਕੁੱਟਮਾਰ ਕਰ ਕੇ ਗੋਲਕ ਤੋੜੀ By admin - October 15, 2026 0 2 Facebook Twitter Pinterest WhatsApp ਲੁਧਿਆਣਾ ਦੇ ਗੁਰਦੇਵ ਨਗਰ ਸਥਿਤ ਗੁਰਦੁਆਰਾ ਸਾਹਿਬ ਵਿੱਚ ਚੋਰੀ ਦੀ ਵਾਰਦਾਤ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਮੁਲਜ਼ਮਾਂ ਨੇ ਗ੍ਰੰਥੀ ਸਿੰਘ ਨਾਲ ਕੁੱਟਮਾਰ ਕੀਤੀ ਅਤੇ ਗੁਰਦੁਆਰਾ ਸਾਹਿਬ ਦੀ ਗੋਲਕ ਤੋੜ ਕੇ ਨਕਦੀ ਚੋਰੀ ਕਰ ਲਈ। ਘਟਨਾ ਦੀਆਂ ਤਸਵੀਰਾਂ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋਣ ਦੀ ਗੱਲ ਸਾਹਮਣੇ ਆਈ ਹੈ। ਇਸ ਵਾਰਦਾਤ ਤੋਂ ਬਾਅਦ ਇਲਾਕੇ ਦੇ ਲੋਕਾਂ ਵਿੱਚ ਭਾਰੀ ਰੋਸ ਹੈ। ਲੋਕਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਸੀਸੀਟੀਵੀ ਫੁਟੇਜ ਦੇ ਆਧਾਰ ’ਤੇ ਮੁਲਜ਼ਮਾਂ ਦੀ ਪਛਾਣ ਕਰਕੇ ਜਲਦ ਗ੍ਰਿਫ਼ਤਾਰ ਕਰਨ ਅਤੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਮੁਲਜ਼ਮਾਂ ਨੇ ਨਾ ਸਿਰਫ਼ ਪਵਿੱਤਰ ਅਸਥਾਨ ਨੂੰ ਨਿਸ਼ਾਨਾ ਬਣਾਇਆ, ਸਗੋਂ ਸੇਵਾ ਨਿਭਾ ਰਹੇ ਗ੍ਰੰਥੀ ਸਿੰਘ ਨਾਲ ਵੀ ਹੱਥੋਪਾਈ ਅਤੇ ਕੁੱਟਮਾਰ ਕੀਤੀ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ, ਬੀਤੀ ਰਾਤ ਚੋਰ ਗੁਰਦੁਆਰਾ ਸਾਹਿਬ ਦੇ ਅੰਦਰ ਦਾਖ਼ਲ ਹੋਏ। ਜਦੋਂ ਗ੍ਰੰਥੀ ਸਿੰਘ ਨੇ ਇਸ ਘਟਨਾ ਦਾ ਵਿਰੋਧ ਕੀਤਾ ਤਾਂ ਮੁਲਜ਼ਮਾਂ ਨੇ ਉਨ੍ਹਾਂ ਨਾਲ ਮਾਰਕੁੱਟ ਕੀਤੀ। ਇਸ ਤੋਂ ਬਾਅਦ, ਚੋਰਾਂ ਨੇ ਗੁਰਦੁਆਰਾ ਸਾਹਿਬ ਦੀ ਗੋਲਕ ਨੂੰ ਬੁਰੀ ਤਰ੍ਹਾਂ ਤੋੜਿਆ ਅਤੇ ਅੰਦਰੋਂ ਨਕਦੀ ਚੋਰੀ ਕਰਕੇ ਫ਼ਰਾਰ ਹੋ ਗਏ। ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਇਲਾਕੇ ਵਿੱਚ ਤਣਾਅ ਦਾ ਮਾਹੌਲ ਬਣ ਗਿਆ ਹੈ ਅਤੇ ਸਥਾਨਕ ਨਿਵਾਸੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਸੰਗਤਾਂ ਅਤੇ ਇਲਾਕਾ ਵਾਸੀਆਂ ਨੇ ਪ੍ਰਸ਼ਾਸਨ ਵਿਰੁੱਧ ਨਾਰਾਜ਼ਗੀ ਜ਼ਾਹਰ ਕਰਦਿਆਂ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਪੁਲਿਸ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਵੱਲੋਂ ਗੁਰਦੁਆਰਾ ਸਾਹਿਬ ਅਤੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਨੂੰ ਖੰਘਾਲਿਆ ਜਾ ਰਿਹਾ ਹੈ। ਪੁਲਿਸ ਨੇ ਚੋਰਾਂ ਨੂੰ ਛੇਤੀ ਕਾਬੂ ਕਰ ਲੈਣ ਦੇ ਭਰੋਸਾ ਦਿੱਤਾ ਹੈ।