ਫਿਲੌਰ ਹਾਈਵੇਅ ’ਤੇ ਖੜ੍ਹੇ ਟਰਾਲੇ ਨਾਲ ਬਾਈਕ ਦੀ ਟੱਕਰ/ ਹਾਦਸੇ ’ਚ ਨੌਜਵਾਨ ਗੰਭੀਰ ਜ਼ਖ਼ਮੀ, ਹਾਲਤ ਨਾਜ਼ੁਕ/ ਪੁਲਿਸ ਕਰ ਰਹੀ ਜਾਂਚ

0
2

ਫਿਲੌਰ ਨੈਸ਼ਨਲ ਹਾਈਵੇਅ ’ਤੇ ਖੜ੍ਹੇ ਟਰਾਲੇ ਨਾਲ ਮੋਟਰਸਾਈਕਲ ਦੀ ਟੱਕਰ ਹੋਣ ਕਾਰਨ ਇੱਕ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ। ਜਾਣਕਾਰੀ ਮੁਤਾਬਕ, ਸੰਗਰੂਰ ਤੋਂ ਜਲੰਧਰ ਜਾ ਰਹੇ ਟਰਾਲੇ ਵਿੱਚ ਤਕਨੀਕੀ ਨੁਕਸ ਪੈਣ ਕਾਰਨ ਡਰਾਈਵਰ ਨੇ ਉਸ ਨੂੰ ਸੜਕ ’ਤੇ ਰੋਕਿਆ ਹੋਇਆ ਸੀ। ਇਸ ਦੌਰਾਨ ਪਿੱਛੇ ਤੋਂ ਆ ਰਹੀ ਬਾਈਕ ਟਰਾਲੇ ਨਾਲ ਟਕਰਾ ਗਈ। ਹਾਦਸੇ ਦੀ ਸੂਚਨਾ ਮਿਲਣ ’ਤੇ ਸੜਕ ਸੁਰੱਖਿਆ ਬਲ ਦੀ ਟੀਮ ਨੇ ਜ਼ਖ਼ਮੀ ਨੌਜਵਾਨ ਨੂੰ ਹਸਪਤਾਲ ਪਹੁੰਚਾਇਆ। ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਮੌਕੇ ਤੇ ਪਹੁੰਚੀ ਪੁਲਿਸ ਨੇ ਹਾਦਸਾਗ੍ਰਸਤ ਵਾਹਨ ਕਬਜੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਅਨੁਸਾਰ ਸੰਗਰੂਰ ਤੋਂ ਜਲੰਧਰ ਜਾ ਰਿਹਾ ਟਰਾਲਾ ਖਰਾਬ ਹਾਲਤ ਵਿਚ ਸੜਕ ਉਤੇ ਖੜ੍ਹਾ ਸੀ। ਇਸ ਦੌਰਾਨ ਪਿੱਛੇ ਤੋਂ ਆ ਰਿਹਾ ਇੱਕ ਮੋਟਰਸਾਈਕਲ ਸਵਾਰ ਦੀ ਟਰਾਲੇ ਨਾਲ ਟੱਕਰ ਹੋ ਗਈ, ਜਿਸ ਨਾਲ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ। ਹਾਦਸੇ ਦੀ ਸੂਚਨਾ ਮਿਲਦੇ ਹੀ, ਸੜਕ ਸੁਰੱਖਿਆ ਬਲ ਦੀ ਟੀਮ ਮੌਕੇ ‘ਤੇ ਪਹੁੰਚੀ ਅਤੇ ਜ਼ਖਮੀ ਨੌਜਵਾਨ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ। ਮੋਟਰਸਾਈਕਲ ਦੀ ਨੰਬਰ ਪਲੇਟ ਮੁਤਾਬਕ ਜ਼ਖਮੀ ਲੁਧਿਆਣਾ ਦੇ ਭੱਟੀਆਂ ਇਲਾਕੇ ਦਾ ਦੱਸਿਆ ਜਾ ਰਿਹਾ ਹੈ। ਇਸ ਹਾਈਵੇ ਹਾਦਸੇ ਨੇ ਇੱਕ ਵਾਰ ਫਿਰ ਸੜਕ ਸੁਰੱਖਿਆ ‘ਤੇ ਸਵਾਲ ਖੜ੍ਹੇ ਕੀਤੇ ਹਨ। ਤਕਨੀਕੀ ਨੁਕਸ ਕਾਰਨ ਹਾਈਵੇਅ ‘ਤੇ ਖੜ੍ਹੇ ਵਾਹਨਾਂ ਦੇ ਪਿੱਛੇ ਸਹੀ ਚੇਤਾਵਨੀ ਚਿੰਨ੍ਹਾਂ ਅਤੇ ਸੁਰੱਖਿਆ ਉਪਾਵਾਂ ਦੀ ਘਾਟ ਅਜਿਹੇ ਹਾਦਸਿਆਂ ਦਾ ਖ਼ਤਰਾ ਵਧਾ ਸਕਦੀ ਹੈ।

LEAVE A REPLY

Please enter your comment!
Please enter your name here