ਪੰਜਾਬ ਅੰਮ੍ਰਿਤਸਰ ਹਵਾਈ ਅੱਡੇ ’ਤੋਂ ਵੱਡੀ ਖਬਰ/ 16 ਯਾਤਰੀਆਂ ਦੀਆਂ ਟਿਕਟਾਂ ਨਿਕਲੀਆਂ ਫਰਜ਼ੀ/ ਪੁਲਿਸ ਦਰਜ ਕਰ ਰਹੀ ਬਿਆਨ By admin - October 16, 2026 0 2 Facebook Twitter Pinterest WhatsApp ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਫਰਜ਼ੀ ਟਿਕਟਾਂ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਅੰਮ੍ਰਿਤਸਰ ਤੋਂ ਸ਼ਾਰਜਾਹ ਜਾਣ ਵਾਲੀ ਉਡਾਣ ਰਾਹੀਂ ਸਫ਼ਰ ਕਰਨ ਦੀ ਤਿਆਰੀ ਕਰ ਰਹੇ 16 ਵਿਅਕਤੀਆਂ ਨੂੰ ਹਵਾਈ ਅੱਡੇ ’ਤੇ ਹਿਰਾਸਤ ਵਿੱਚ ਲਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਚੈਕਿੰਗ ਦੌਰਾਨ ਇਨ੍ਹਾਂ ਵਿਅਕਤੀਆਂ ਦੀਆਂ ਟਿਕਟਾਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਨੂੰ ਕਥਿਤ ਤੌਰ ’ਤੇ ਫਰਜ਼ੀ ਪਾਇਆ ਗਿਆ। ਇਸ ਤੋਂ ਬਾਅਦ ਸਬੰਧਤ ਅਧਿਕਾਰੀਆਂ ਵੱਲੋਂ ਤੁਰੰਤ ਕਾਰਵਾਈ ਕਰਦਿਆਂ 16 ਵਿਅਕਤੀਆਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਹ ਟਿਕਟਾਂ ਕਿੱਥੋਂ ਤਿਆਰ ਹੋਈਆਂ ਅਤੇ ਇਸ ਪਿੱਛੇ ਕੌਣ-ਕੌਣ ਸ਼ਾਮਲ ਹੈ, ਇਸ ਸਬੰਧੀ ਜਾਂਚ ਤੋਂ ਬਾਅਦ ਹੀ ਹੋਰ ਜਾਣਕਾਰੀ ਸਾਹਮਣੇ ਆਵੇਗੀ। ਅੰਮ੍ਰਿਤਸਰ ਏਅਰਪੋਰਟ ’ਤੇ ਸਾਹਮਣੇ ਆਏ ਇਸ ਮਾਮਲੇ ਨੂੰ ਲੈ ਕੇ ਸੁਰੱਖਿਆ ਅਤੇ ਜਾਂਚ ਏਜੰਸੀਆਂ ਵੱਲੋਂ ਪੁੱਛਗਿੱਛ ਜਾਰੀ ਹੈ।