ਪੰਜਾਬ ਅੰਮ੍ਰਿਤਸਰ ਪਹੁੰਚੇ ਗੁਰਸਿਮਰਨ ਸਿੰਘ ਮੰਡ ਦਾ ਵੱਡਾ ਬਿਆਨ/ ਅੰਮ੍ਰਿਤਪਾਲ ਸਿੰਘ ਮਹਿਰੋਂ ਤੇ ਬੱਬਰ ਖਾਲਸਾ ਵੱਲ ਸਾਧੇ ਤਿੱਖੇ ਨਿਸ਼ਾਨੇ/ ਕਿਹਾ, ਮੈਂ ਇੱਥੇ ਖੜ੍ਹਾਂ ਹਾਂ, ਬੱਬਰ ਖਾਲਸਾ ਵਾਲੇ ਜੋ ਕਰਨਾ ਕਰ ਲੈਣ… By admin - June 16, 2025 0 7 Facebook Twitter Pinterest WhatsApp ਅੰਤਰ ਰਾਸ਼ਟਰੀ ਐਂਟੀ ਖਾਲਿਸਤਾਨੀ ਟੈਰਰਿਸਟ ਫਰੰਟ ਦੇ ਆਗੂ ਗੁਰਸਿਮਰਨ ਸਿੰਘ ਮੰਡ ਅੱਜ ਅੰਮ੍ਰਿਤਸਰ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਵੱਖ ਵੱਖ ਮੁੱਦਿਆਂ ਨੂੰ ਲੈ ਕੇ ਵੱਡੇ ਬਿਆਨ ਦਿੱਤੇ। ਅੰਮ੍ਰਿਤਪਾਲ ਸਿੰਘ ਮਹਿਰੋਂ ਨਾਲ ਜੁੜੇ ਮਾਮਲੇ ਬਾਰੇ ਪੁੱਛੇ ਜਾਣ ‘ਤੇ ਉਨ੍ਹਾਂ ਨੇ ਕਿਹਾ ਕਿ ਉਸ ਵੱਲੋਂ ਕੀਤੀ ਗਈ ਹਰਕਤ ਗਲਤ ਸੀ। ਜੇਕਰ ਕੋਈ ਸੋਸ਼ਲ ਮੀਡੀਆ ‘ਤੇ ਗਲਤ ਕੰਮ ਕਰ ਰਿਹਾ ਹੈ ਤਾਂ ਪਿਆਰ ਨਾਲ ਸਮਝਾਇਆ ਜਾ ਸਕਦਾ ਹੈ, ਪਰ ਕਿਸੇ ਨੂੰ ਮਾਰਨਾ ਜਾਇਜ਼ ਨਹੀਂ ਐ। ਉਨ੍ਹਾਂ ਕਿਹਾ ਕਿ ਅਜਿਹੇ ਕੰਮ ਕਰਨ ਵਾਲੇ ਸੱਚੇ ਨਿਹੰਗ ਨਹੀਂ ਨੇ…ਇਸ ਲਈ ਕਿਸੇ ਨੂੰ ਵੀ ਇਨ੍ਹਾਂ ਤੋਂ ਡਰਨ ਦੀ ਲੋੜ ਨਹੀਂ ਐ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਮਹਿਰੋਂ ਵਰਗੇ ਲੋਕ ਸਿੱਖੀ ਦੇ ਬਾਣੇ ਨੂੰ ਹੀ ਬਦਨਾਮ ਕਰ ਰਹੇ ਨੇ। ਬੱਬਰ ਖਾਲਸਾ ਬਾਰੇ ਉਨ੍ਹਾਂ ਕਿਹਾ ਕਿ ਮੈਨੂੰ ਕਿਸੇ ਦਾ ਵੀ ਡਰ ਨਹੀਂ ਐ ਅਤੇ ਮੈਂ ਇੱਥੇ ਖੜ੍ਹਾਂ ਹਾਂ, ਕਿਸੇ ਨੇ ਜੋ ਵੀ ਕਰਨਾ ਐ ਕਰ ਲਵੇ। ਉਨ੍ਹਾਂ ਕਿਹਾ ਕਿ ਅਜਿਹੇ ਲੋਕਾਂ ਨਾਲ ਨਜਿੱਠਣ ਲਈ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਸਮਰੱਥ ਐ ਅਤੇ ਪੰਜਾਬ ਪੁਲਿਸ ਕਿਸੇ ਨੂੰ ਵੀ ਕਾਨੂੰਨ ਹੱਥ ਵਿਚ ਲੈਣ ਦੀ ਇਜ਼ਾਜਤ ਨਹੀਂ ਦੇਵੇਗੀ।