ਸਚਿਨ ਪਾਇਲਟ ਦੀ ਪੰਜਾਬ ਫੇਰੀ ਬਾਰੇ ਬੋਲੇ ਪ੍ਰਗਟ ਸਿੰਘ/ ਮਾਨਸਾ ਤੇ ਬਠਿੰਡਾ ਦੇ ਦੌਰਾ ਬਾਰੇ ਸਾਂਝਾ ਕੀਤੀ ਜਾਣਕਾਰੀ/ ਗੈਂਗਸਟਰ ਪੀੜਤ ਪਰਿਵਾਰਾਂ ਨਾਲ ਕਰਨਗੇ ਮੁਲਾਕਾਤ

0
4

ਚੰਡੀਗੜ੍ਹ ਵਿਖੇ ਮੀਡੀਆ ਨਾਲ ਗੱਲਬਾਤ ਦੌਰਾਨ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ ਪੰਜਾਬ ਕਾਂਗਰਸ ਇੰਚਾਰਜ ਸਚਿਨ ਪਾਇਲਟ ਦੀ ਪੰਜਾਬ ਫੇਰੀ ਬਾਰੇ ਜਾਣਕਾਰੀ ਸਾਂਝਾ ਕੀਤੀ ਹੈ। ਪ੍ਰਗਟ ਨੇ ਕਿਹਾ ਕਿ ਉਹ ਅਤੇ ਸਚਿਨ ਪਾਇਲਟ ਅੱਜ ਮਾਨਸਾ ਅਤੇ ਬਠਿੰਡਾ ਦਾ ਦੌਰਾ ਕਰ ਕੇ ਗੈਂਗਸਟਰ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕਰਨਗੇ। ਮੁੱਖ ਮੰਤਰੀ ਦੀ ਉੱਚ ਪੱਧਰੀ ਮੀਟਿੰਗ ਬਾਰੇ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਅਤੇ ਗੈਂਗਸਟਰਵਾਦ ਦੀ ਸਥਿਤੀ ਬੇਹੱਦ ਖ਼ਤਰਨਾਕ ਹੈ, ਇਸ ਲਈ ਹੁਣ ਇਸ ਮੀਟਿੰਗ ਦਾ ਕੋਈ ਫਾਇਦਾ ਨਹੀਂ ਹੋਵੇਗਾ।
ਅਮਿਤ ਸ਼ਾਹ ਦੇ ਬਿਆਨ ’ਤੇ ਸਵਾਲ ਚੁੱਕਦਿਆਂ ਪਰਗਟ ਸਿੰਘ ਨੇ ਕਿਹਾ ਕਿ ਅਮਿਤ ਸ਼ਾਹ ਇਕ ਅਯੋਗ ਗ੍ਰਹਿ ਮੰਤਰੀ ਹਨ, ਜਿਨ੍ਹਾਂ ਨੂੰ ਇੰਨੇ ਸਾਲਾਂ ਬਾਅਦ ਵੀ ਪੰਜਾਬ ਦੇ ਹਾਲਾਤਾਂ ਬਾਰੇ ਜਾਣਕਾਰੀ ਨਹੀਂ ਸੀ ਅਤੇ ਹੁਣ ਆ ਕੇ ਉਨ੍ਹਾਂ ਨੂੰ ਪੰਜਾਬ ਦੇ ਹਾਲਾਤ ਦੀ ਚਿੰਤਾ ਹੋਈ ਹੈ। ਉਨ੍ਹਾਂ ਸਵਾਲ ਕੀਤਾ ਕਿ ਕੀ ਉਨ੍ਹਾਂ ਨੂੰ ਹੁਣ, 12 ਤੋਂ 13 ਸਾਲਾਂ ਬਾਅਦ, ਪੰਜਾਬ ਦੀ ਮੌਜੂਦਾ ਸਥਿਤੀ ਜਾਂ ਦੇਸ਼ ਨੂੰ ਦਰਪੇਸ਼ ਮੁੱਦਿਆਂ ਦਾ ਅਹਿਸਾਸ ਹੋਇਆ ਹੈ।

LEAVE A REPLY

Please enter your comment!
Please enter your name here