ਫਤਹਿਗੜ੍ਹ ਸਾਹਿਬ ਐਸਐਸਪੀ ਨੂੰ ਮਿਲਿਆ ਅਕਾਲੀ ਦਲ ਦਾ ਵਫਦ/ ਐਸਜੀਪੀਸੀ ਮੈਂਬਰ ਅਵਤਾਰ ਸਿੰਘ ਰਿਆ ਨੇ ਕੀਤੀ ਅਗਵਾਈ/ ਵਿਧਾਇਕ ਗਿਆਸਪੁਰਾ ਖਿਲਾਫ ਕਾਨੂੰਨੀ ਕਾਰਵਾਈ ਦੀ ਕੀਤੀ ਮੰਗ

0
2

ਪਾਇਲ ਤੋਂ ਆਪ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦੀਆਂ ਸ੍ਰੀ ਅਕਾਲ ਤਖ਼ਤ ਸਾਹਿਬ ਬਾਰੇ ਕਥਿਤ ਟਿੱਪਣੀਆਂ ਦਾ ਮੁੱਦਾ ਲਗਾਤਾਰ ਗਰਮਾਇਆ ਹੋਇਆ ਹੈ। ਇਸੇ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਅਵਤਾਰ ਸਿੰਘ ਰਿਆ ਦੀ ਅਗਵਾਈ ਹੇਠ ਅਕਾਲੀ ਆਗੂਆਂ ਦੇ ਵਫਦ ਨੇ ਐੱਸਐੱਸਪੀ ਫਤਿਹਗੜ੍ਹ ਸਾਹਿਬ ਨਾਲ ਮੁਲਾਕਾਤ ਕਰਕੇ ਵਿਧਾਇਕ ਖ਼ਿਲਾਫ਼ ਕਾਨੂੰਨੀ ਕਾਰਵਾਈ ਦੀ ਮੰਗੀ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਜਥੇਦਾਰ ਅਵਤਾਰ ਸਿੰਘ ਰਿਆ ਨੇ ਕਿਹਾ ਕਿ ਵਿਧਾਇਕ ਦੀਆਂ ਕਥਿਤ ਟਿੱਪਣੀਆਂ ਨਾਲ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਅਤੇ ਜਾਤ-ਪਾਤ ਦੇ ਮੁੱਦੇ ਨੂੰ ਉਭਾਰ ਕੇ ਸਮਾਜ ਵਿੱਚ ਵੰਡ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਤੋਂ ਮਾਮਲੇ ਦੀ ਜਾਂਚ ਕਰ ਕੇ ਕਾਨੂੰਨ ਅਨੁਸਾਰ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ।
ਮੀਡੀਆ ਨਾਲ ਗੱਲਬਾਤ ਦੌਰਾਨ ਜਥੇਦਾਰ ਅਵਤਾਰ ਸਿੰਘ ਰਿਆ ਨੇ ਕਿਹਾ ਕਿ ਸਿੱਖ ਗੁਰੂ ਸਾਹਿਬਾਨ ਨੇ ਜਾਤ ਜਾਤ ਨੂੰ ਖਤਮ ਕੀਤਾ ਸੀ ਪਰ ਵਿਧਾਇਕ ਵੱਲੋਂ ਜਾਣ ਬੁਝ ਕੇ ਜਾਤ ਪਾਤ ਦਾ ਵਖਰੇਵਾਂ ਖੜਾ ਕਰਕੇ ਮਾਹੌਲ ਨੂੰ ਭੜਕਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਿਸ ਲਈ ਐਸਐਸਪੀ ਫਤਿਹਗੜ੍ਹ ਸਾਹਿਬ ਨੂੰ ਮਿਲ ਕੇ ਇਸ ਖਿਲਾਫ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਅਤੇ ਯੂਏਪੀਏ ਵਰਗੇ ਮਾਮਲੇ ਦਰਜ ਕੀਤੇ ਜਾਣੇ ਚਾਹੀਦੇ ਹਨ ਤਾਂ ਜੋ ਸਮਾਜ ਵਿੱਚ ਕਿਸੇ ਤਰ੍ਹਾਂ ਦੀ ਭਟਕਾਹਟ ਪੈਦਾ ਨਾ ਹੋ ਸਕੇ। ਇਸ ਵਫਦ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਅਵਤਾਰ ਸਿੰਘ ਰਿਆ, ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਐਡਵੋਕੇਟ ਅਮਰਦੀਪ ਸਿੰਘ ਧਾਰਨੀ, ਹਲਕਾ ਬੱਸੀ ਪਠਾਣਾ ਦੇ ਇੰਚਾਰਜ ਦਰਬਾਰਾ ਸਿੰਘ ਗੁਰੂ, ਹਲਕਾ ਫਤਿਹਗੜ੍ਹ ਸਾਹਿਬ ਦੇ ਇੰਚਾਰਜ ਬਲਜੀਤ ਸਿੰਘ ਭੁੱਟਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਰਵਿੰਦਰ ਸਿੰਘ ਖਾਲਸਾ ਸੁਮੇਤ ਵੱਡੀ ਗਿਣਤੀ ਵਿੱਚ ਅਕਾਲੀ ਵਰਕਰਾਂ ਨੇ ਸ਼ਮੂਲੀਅਤ ਕੀਤੀ।
ਵਫਦ ਨੇ ਸਾਂਝੇ ਤੌਰ ਤੇ ਐਸਐਸਪੀ ਫਤਿਹਗੜ੍ਹ ਸਾਹਿਬ ਨੂੰ ਮਿਲ ਕੇ ਮੰਗ ਕੀਤੀ ਗਈ ਕਿ ਪਾਇਲ ਤੋਂਲ ਵਿਧਾਇਕ ਮਲਵਿੰਦਰ ਸਿੰਘ ਗਿਆਸਪੁਰਾ ਵੱਲੋਂ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਭੜਕਇਆ ਗਿਆ ਹੈ ਕਿਉਂਕਿ ਉਹਨਾਂ ਵੱਲੋਂ ਮੀਡੀਆ ਵਿੱਚ ਕਿਹਾ ਗਿਆ ਕਿ ਉਹ ਗੁਰੂ ਘਰ ਮੱਥਾ ਟੇਕ ਕੇ ਆਏ ਹਾਂ ਪਰ ਇਹ ਬਲਾਤਕਾਰੀ ਦਾ ਅੱਡਾ ਹੈ, ਜਦੋਂ ਕਿ ਉਸ ਵੱਲੋਂ ਆਪਣੇ ਆਪ ਨੂੰ ਇੱਕ ਜਾਤੀ ਦਾ ਹੋਣ ਕਾਰਨ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਮੇਲਣ ਤੋਂ ਰੋਕਣ ਦੇ ਵੀ ਦੋਸ਼ ਲਗਾਏ ਗਏ ਸਨ ਆਗੂਆਂ ਨੇ ਕਿਹਾ ਕਿ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਸਾਜ ਕੇ ਜਾਤ ਪਾਤ ਨੂੰ ਖਤਮ ਕੀਤਾ ਸੀ ਪ੍ਰੰਤੂ ਇਸ ਵਿਧਾਇਕ ਵੱਲੋਂ ਜਾਣ ਬੁਝ ਕੇ ਜਾਤ ਪਾਤ ਦਾ ਵਖਰੇਵਾਂ ਖੜਾ ਕਰਕੇ ਮਾਹੌਲ ਨੂੰ ਭੜਕਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਿਸ ਲਈ ਐਸਐਸਪੀ ਫਤਿਹਗੜ੍ਹ ਸਾਹਿਬ ਨੂੰ ਮਿਲ ਕੇ ਇਸ ਖਿਲਾਫ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਅਤੇ ਯੂਏਪੀਏ ਵਰਗੇ ਮਾਮਲੇ ਦਰਜ ਕੀਤੇ ਜਾਣੇ ਚਾਹੀਦੇ ਹਨ ਤਾਂ ਜੋ ਸਮਾਜ ਵਿੱਚ ਕਿਸੇ ਤਰ੍ਹਾਂ ਦੀ ਭਟਕਾਹਟ ਪੈਦਾ ਨਾ ਹੋ ਸਕੇ।

LEAVE A REPLY

Please enter your comment!
Please enter your name here