ਪੰਜਾਬ ਮੋਗਾ ਦੇ ਪਿੰਡ ਬੁੱਧ ਸਿੰਘ ਵਾਲਾ ਵਿਖੇ ਘਰ ਦਾ ਬਾਹਰ ਫਾਇਰਿੰਗ/ ਵਿਦੇਸ਼ ’ਚ ਰਿਸ਼ਤੇਦਾਰਾਂ ਦੇ ਬੱਚਿਆਂ ਵਿਚਾਲੇ ਤਕਰਾਰ ਬਣਿਆ ਕਾਰਨ/ ਰਿਸ਼ਤੇਦਾਰਾਂ ਤੇ ਲੱਗੇ ਮਾਸੀ ਦੇ ਘਰ ਬਾਹਰ ਗੋਲੀ ਚਲਾਉਣ ਦਾ ਇਲਜ਼ਾਮ By admin - October 16, 2026 0 2 Facebook Twitter Pinterest WhatsApp ਮੋਗਾ ਦੇ ਪਿੰਡ ਬੁੱਧ ਸਿੰਘ ਵਾਲਾ ਵਿੱਚ ਰਿਸ਼ਤੇਦਾਰਾਂ ਵਿਚਾਲੇ ਵਿਵਾਦ ਤੋਂ ਬਾਅਦ ਫਾਇਰਿੰਗ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਜਾਂਚ ਮੁਤਾਬਕ ਇੱਕ ਨੌਜਵਾਨ ਨੇ ਆਪਣੀ ਮਾਸੀ ਦੇ ਘਰ ਦੇ ਬਾਹਰ ਲਾਇਸੈਂਸੀ ਹਥਿਆਰ ਨਾਲ ਗੋਲੀਆਂ ਚਲਾਈਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐੱਸਪੀ ਬਾਘਾਪੁਰਾਣਾ ਜਸਵਿੰਦਰ ਸਿੰਘ ਨੇ ਦੱਸਿਆ ਪੁਲਿਸ ਨੂੰ ਇਸ ਘਟਨਾ ਦੀ ਸੂਚਨਾ 112 ਨੰਬਰ ਰਾਹੀਂ ਮਿਲੀ ਸੀ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਵਿਦੇਸ਼ ਵਿੱਚ ਰਹਿੰਦੇ ਰਿਸ਼ਤੇਦਾਰਾਂ ਦੇ ਬੱਚਿਆਂ ਵਿਚਾਲੇ ਹੋਈ ਕਥਿਤ ਤਕਰਾਰ ਇਸ ਘਟਨਾ ਦਾ ਕਾਰਨ ਹੋ ਸਕਦੀ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਵਿਵਾਦ ਦੇ ਕਾਰਨਾਂ ਸਮੇਤ ਫਾਇਰਿੰਗ ਦੇ ਹਾਲਾਤਾਂ ਦਾ ਪਤਾ ਲਗਾਇਆ ਜਾ ਰਿਹਾ ਹੈ, ਜਿਸ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਡੀਐੱਸਪੀ ਬਾਘਾਪੁਰਾਣਾ ਜਸਵਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਬੁੱਧ ਸਿੰਘ ਵਾਲਾ ਵਿੱਚ ਰਣਧੀਰ ਸਿੰਘ ਦੇ ਘਰ ਦੇ ਬਾਹਰ ਫਾਇਰਿੰਗ ਹੋਣ ਦੀ ਸੂਚਨਾ ਪੁਲਿਸ ਨੂੰ 112 ਨੰਬਰ ਰਾਹੀਂ ਮਿਲੀ ਸੀ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਅਤੇ ਘਟਨਾ ਨਾਲ ਜੁੜੇ ਤੱਥਾਂ ਦੀ ਜਾਣਕਾਰੀ ਹਾਸਲ ਕੀਤੀ। ਡੀਐੱਸਪੀ ਅਨੁਸਾਰ, ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਰਣਧੀਰ ਸਿੰਘ ਦੀ ਸਾਲੀ ਦੇ ਪੁੱਤਰ ਗੁਰਪ੍ਰੀਤ ਸਿੰਘ ਉਰਫ਼ ਗੋਪੀ ’ਤੇ ਆਪਣੇ 12 ਬੋਰ ਦੇ ਲਾਇਸੈਂਸੀ ਰਿਵਾਲਵਰ ਨਾਲ ਘਰ ਦੇ ਬਾਹਰ ਗੋਲੀਆਂ ਚਲਾਉਣ ਦੇ ਦੋਸ਼ ਹਨ। ਮੁੱਢਲੀ ਜਾਣਕਾਰੀ ਮੁਤਾਬਕ, ਵਿਦੇਸ਼ ਵਿੱਚ ਰਹਿੰਦੇ ਰਿਸ਼ਤੇਦਾਰਾਂ ਦੇ ਬੱਚਿਆਂ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਤਕਰਾਰ ਹੋਈ ਸੀ। ਇਸੇ ਵਿਵਾਦ ਨੂੰ ਘਟਨਾ ਦਾ ਸੰਭਾਵਿਤ ਕਾਰਨ ਦੱਸਿਆ ਜਾ ਰਿਹਾ ਹੈ।