ਪੰਜਾਬ ਬਟਾਲਾ ’ਚ ਪੰਜਾਬ ਕਾਂਗਰਸ ਦੇ ਦਿੱਗਜ਼ ਆਗੂਆਂ ਦੀ ਮੀਟਿੰਗ/ ਰਾਜਾ ਵੜਿੰਗ, ਪ੍ਰਤਾਪ ਬਾਜਵਾ, ਸੁਖਜਿੰਦਰ ਰੰਧਾਵਾ ਰਹੇ ਮੌਜੂਦ/ ਅਮਨ ਕਾਨੂੰਨ ਨੂੰ ਲੈ ਕੇ ਪੰਜਾਬ ਸਰਕਾਰ ਵੱਲ ਸਾਧੇ ਨਿਸ਼ਾਨੇ By admin - June 16, 2025 0 8 Facebook Twitter Pinterest WhatsApp ਬਟਾਲਾ ਵਿਖੇ ਅੱਜ ਕਾਂਗਰਸ ਪਾਰਟੀ ਦਾ ਵਿਸ਼ੇਸ਼ ਮੀਟਿੰਗ ਹੋਈ, ਜਿਸ ਵਿਚ ਪੰਜਾਬ ਪ੍ਰਦੇਸ਼ ਕਾਂਗਰਸ ਦਾ ਸਮੁੱਚੀ ਲੀਡਰਸ਼ਿਪ ਪਹੁੰਚੀ। ਬਟਾਲਾ ਨੇੜਲੇ ਪਿੰਡ ਜੈਤੀਪੁਰ ਵਿਖੇ ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਅਮਨਦੀਪ ਸਿੰਘ ਦੀ ਅਗਵਾਈ ਹੇਠ ਹੋਈ ਇਸ ਵੱਡੀ ਮੀਟਿੰਗ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਪੰਜਾਬ ਪ੍ਰਧਾਨ ਰਾਜਾ ਵੜਿੰਗ ਗੁਰਦਾਸਪੁਰ ਤੋਂ ਸਾਂਸਦ ਸੁਖਜਿੰਦਰ ਰੰਧਾਵਾ ਤੋਂ ਇਲਾਵਾ ਕਈ ਮੌਜੂਦਾ ਵਿਧਾਇਕ ਅਤੇ ਸਾਬਕਾ ਵਿਧਾਇਕ ਵੀ ਮੌਜੂਦ ਰਹੇ। ਇਸ ਮੌਕੇ ਸੰਬੋਧਨ ਕਰਦਿਆਂ ਸਾਰੇ ਆਗੂਆਂ ਨੇ ਪੰਜਾਬ ਕਾਂਗਰਸ ਨੂੰ ਅਮਨ-ਕਾਨੂੰਨ ਦੇ ਮੁੱਦੇ ਦੇ ਘੇਰਦਿਆਂ ਤਿੱਖੇ ਹਮਲੇ ਕੀਤੇ। ਮੀਡੀਆ ਦਾ ਸਵਾਲਾ ਦੇ ਜਵਾਬ ਦਿੰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਕਿਹਾ ਕਿ ਪੰਜਾਬ ਦੇ ਕਾਨੂੰਨ ਵਿਵਸਥਾ ਨੂੰ ਤੁਸੀਂ ਜਾਣਦੇ ਹੀ ਹੋ ਕਿ ਇੱਥੇ ਹੁਣ ਕੋਈ ਵੀ ਸੇਫ ਨਹੀ ਰਿਹਾ। ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਵੀ ਅੰਮ੍ਰਿਤਪਾਲ ਸਿੰਘ ਮਹਿਰੋਂ ਮਾਮਲੇ ਬਾਰੇ ਕਿਹਾ ਕਿ ਗੁਰੂ ਦਾ ਸਿੱਖ ਕਦੀ ਵੀ ਮੈਦਾਨ ਛੱਡ ਕੇ ਨਹੀਂ ਭੱਜਦਾ। ਉਨ੍ਹਾਂ ਕਿਹਾ ਕਿ ਸਿੱਖ ਨੂੰ ਕਾਨੂੰਨ ਦੇ ਦਾਇਰੇ ਵਿੱਚ ਰਹਿ ਕੇ ਹੀ ਵਿਚਰਨਾ ਚਾਹੀਦਾ ਐ। ਇਸੇ ਤਰ੍ਹਾਂ ਬਾਕੀ ਆਗੂਆਂ ਨੇ ਵੀ ਕਾਂਗਰਸ ਦੀ ਸੰਵਿਧਾਨ ਬਚਾਉ ਯਾਤਰਾ ਬਾਰੇ ਜਾਣਕਾਰੀ ਦੇਣ ਦੇ ਨਾਲ ਨਾਲ ਅਮਨ ਕਾਨੂੰਨ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਘੇਰਿਆ ਐ।