ਪੰਜਾਬ ਨੰਗਲ ’ਚ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ/ ਕਾਰ-ਮੋਟਰਸਾਈਕਲ ਟੱਕਰ ਨੂੰ ਲੈ ਕੇ ਖੂਨੀ ਟਕਰਾਅ/ ਪੁਰਾਣੀ ਰੰਜਿਸ਼ ਦਾ ਸ਼ੱਕ, ਪੁਲਿਸ ਕਰ ਰਹੀ ਜਾਂਚ By admin - October 17, 2026 0 2 Facebook Twitter Pinterest WhatsApp ਨੰਗਲ ਦੇ ਪਿੰਡ ਮੋਜੋਵਾਲ ਵਿਚ ਨੌਜਵਾਨ ਦਾ ਦਿਨ-ਦਿਹਾੜੇ ਨੌਜਵਾਨ ਕਤਲ ਹੋਣ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਅਨਮੋਲ ਸਿੰਘ ਵਾਸੀ ਪਿੰਡ ਮਹੀਂ ਸ੍ਰੀ ਆਨੰਦਪੁਰ ਸਾਹਿਬ ਵਜੋਂ ਹੋਈ ਹੈ। ਮੁੱਢਲੀ ਜਾਣਕਾਰੀ ਅਨੁਸਾਰ, ਕਾਰ ਅਤੇ ਮੋਟਰਸਾਈਕਲ ਦੀ ਟੱਕਰ ਤੋਂ ਬਾਅਦ ਦੋਵਾਂ ਧਿਰਾਂ ਵਿਚਾਲੇ ਝਗੜਾ ਹੋ ਗਿਆ, ਜੋ ਖੂਨੀ ਟਕਰਾਅ ਵਿੱਚ ਬਦਲ ਗਿਆ। ਇਸ ਦੌਰਾਨ ਹੋਏ ਖੂਨੀ ਟਕਰਾਅ ਦੌਰਾਨ ਅਨਮੋਲ ਸਿੰਘ ਦੀ ਮੌਤ ਹੋ ਗਈ। ਸਥਾਨਕ ਪੁਲਿਸ ਮੁਤਾਬਕ ਮੁੱਢਲੀ ਜਾਂਚ ਵਿੱਚ ਪੁਰਾਣੀ ਰੰਜਿਸ਼ ਦਾ ਮਾਮਲਾ ਹੋਣ ਦੀ ਗੱਲ ਵੀ ਸਾਹਮਣੇ ਆਈ ਹੈ। ਪੁਲਿਸ ਨੇ ਲਾਸ਼ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਮੁਲਜ਼ਮਾਂ ਦੀ ਭਾਲ ਲਈ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਹਨ। ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਅਨਮੋਲ ਦੋ ਹੋਰ ਲੋਕਾਂ ਨਾਲ ਆਪਣੀ ਕਾਰ ਵਿੱਚ ਸਵਾਰ ਹੋ ਕੇ ਨੰਗਲ ਵੱਲ ਆ ਰਿਹਾ ਸੀ, ਜਦੋਂ ਮੋਟਰਸਾਈਕਲ ਸਵਾਰ ਇੱਕ ਨੌਜਵਾਨ ਨੰਗਲ ਤੋਂ ਮੋਜੋਵਾਲ ਵੱਲ ਆ ਰਿਹਾ ਸੀ, ਤਾਂ ਮੋਟਰਸਾਈਕਲ ਅਤੇ ਕਾਰ ਦੀ ਆਹਮੋ-ਸਾਹਮਣੇ ਟੱਕਰ ਹੋ ਗਈ, ਜਿਸ ਤੋਂ ਬਾਅਦ ਕਾਰ ਸਵਾਰਾਂ ਅਤੇ ਮੋਟਰਸਾਈਕਲ ਸਵਾਰਾਂ ਵਿੱਚ ਝਗੜਾ ਹੋ ਗਿਆ ਅਤੇ ਮੋਟਰਸਾਈਕਲ ਸਵਾਰ ਨੂੰ ਬੁਰੀ ਤਰ੍ਹਾਂ ਕੁੱਟਣਾ ਸ਼ੁਰੂ ਕਰ ਦਿੱਤਾ, ਅਤੇ ਮੋਟਰਸਾਈਕਲ ਸਵਾਰ ਨੇੜਲੀਆਂ ਦੁਕਾਨਾਂ ਵਿੱਚ ਦਾਖਲ ਹੋ ਗਿਆ, ਇੱਥੇ ਵੀ ਕਾਰ ਸਵਾਰਾਂ ਨੇ ਕੁੱਟਮਾਰ ਅਤੇ ਭੰਨਤੋੜ ਸ਼ੁਰੂ ਕਰ ਦਿੱਤੀ, ਇਸ ਦੌਰਾਨ ਮੋਟਰਸਾਈਕਲ ਸਵਾਰ ਦੇ ਦੋਸਤ ਆ ਗਏ ਅਤੇ ਫਿਰ ਇਹ ਖੂਨੀ ਟਕਰਾਅ ਅਨਮੋਲ ਸਿੰਘ ਦੀ ਮੌਤ ਨਾਲ ਖਤਮ ਹੋ ਗਿਆ। ਦੂਜੇ ਪਾਸੇ ਜਦੋਂ ਇਸ ਸਬੰਧੀ ਜਾਣਕਾਰੀ ਲਈ ਡੀਐਸਪੀ ਨੰਗਲ ਨਵੀਨਪਾਲ ਸਿੰਘ ਲਹਿਲ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਮ੍ਰਿਤਕ ਆਪਣੀ ਕਾਰ ਵਿੱਚ ਜਾ ਰਿਹਾ ਸੀ ਅਤੇ ਉਸਨੇ ਪਹਿਲਾਂ ਇੱਕ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰ ਦਿੱਤੀ ਜੋ ਬਾਅਦ ਵਿੱਚ ਇਸ ਵੱਡੀ ਘਟਨਾ ਦਾ ਕਾਰਨ ਬਣਿਆ ਅਤੇ ਅਨਮੋਲ ਸਿੰਘ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਅਤੇ ਮੁੱਢਲੀ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਕਿ ਇਨ੍ਹਾਂ ਦੋਵਾਂ ਧਿਰਾਂ ਵਿੱਚ ਕੋਈ ਪੁਰਾਣੀ ਰੰਜਿਸ਼ ਚੱਲ ਰਹੀ ਸੀ। ਉਨ੍ਹਾਂ ਕਿਹਾ ਕਿ ਲਾਸ਼ ਨੂੰ ਕਬਜ਼ੇ ਵਿੱਚ ਲੈਣ ਤੋਂ ਬਾਅਦ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਹਨ।