ਡੇਰਾ ਬਾਬਾ ਨਾਨਕ ਪੁਲਿਸ ਹੱਥ ਵੱਡੀ ਸਫਲਤਾ/ਸਰਹੱਦੀ ਇਲਾਕੇ ਦੇ ਖੇਤਾਂ ਵਿੱਚੋਂ ਤਿੰਨ ਕਿਲੋ ਤੋਂ ਵੱਧ ਹੈਰੋਇਨ ਅਤੇ ਸਵਾ ਕਿਲੋ ਅਫੀਮ ਬਰਾਮਦ

0
3

ਬੀਐਸਐਫ ਦੀ 200 ਬਟਾਲੀਅਨ ਅਤੇ ਡੇਰਾ ਬਾਬਾ ਨਾਨਕ ਪੁਲਿਸ ਵੱਲੋਂ ਕੀਤੇ ਗਏ ਸਾਂਝੇ ਸਰਚ ਆਪ੍ਰੇਸ਼ਨ ਦੌਰਾਨ, ਪਿੰਡ ਤਲਵੰਡੀ ਹਿੰਦੂਆਂ ਦੇ ਖੇਤਾਂ ਵਿੱਚੋਂ 3 ਕਿਲੋ 100 ਗ੍ਰਾਮ ਤੋਂ ਵੱਧ ਹੈਰੋਇਨ ਅਤੇ 1 ਕਿਲੋ ਤੋਂ ਵੱਧ ਅਫੀਮ ਬਰਾਮਦ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਪੁਲਿਸ ਥਾਣਾ ਡੇਰਾ ਬਾਬਾ ਨਾਨਕ ਦੇ ਐਸਐਚਓ ਅਸ਼ੋਕ ਕੁਮਾਰ ਸ਼ਰਮਾ ਨੇ ਦੱਸਿਆ ਕਿ ਪੁਲਿਸ ਪਾਰਟੀ ਵੱਲੋਂ ਸਰਹੱਦ ਨਾਲ ਲੱਗਦੇ ਪਿੰਡਾਂ ਦੇ ਵਿੱਚ ਗਸਤ ਕੀਤੀ ਜਾ ਰਹੀ ਸੀ ਤੇ ਜਿਸ ਦੌਰਾਨ ਬੀਐਸਐਫ ਦੀ 200 ਬਟਾਲੀਅਨ ਵੱਲੋਂ ਸੂਚਨਾ ਦਿੱਤੀ ਗਈ ਕਿ ਪਿੰਡ ਤਲਵੰਡੀ ਹਿੰਦੂਆਂ ਦੇ ਕਿਸਾਨ ਸੁੱਚਾ ਸਿੰਘ ਪੁੱਤਰ ਗੰਡਾ ਸਿੰਘ ਦੇ ਖੇਤਾਂ ਵਿੱਚ ਇੱਕ ਪੈਕਟ ਪਿਆ ਹੈ ਜਿਸ ਨੂੰ ਖੋਲਣ ਉਪਰੰਤ ਉਸ ਵਿੱਚੋਂ ਤਿੰਨ ਕਿਲੋ 20 ਗ੍ਰਾਮ ਹੈਰੋਇਨ ਅਤੇ ਇਕ ਕਿਲੋ 220 ਗਰਾਮ ਅਫੀਮ ਬਰਾਮਦ ਕੀਤੀ ਗਈ ਹੈ।
ਉਹਨਾਂ ਦੱਸਿਆ ਕਿ ਇਹ ਨਸ਼ੇ ਦੀ ਖੇਪ ਪਾਕਿਸਤਾਨ ਵੱਲੋਂ ਡਰੋਨ ਰਾਹੀਂ ਭਾਰਤ ਸਰਹੱਦ ਅੰਦਰ ਭੇਜੀ ਗਈ ਹੈ ਤੇ ਸਮੇਂ ਸਮੇਂ ਦੌਰਾਨ ਬੀਐਸਐਫ ਅਤੇ ਪੰਜਾਬ ਪੁਲਿਸ ਵੱਲੋਂ ਪਾਕਿਸਤਾਨ ਦੀਆਂ ਨਪਾਕ ਹਰਕਤਾਂ ਨੂੰ ਨਕਾਮ ਕੀਤਾ ਜਾਂਦਾ ਹੈ। ਉਹਨਾਂ ਦੱਸਿਆ ਕਿ ਇਸ ਸਬੰਧੀ ਪੁਲਿਸ ਥਾਣੇ ਡੇਰਾ ਬਾਬਾ ਨਾਨਕ ਵਿਖੇ ਅਨਪਸਾਤੇ ਵਿਅਕਤੀਆਂ ਦੇ ਖਿਲਾਫ ਵੱਖ ਵੱਖ ਧਰਾਵਾਂ ਤਹਿਤ ਮੁਕਦਮਾ ਦਰਜ ਕੀਤਾ ਗਿਆ ਤੇ ਮੁਜਰਮਾ ਨੂੰ ਫੜਨ ਲਈ ਆਸ ਪਾਸ ਲੱਗੇ ਸੀਸੀਟੀਵੀ ਕੈਮਰਿਆਂ ਨੂੰ ਖੰਗਾਲਿਆ ਜਾ ਰਿਹਾ ਹੈ ਤੇ ਜਲਦ ਹੀ ਦੋਸ਼ੀਆਂ ਨੂੰ ਫੜ ਕੇ ਜੇਲ ਦੀਆਂ ਸਲਾਖਾਂ ਪਿੱਛੇ ਭੇਜਿਆ ਜਾਵੇਗਾ।

LEAVE A REPLY

Please enter your comment!
Please enter your name here