ਪੰਜਾਬ ਮਾਨਸਾ ਪੁਲਿਸ ਤੇ ਇਨਸਾਫ ਕਮੇਟੀ ਵਿਚਾਲੇ ਮੀਟਿੰਗ/ ਦੁਕਾਨਦਾਰ ਦੀ ਕੁੱਟਮਾਰ ਕਰਨ ਵਾਲਿਆਂ ਖਿਲਾਫ ਕੇਸ ਦਰਜ/ ਕਮੇਟੀ ਵੱਲੋਂ ਸ਼ਰਾਰਤੀਆਂ ਦਾ ਸਮਰਥਨ ਨਾ ਕਰਨ ਦੀ ਸਹਿਮਤੀ By admin - October 16, 2026 0 2 Facebook Twitter Pinterest WhatsApp ਮਾਨਸਾ ਵਿੱਚ ਇਨਸਾਫ਼ ਕਮੇਟੀ ਅਤੇ ਪੁਲਿਸ ਵਿਚਾਲੇ ਹੋਈ ਮੀਟਿੰਗ ਦੌਰਾਨ ਡੀਆਈਜੀ ਹਰਜੀਤ ਸਿੰਘ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮਾਨਸਾ ਬੰਦ ਦੌਰਾਨ ਦੁਕਾਨਦਾਰ ਦੀ ਕੁੱਟਮਾਰ ਅਤੇ ਸਾਮਾਨ ਨੂੰ ਅੱਗ ਲਗਾਉਣ ਦੇ ਮਾਮਲੇ ਵਿੱਚ ਦੋ ਕੇਸ ਦਰਜ ਕੀਤੇ ਗਏ ਹਨ ਅਤੇ ਮੁਲਜ਼ਮਾਂ ਦੀ ਪਛਾਣ ਵੀ ਕਰ ਲਈ ਗਈ ਹੈ। ਪਰਵਿੰਦਰ ਸਿੰਘ ਝੋਟਾ ਦੇ ਅੰਤਿਮ ਸੰਸਕਾਰ ਬਾਰੇ ਉਨ੍ਹਾਂ ਸਪੱਸ਼ਟ ਕੀਤਾ ਕਿ ਸਰਕਾਰ ਅਤੇ ਪ੍ਰਸ਼ਾਸਨ ਦਾ ਜ਼ਬਰਦਸਤੀ ਅੰਤਿਮ ਸੰਸਕਾਰ ਕਰਵਾਉਣ ਦਾ ਕੋਈ ਇਰਾਦਾ ਨਹੀਂ ਹੈ। ਐਕਸ਼ਨ ਕਮੇਟੀ ਅਤੇ ਸ਼ਹਿਰ ਵਾਸੀਆਂ ਨੇ ਭਰੋਸਾ ਦਿੱਤਾ ਕਿ ਉਹ ਕਿਸੇ ਵੀ ਸ਼ਰਾਰਤੀ ਅਨਸਰ ਦਾ ਸਮਰਥਨ ਨਹੀਂ ਕਰਨਗੇ। ਮੀਟਿੰਗ ਦੌਰਾਨ ਟ੍ਰੈਫਿਕ ਸਮੇਤ ਹੋਰ ਮੰਗਾਂ ’ਤੇ ਵੀ ਚਰਚਾ ਹੋਈ ਅਤੇ ਪ੍ਰਸ਼ਾਸਨ ਵੱਲੋਂ ਇਨ੍ਹਾਂ ਨੂੰ ਪੂਰਾ ਕਰਨ ਦਾ ਭਰੋਸਾ ਦਿੱਤਾ ਗਿਆ। ਡੀਆਈਜੀ ਹਰਜੀਤ ਸਿੰਘ ਨੇ ਸ਼ਹਿਰ ਵਿੱਚ ਸ਼ਾਂਤੀ ਬਣਾਈ ਰੱਖਣ ਲਈ ਸਾਰਿਆਂ ਨੂੰ ਇੱਕਜੁੱਟ ਹੋਣ ਦਾ ਸੱਦਾ ਦਿੱਤਾ ਹੈ। ਇਸ ਤੋਂ ਇਲਾਵਾ, ਸ਼ਹਿਰ ਵਾਸੀਆਂ ਅਤੇ ਐਕਸ਼ਨ ਕਮੇਟੀ ਨੇ ਪ੍ਰਸ਼ਾਸਨ ਨੂੰ ਭਰੋਸਾ ਦਿੱਤਾ ਕਿ ਜੇਕਰ ਕੋਈ ਸ਼ਹਿਰ ਵਿੱਚ ਗੜਬੜ ਪੈਦਾ ਕਰਦਾ ਹੈ, ਤਾਂ ਪੁਲਿਸ ਉਨ੍ਹਾਂ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕਰੇਗੀ ਅਤੇ ਉਹ ਕਿਸੇ ਵੀ ਸ਼ਰਾਰਤੀ ਅਨਸਰ ਦਾ ਸਮਰਥਨ ਨਹੀਂ ਕਰਨਗੇ। ਇਸ ਤੋਂ ਇਲਾਵਾ, ਟ੍ਰੈਫਿਕ ਸਮੱਸਿਆ ਅਤੇ ਹੋਰ ਕਈ ਮੰਗਾਂ ਬਾਰੇ, ਪ੍ਰਸ਼ਾਸਨ ਨੇ ਕਿਹਾ ਕਿ ਸਾਰੀਆਂ ਮੰਗਾਂ ਪੂਰੀਆਂ ਕੀਤੀਆਂ ਜਾਣਗੀਆਂ।