ਕੋਟਕਪੂਰਾ ਪੁਲਿਸ ਵੱਲੋਂ ਨਸ਼ਾ ਹੌਟਸਪੌਟ ਇਲਾਕਿਆਂ ਦੀ ਜਾਂਚ/ ਐੱਸਐੱਸਪੀ ਗੁਰਬੰਸ ਬੈਂਸ ਦੀ ਅਗਵਾਈ ’ਚ ਵੱਡਾ ਆਪ੍ਰੇਸ਼ਨ/ ਨਸ਼ਾ ਤਸਕਰੀ ਦੀ ਸਪਲਾਈ ਲਾਈਨ ਤੋੜਨ ਲਈ ਐਕਸ਼ਨ

0
2

ਕੋਟਕਪੂਰਾ ਵਿੱਚ ਨਸ਼ਿਆਂ ਖ਼ਿਲਾਫ਼ ਪੁਲਿਸ ਵੱਲੋਂ ਵੱਡਾ ਸਰਚ ਆਪ੍ਰੇਸ਼ਨ ਚਲਾਇਆ ਗਿਆ। ਐੱਸਐੱਸਪੀ ਗੁਰਬੰਸ ਸਿੰਘ ਬੈਂਸ ਦੀ ਅਗਵਾਈ ਹੇਠ ਜੈਤੋ ਚੁੰਗੀ ਸਮੇਤ ਜ਼ਿਲ੍ਹੇ ਦੇ 13 ਨਸ਼ਾ ਹੌਟਸਪੌਟ ਇਲਾਕਿਆਂ ਵਿੱਚ ਪੁਲਿਸ ਟੀਮਾਂ ਨੇ ਛਾਪੇਮਾਰੀ ਕੀਤੀ। ਇਸ ਦੌਰਾਨ ਨਸ਼ਾ ਤਸਕਰੀ ਨਾਲ ਜੁੜੇ ਸ਼ੱਕੀ ਵਿਅਕਤੀਆਂ ਦੇ ਘਰਾਂ ਦੀ ਤਲਾਸ਼ੀ ਲਈ ਗਈ ਅਤੇ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕੀਤੀ ਗਈ। ਐੱਸਐੱਸਪੀ ਗੁਰਬੰਸ ਸਿੰਘ ਬੈਂਸ ਮੁਤਾਬਕ, ਇਸ ਮੁਹਿੰਮ ਦਾ ਮੁੱਖ ਮਕਸਦ ਨਸ਼ਿਆਂ ਦੀ ਸਪਲਾਈ ਲਾਈਨ ਤੋੜਨਾ ਅਤੇ ਤਸਕਰੀ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਇਹ ਮੁਹਿੰਮ ਅੱਗੇ ਵੀ ਜਾਰੀ ਰਹੇਗੀ।
ਐੱਸਐੱਸਪੀ ਗੁਰਬੰਸ ਸਿੰਘ ਬੈਂਸ ਦੀ ਅਗਵਾਈ ਹੇਠ ਕੀਤੀ ਕਾਰਵਾਈ ਦੌਰਾਨ ਕੋਟਕਪੂਰਾ ਦੀ ਜੈਤੋ ਚੁੰਗੀ ਸਮੇਤ ਵੱਖ-ਵੱਖ ਇਲਾਕਿਆਂ ਵਿੱਚ ਨਸ਼ਾ ਤਸਕਰੀ ਨਾਲ ਜੁੜੇ ਸ਼ੱਕੀ ਵਿਅਕਤੀਆਂ ਦੇ ਘਰਾਂ ਦੀ ਤਲਾਸ਼ੀ ਲਈ ਗਈ ਅਤੇ ਸ਼ੱਕੀ ਹਾਲਾਤ ਵਿੱਚ ਘੁੰਮ ਰਹੇ ਵਿਅਕਤੀਆਂ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕੀਤੀ ਗਈ। ਸਰਚ ਆਪ੍ਰੇਸ਼ਨ ਦੌਰਾਨ ਐੱਸਪੀ, ਡੀਐੱਸਪੀ ਅਤੇ ਐੱਸਐੱਚਓ ਪੱਧਰ ਦੇ ਅਧਿਕਾਰੀਆਂ ਦੀ ਅਗਵਾਈ ਹੇਠ ਪੁਲਿਸ ਟੀਮਾਂ ਨੇ ਵੱਖ-ਵੱਖ ਇਲਾਕਿਆਂ ਵਿੱਚ ਕਾਰਵਾਈ ਕੀਤੀ। ਪੁਲਿਸ ਦਾ ਮੁੱਖ ਉਦੇਸ਼ ਨਸ਼ਾ ਤਸਕਰੀ ਦੀ ਸਪਲਾਈ ਲਾਈਨ ਨੂੰ ਤੋੜਨਾ ਅਤੇ ਨਸ਼ਿਆਂ ਦੇ ਕਾਰੋਬਾਰ ਨਾਲ ਜੁੜੇ ਸ਼ੱਕੀ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕਰਨਾ ਹੈ।
ਐੱਸਐੱਸਪੀ ਗੁਰਬੰਸ ਸਿੰਘ ਬੈਂਸ ਨੇ ਦੱਸਿਆ ਕਿ ਨਸ਼ਿਆਂ ਦੀ ਸਪਲਾਈ ਲਾਈਨ ਤੋੜਨ ਲਈ ਪੁਲਿਸ ਵੱਲੋਂ ਸਮੇਂ-ਸਮੇਂ ’ਤੇ ਕਾਸੋ ਆਪ੍ਰੇਸ਼ਨ ਚਲਾਏ ਜਾਂਦੇ ਹਨ। ਇਸੇ ਲੜੀ ਤਹਿਤ ਅੱਜ ਜ਼ਿਲ੍ਹੇ ਦੇ 13 ਨਸ਼ਾ ਹੌਟਸਪੌਟ ਇਲਾਕਿਆਂ ਵਿੱਚ ਵਿਸ਼ੇਸ਼ ਸਰਚ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਕਾਰਵਾਈ ਵਿੱਚ ਵੱਖ-ਵੱਖ ਪੱਧਰ ਦੇ ਪੁਲਿਸ ਅਧਿਕਾਰੀ ਸ਼ਾਮਲ ਹਨ ਅਤੇ ਸ਼ੱਕੀ ਵਿਅਕਤੀਆਂ ਦੇ ਘਰਾਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਜਾ ਰਹੀ ਹੈ। ਉਨ੍ਹਾਂ ਉਮੀਦ ਜਤਾਈ ਕਿ ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆਉਣਗੇ। ਐੱਸਐੱਸਪੀ ਨੇ ਸਪੱਸ਼ਟ ਕੀਤਾ ਕਿ ਨਸ਼ਿਆਂ ਵਿਰੁੱਧ ਇਹ ਮੁਹਿੰਮ ਭਵਿੱਖ ਵਿੱਚ ਵੀ ਜਾਰੀ ਰਹੇਗੀ ਅਤੇ ਨਸ਼ਾ ਤਸਕਰੀ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

LEAVE A REPLY

Please enter your comment!
Please enter your name here