ਪੰਜਾਬ ਪਰਵਿੰਦਰ ਝੋਟਾ ਮਾਮਲੇ ’ਚ ਇਨਸਾਫ਼ ਕਮੇਟੀ ਦਾ ਵੱਡਾ ਫੈਸਲਾ/ ‘ਆਪ’ ਵਿਧਾਇਕਾਂ ਤੇ ਮੰਤਰੀਆਂ ਦੇ ਘਰ ਘੇਰਣ ਦਾ ਐਲਾਨ/ ਮੰਗਾਂ ਛੇਤੀ ਨਾ ਮੰਨਣ ’ਤੇ ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ By admin - October 17, 2026 0 2 Facebook Twitter Pinterest WhatsApp ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਵਿੱਚ ਇਨਸਾਫ਼ ਕਮੇਟੀ ਨੇ ਪੰਜਾਬ ਸਰਕਾਰ ਖ਼ਿਲਾਫ਼ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਕਮੇਟੀ ਨੇ 19 ਅਕਤੂਬਰ ਨੂੰ ਪੰਜਾਬ ਭਰ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਅਤੇ ਮੰਤਰੀਆਂ ਦੇ ਘਰਾਂ ਦਾ ਘਿਰਾਓ ਕਰਨ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਹੋਈ ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਕਮੇਟੀ ਮੈਂਬਰਾਂ ਨੇ ਦੋਸ਼ ਲਾਇਆ ਕਿ ਸਰਕਾਰ ਨੇ ਅਜੇ ਤੱਕ ਸਬੰਧਤ ਪੁਲਿਸ ਅਧਿਕਾਰੀਆਂ ਅਤੇ ਡਰੱਗ ਇੰਸਪੈਕਟਰ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ। ਇਸ ਦੇ ਨਾਲ ਹੀ ਮਾਨਸਾ ਦੇ ਜਿਨ੍ਹਾਂ ਮੈਡੀਕਲ ਸਟੋਰਾਂ ਖ਼ਿਲਾਫ਼ ਮਾਮਲੇ ਦਰਜ ਹਨ, ਉਨ੍ਹਾਂ ਦੇ ਲਾਇਸੈਂਸ ਰੱਦ ਕਰ ਕੇ ਜਾਂਚ ਕਰਨ ਦੀ ਮੰਗ ਕੀਤੀ ਗਈ ਹੈ। ਕਮੇਟੀ ਨੇ ਚਿਤਾਵਨੀ ਦਿੱਤੀ ਕਿ ਮੰਗਾਂ ਨਾ ਮੰਨੀਆਂ ਗਈਆਂ ਤਾਂ ਸਰਕਾਰ ਖ਼ਿਲਾਫ਼ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਕਮੇਟੀ ਦੇ ਆਗੂਆਂ ਨੇ ਮਾਮਲੇ ਵਿੱਚ ਕਥਿਤ ਲਾਪਰਵਾਹੀ ਵਰਤਣ ਵਾਲੇ ਪੁਲਿਸ ਅਧਿਕਾਰੀਆਂ ਅਤੇ ਡਰੱਗ ਇੰਸਪੈਕਟਰ ਦੀ ਜਵਾਬਦੇਹੀ ਤੈਅ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਘਟਨਾ ਨੂੰ ਕਈ ਦਿਨ ਬੀਤ ਜਾਣ ਦੇ ਬਾਵਜੂਦ ਸਬੰਧਤ ਅਧਿਕਾਰੀਆਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਹੋਈ। ਕਮੇਟੀ ਨੇ ਮਾਨਸਾ ਦੇ ਉਨ੍ਹਾਂ ਮੈਡੀਕਲ ਸਟੋਰਾਂ ਦੀ ਜਾਂਚ ਕਰਨ ਦੀ ਮੰਗ ਕੀਤੀ ਹੈ, ਜਿਨ੍ਹਾਂ ਖ਼ਿਲਾਫ਼ ਨਸ਼ਿਆਂ ਨਾਲ ਸਬੰਧਤ ਮਾਮਲੇ ਦਰਜ ਹਨ। ਆਗੂਆਂ ਨੇ ਕਿਹਾ ਕਿ ਜਾਂਚ ਤੋਂ ਬਾਅਦ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇ ਅਤੇ ਜਿੱਥੇ ਲੋੜ ਹੋਵੇ, ਲਾਇਸੈਂਸ ਰੱਦ ਕੀਤੇ ਜਾਣ। ਉਨ੍ਹਾਂ ਪੰਜਾਬ ਸਰਕਾਰ ਤੋਂ ਨੈਤਿਕ ਆਧਾਰ ’ਤੇ ਅਸਤੀਫ਼ੇ ਦੀ ਮੰਗ ਕਰਦਿਆਂ ਚਿਤਾਵਨੀ ਦਿੱਤੀ ਕਿ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਦੂਜੇ ਪਾਸੇ, ਪਰਵਿੰਦਰ ਸਿੰਘ ਝੋਟਾ ਦੀ ਮੌਤ ਦੇ ਮੱਦੇਨਜ਼ਰ ਮਾਨਸਾ ਦੀ ਦੁਸਹਿਰਾ ਕਮੇਟੀ ਨੇ ਇਸ ਸਾਲ ਸ਼ਹਿਰ ਵਿੱਚ ਦੁਸਹਿਰਾ ਨਾ ਮਨਾਉਣ ਦਾ ਫ਼ੈਸਲਾ ਕੀਤਾ ਹੈ। ਕਮੇਟੀ ਮੁਤਾਬਕ ਰਾਵਣ, ਕੁੰਭਕਰਨ ਅਤੇ ਮੇਘਨਾਥ ਦੇ ਪੁਤਲੇ ਤਿਆਰ ਹੋਣ ਦੇ ਬਾਵਜੂਦ ਤਿਉਹਾਰ ਦਾ ਸਮਾਗਮ ਨਹੀਂ ਕਰਵਾਇਆ ਜਾਵੇਗਾ। ਕਮੇਟੀ ਨੇ ਕਿਹਾ ਕਿ ਸ਼ਹਿਰ ਵਿੱਚ ਸੋਗ ਦੇ ਮਾਹੌਲ ਨੂੰ ਦੇਖਦਿਆਂ ਇਹ ਫ਼ੈਸਲਾ ਲਿਆ ਗਿਆ ਹੈ।