ਜੀ.ਐੱਸ.ਟੀ ਚੋਰੀ ਖਿਲਾਫ਼ ਪੰਜਾਬ ਸਰਕਾਰ ਵੱਡਾ ਐਕਸ਼ਨ/ 425 ਕਰੋੜ ਰੁਪਏ ਦੀ ਟੈਕਸ ਚੋਰੀ ਦਾ ਕੀਤਾ ਪਰਦਾਫਾਸ਼/ ਆਬਕਾਰੀ ਤੇ ਕਰ ਮੰਤਰੀ ਹਰਪਾਲ ਚੀਮਾ ਨੇ ਕੀਤਾ ਖ਼ੁਲਾਸਾ

0
5

ਪੰਜਾਬ ਵਿੱਚ ਜੀਐੱਸਟੀ ਚੋਰੀ ਦੇ ਮਾਮਲੇ ਵਿੱਚ ਮਾਨ ਸਰਕਾਰ ਨੇ ਵੱਡੀ ਕਾਰਵਾਈ ਦਾ ਦਾਅਵਾ ਕੀਤਾ ਹੈ। ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਖੁਲਾਸਾ ਕੀਤਾ ਹੈ ਕਿ ਜੀਐੱਸਟੀ ਵਿਭਾਗ ਵੱਲੋਂ ਲਗਭਗ 425 ਕਰੋੜ ਰੁਪਏ ਦੀ ਕਥਿਤ ਟੈਕਸ ਚੋਰੀ ਦਾ ਮਾਮਲਾ ਫੜਿਆ ਗਿਆ ਹੈ।
ਮੰਤਰੀ ਮੁਤਾਬਕ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ’ਤੇ ਕੀਤੀ ਗਈ ਜਾਂਚ ਦੌਰਾਨ ਇਹ ਮਾਮਲਾ ਸਾਹਮਣੇ ਆਇਆ ਹੈ। ਇੱਕ ਟਰਾਂਸਪੋਰਟ ਕੰਪਨੀ ਦੇ ਲਗਭਗ 2,450 ਕਰੋੜ ਰੁਪਏ ਦੇ ਲੈਣ-ਦੇਣ ਦੀ ਜਾਂਚ ਕੀਤੀ ਜਾ ਰਹੀ ਸੀ, ਜਿਸ ਦੌਰਾਨ ਟੈਕਸ ਚੋਰੀ ਦਾ ਖੁਲਾਸਾ ਹੋਇਆ। ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਦੇਸ਼ ਦੇ ਵੱਖ-ਵੱਖ ਸੂਬਿਆਂ ਦੀਆਂ 62 ਫਰਮਾਂ ਸ਼ਾਮਲ ਹਨ, ਜਿਨ੍ਹਾਂ ਵਿੱਚ ਪੰਜਾਬ ਦੀਆਂ ਕਰੀਬ 25 ਫਰਮਾਂ ਵੀ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਪੰਜਾਬ ਵਿੱਚ ਟੈਕਸ ਚੋਰੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

LEAVE A REPLY

Please enter your comment!
Please enter your name here