ਵਿਧਾਇਕ ਜਸਵੀਰ ਸਿੰਘ ਰਾਜਾ ਦੀ ਨਸ਼ਿਆਂ ਖਿਲਾਫ਼ ਮੀਟਿੰਗ/ ਨਸ਼ਾ ਮੁਕਤ ਸਮਾਜ ਲਈ ਇਕਜੁੱਟ ਹੋਣ ਦਾ ਸੁਨੇਹਾ/ ਨੌਜਵਾਨਾਂ ਨੂੰ ਬਚਾਉਣ ਲਈ ਸਾਂਝੇ ਯਤਨਾਂ ’ਤੇ ਜ਼ੋਰ

0
2

ਨਸ਼ਿਆਂ ਖ਼ਿਲਾਫ਼ ਮੁਹਿੰਮ ਨੂੰ ਲੈ ਕੇ ਵਿਧਾਇਕ ਜਸਵੀਰ ਸਿੰਘ ਰਾਜਾ ਵੱਲੋਂ ਪਾਰਟੀ ਦਫ਼ਤਰ ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਡੀਐੱਸਪੀ ਦਵਿੰਦਰ ਸਿੰਘ ਬਾਜਵਾ, ਪੁਲਿਸ ਮੁਲਾਜ਼ਮਾਂ ਅਤੇ ਸ਼ਹਿਰ ਦੇ ਕੌਂਸਲਰਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਵਿਧਾਇਕ ਰਾਜਾ ਨੇ ਕਿਹਾ ਕਿ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਪਰਿਵਾਰਾਂ, ਸਮਾਜਿਕ ਸੰਸਥਾਵਾਂ ਅਤੇ ਲੋਕਾਂ ਨੂੰ ਇਕਜੁੱਟ ਹੋ ਕੇ ਯਤਨ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਹਰ ਵਰਗ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਸਮਾਜ ਦੀ ਬਿਹਤਰੀ ਲਈ ਹਰ ਵਿਅਕਤੀ ਨੂੰ ਆਪਣੀ ਜ਼ਿੰਮੇਵਾਰੀ ਸਮਝਦਿਆਂ ਉਸਾਰੂ ਭੂਮਿਕਾ ਨਿਭਾਉਣੀ ਚਾਹੀਦੀ ਹੈ। ਜਦੋਂ ਸਮਾਜ ਦਾ ਹਰ ਵਰਗ ਨਸ਼ਿਆਂ ਵਿਰੁੱਧ ਇਕਜੁੱਟ ਹੋ ਕੇ ਯਤਨ ਕਰਨ, ਤਾਂ ਇੱਕ ਸਿਹਤਮੰਦ ਅਤੇ ਬਿਹਤਰ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ। ਵਿਧਾਇਕ ਰਾਜਾ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਉਨ੍ਹਾਂ ਨੂੰ ਸਹੀ ਦਿਸ਼ਾ ਦਿਖਾਉਣ ਲਈ ਪਰਿਵਾਰਾਂ, ਸਮਾਜਿਕ ਸੰਸਥਾਵਾਂ ਅਤੇ ਲੋਕਾਂ ਨੂੰ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਮਾਜ ਵਿੱਚ ਆਪਸੀ ਭਾਈਚਾਰਾ, ਪਿਆਰ, ਸਦਭਾਵਨਾ ਅਤੇ ਮਿਲਵਰਤਣ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਅਪੀਲ ਕੀਤੀ ਕਿ ਨਸ਼ੇ ਦੇ ਕੋਹੜ ਨੂੰ ਦੂਰ ਕਰਨ ਲਈ ਸਾਡਾ ਸਾਥ ਦਿਓ। ਇਸ ਮੌਕੇ ਆਪ ਆਗੂ ਕੇਸ਼ਵ ਸਿੰਘ, ਰਾਜਨ ਸੋਧੀ, ਕੌਂਸਲਰ ਨਰਿੰਦਰ ਕੌਰ, ਸਰੋਜ ਬਾਲਾ ਆਦਿ ਮੌਜੂਦ ਰਹੇ।

LEAVE A REPLY

Please enter your comment!
Please enter your name here