ਮਾਨਸਾ ਪਹੁੰਚੇ ਸਾਂਸਦ ਅੰਮ੍ਰਿਤ ਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ/ ਪੰਜਾਬੀਆਂ ਨੂੰ ਇਕਜੁਟ ਹੋਣ ਦੀ ਅਪੀਲ/ ਨੌਜਵਾਨੀ ਨੂੰ ਸਾਜ਼ਿਸ਼ ਤਹਿਤ ਬਰਬਾਦ ਕਰਨ ਦੇ ਇਲਜ਼ਾਮ

0
6

ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਅੱਜ ਮਾਨਸਾ ਪਹੁੰਚੇ, ਜਿੱਥੇ ਉਨ੍ਹਾਂ ਨੇ ਪਰਮਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਚੱਲ ਰਹੇ ਧਰਨੇ ਵਿੱਚ ਸ਼ਮੂਲੀਅਤ ਕੀਤੀ। ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੀ ਨੌਜਵਾਨੀ ਨੂੰ ਸਾਜ਼ਿਸ਼ ਤਹਿਤ ਖਤਮ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਸਮੂਹ ਪੰਜਾਬੀਆਂ ਨੂੰ ਜਾਤ-ਧਰਮ ਤੋਂ ਉੱਪਰ ਉੱਠ ਕੇ ਨਸ਼ਿਆਂ ਖ਼ਿਲਾਫ਼ ਇਕਜੁੱਟ ਹੋਣ ਦੀ ਅਪੀਲ ਕੀਤੀ। ਮਾਨਸਾ ਦੇ ਵਪਾਰੀਆਂ ਅਤੇ ਦੁਕਾਨਦਾਰਾਂ ਦਾ ਦਿੱਤੇ ਜਾ ਰਹੇ ਸਹਿਯੋਗ ਲਈ ਧੰਨਵਾਦ ਕਰਦਿਆਂ ਉਨ੍ਹਾਂ ਨੇ ਸੰਘਰਸ਼ ਵਿੱਚ ਫੁੱਟ ਪਾਉਣ ਵਾਲੇ ਅਨਸਰਾਂ ਤੋਂ ਸੁਚੇਤ ਰਹਿਣ ਅਪੀਲ ਵੀ ਕੀਤੀ। ਮਾਨਸਾ ਵਿਚ ਦੁਸਹਿਰਾ ਨਾ ਮਨਾਉਣ ਦੇ ਐਲਾਨ ਦੀ ਸ਼ਲਾਘਾ ਕਰਦਿਆਂ ਐੱਸ.ਜੀ.ਪੀ.ਸੀ. ਵੱਲੋਂ ਝੋਟਾ ਨੂੰ ਸ਼ਹੀਦ ਐਲਾਨਣ ਅਤੇ ਉਸ ਦੀ ਤਸਵੀਰ ਸਿੱਖ ਅਜਾਇਬ ਘਰ ਵਿੱਚ ਲਗਾਉਣ ਦੇ ਫ਼ੈਸਲੇ ਦੀ ਵੀ ਪ੍ਰਸ਼ੰਸਾ ਕੀਤੀ।
ਉਨ੍ਹਾਂ ਕਿਹਾ ਕਿ ਇਕ ਪਾਸੇ ਨੌਜਵਾਨਾਂ ਨੂੰ ਨਸ਼ਿਆਂ ਨਾਲ ਮਾਰਿਆਂ ਜਾ ਰਿਹਾ ਹੈ, ਦੂਜੇ ਪਾਸੇ ਨਸ਼ਿਆਂ ਖਿਲਾਫ ਆਵਾਜ ਚੁੱਕਣ ਵਾਲਿਆਂ ਨੂੰ ਗੋਲੀਆਂ ਮਾਰੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਰਮਿੰਦਰ ਸਿੰਘ ਝੋਟਾ ਦੀ ਸ਼ਹਾਦਤ ਨਸ਼ਿਆਂ ਦੇ ਖਾਤਮੇ ਦਾ ਕਾਰਨ ਬਣ ਸਕਦੀ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਪੰਜਾਬ ਦੇ ਲੋਕਾਂ ਨੇ ਝੋਟਾ ਦੀ ਸ਼ਹਾਦਤ ਤੋਂ ਬਾਅਦ ਨਸ਼ਿਆਂ ਖਿਲਾਫ ਇਕਜੁਟ ਹੋ ਕੇ ਆਵਾਜ ਬੁਲੰਦ ਕੀਤੀ ਹੈ, ਉਸ ਤੋਂ ਆਉਣ ਵਾਲੇ ਸਮੇਂ ਵਿਚ ਨਸ਼ਿਆਂ ਦੇ ਖਾਤਮੇ ਦੀ ਉਮੀਦ ਜਾਗੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖਾਤਮੇ ਦਾ ਮੁੱਢ ਬੱਝ ਚੁੱਕਾ ਹੈ ਅਤੇ ਸਾਡੀ ਸਾਰੇ ਭਾਈਚਾਰਿਆਂ ਅਤੇ ਧਰਮਾਂ ਨੂੰ ਅਪੀਲ ਹੈ ਕਿ ਉਹ ਸਾਰੇ ਇਕਜੁਟ ਹੋ ਕੇ ਨਸ਼ਿਆਂ ਖਿਲਾਫ ਲੜਾਈ ਲੜਣ।
ਉਨ੍ਹਾਂ ਕਿਹਾ ਕਿ ਇਹ ਸਮੁੱਚੇ ਪੰਜਾਬੀਆਂ ਦੀ ਲੜਾਈ ਹੈ, ਇਸ ਲਈ ਹਰ ਧਰਮ ਤੇ ਭਾਈਚਾਰੇ ਦੇ ਪੰਜਾਬੀ ਨੂੰ ਇਸ ਵਿਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਨੇ ਮਾਨਸਾ ਦੇ ਵਪਾਰੀਆਂ ਦੇ ਦੁਕਾਨਦਾਰਾਂ ਦਾ 13 ਤਰੀਕ ਤੋਂ ਦਿੱਤੇ ਜਾ ਰਹੇ ਸਹਿਯੋਗ ਲਈ ਧੰਨਵਾਦ ਕੀਤਾ ਹੈ। ਉਨ੍ਹਾਂ ਨੇ ਆਉਣ ਵਾਲੇ ਦਿਨਾਂ ਵਿਚ ਮਾਨਸਾ ਤੋਂ ਇਲਾਵਾ ਸਮੁੱਚੇ ਪੰਜਾਬ ਦੇ ਸਮੂਹ ਭਾਈਚਾਰਿਆਂ ਨੂੰ ਇਸ ਲੜਾਈ ਵਿਚ ਸਾਥ ਦੇਣ ਦੀ ਅਪੀਲ ਕੀਤੀ। ਉਨ੍ਹਾਂ ਨੇ ਸੰਘਰਸ਼ ਵਿਚ ਵਖਰੇਵੇ ਪਾਉਣ ਵਾਲੇ ਅਨਸਰਾਂ ਤੋਂ ਸੁਚੇਤ ਰਹਿਣ ਦੀ ਅਪੀਲ ਵੀ ਕੀਤੀ। ਉਨ੍ਹਾਂ ਨੇ ਮਾਨਸਾ ਵਿਚ ਇਸ ਵਾਰ ਦੁਸ਼ਹਿਰਾ ਨਾ ਮਨਾਉਣ ਦੇ ਐਲਾਨ ਦੀ ਸ਼ਲਾਘਾ ਕਰਦਿਆਂ ਸਾਰੀਆਂ ਧਿਰਾਂ ਨੂੰ ਇਕਜੁਟ ਹੋਣ ਦੀ ਮੰਗ ਕੀਤੀ। ਉਨ੍ਹਾਂ ਨੇ ਐਸਜੀਪੀਸੀ ਵੱਲੋਂ ਪਰਮਿੰਦਰ ਸਿੰਘ ਝੋਟੇ ਨੂੰ ਸ਼ਹੀਦ ਐਲਾਨ ਅਤੇ ਉਸ ਦੀ ਫੋਟੋ ਸਿੱਖ ਆਜਾਇਬ ਘਰ ਵਿਚ ਲਗਾਉਣ ਦੀ ਸ਼ਲਾਘਾ ਕੀਤੀ।

LEAVE A REPLY

Please enter your comment!
Please enter your name here