ਪੰਜਾਬ ਬਰਨਾਲਾ ’ਚ ਭਿਆਨਕ ਸੜਕ ਹਾਦਸੇ ’ਚ 2 ਮੌਤਾਂ/ ਕਾਰ ਤੇ ਮੋਟਰਸਾਈਕਲ ਵਿਚਾਲੇ ਭਿਆਨਕ ਟੱਕਰ/ ਪੁਲਿਸ ਵੱਲੋਂ ਜਾਂਚ ਸ਼ੁਰੂ By admin - October 17, 2026 0 2 Facebook Twitter Pinterest WhatsApp ਬਰਨਾਲਾ ਵਿੱਚ ਇੱਕ ਆਊਟਲੈੱਟ ਨੇੜੇ ਕਾਰ ਅਤੇ ਮੋਟਰਸਾਈਕਲ ਵਿਚਾਲੇ ਭਿਆਨਕ ਟੱਕਰ ਹੋ ਗਈ। ਇਸ ਦਰਦਨਾਕ ਹਾਦਸੇ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ ਦੋ ਹੋਰਾਂ ਦੀ ਹਾਲਤ ਠੀਕ ਦੱਸੀ ਜਾ ਰਹੀ ਹੈ। ਮ੍ਰਿਤਕਾਂ ਵਿੱਚ ਇੱਕ ਮੋਟਰਸਾਈਕਲ ਸਵਾਰ ਅਤੇ ਦੂਜਾ ਕਾਰ ਚਾਲਕ ਸੀ, ਜਿਨ੍ਹਾਂ ਦੀ ਉਮਰ ਕਰੀਬ 42 ਅਤੇ 50 ਸਾਲ ਦੱਸੀ ਜਾ ਰਹੀ ਹੈ। ਚਾਰਾਂ ਨੂੰ ਜ਼ਖ਼ਮੀ ਹਾਲਤ ਵਿੱਚ ਬਰਨਾਲਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ ਸੀ, ਜਿੱਥੇ ਡਾਕਟਰਾਂ ਨੇ ਦੋ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।