ਵਿਧਾਇਕ ਦਿਨੇਸ਼ ਚੱਢਾ ਨੇ ਨਸ਼ਾ ਤਸਕਰਾਂ ਲਈ ਮੰਗੀ ਫਾਂਸੀ/ ਕਾਨੂੰਨੀ ਕਮੀਆਂ ਕਾਰਨ ਨਸ਼ਾ ਤਸਕਰਾਂ ਦੇ ਬਚਣ ਦੇ ਇਲਜ਼ਾਮ/ ਕੇਂਦਰ ਸਕਕਾਰ ਤੋਂ ਐਨਡੀਪੀਐਸ ਐਕਟ ’ਚ ਸੋਧ ਦੀ ਮੰਗ

0
4

ਆਪ ਵਿਧਾਇਕ ਦਿਨੇਸ਼ ਚੱਡਾ ਨੇ ਨਸ਼ਾ ਤਸਕਰਾਂ ਨੂੰ ਫਾਂਸੀ ਦੀ ਸਜ਼ਾ ਦੇਣ ਦੀ ਮੰਗ ਕੀਤੀ ਹੈ। ਭਾਰਤ ਵਿੱਚ ਪਿਛਲੇ 10 ਸਾਲਾਂ ਦੌਰਾਨ ਨਸ਼ਿਆਂ ਕਾਰਨ 7,776 ਮੌਤਾਂ ਹੋਣ ਦਾ ਹਵਾਲਾ ਦਿੰਦਿਆਂ ਵਿਧਾਇਕ ਚੱਢਾ ਨੇ ਕਿਹਾ ਕਿ ਹਰ ਸਾਲ ਨਸ਼ਿਆਂ ਕਾਰਨ ਹਜ਼ਾਰਾਂ ਲੋਕਾਂ ਦੀ ਮੌਤ ਹੋ ਜਾਂਦੀ ਹੈ ਪਰ ਐਨਡੀਪੀਐਸ ਐਕਟ ਦੀਆਂ ਕਮੀਆਂ ਕਾਰਨ ਨਸ਼ਾ ਤਸਕਰ ਸਾਫ ਬੱਚ ਨਿਕਲਦੇ ਹਨ। ਉਨ੍ਹਾਂ ਨੇ ਕੇਂਦਰ ਸਰਕਾਰ ਤੋਂ ਐਨਡੀਪੀਐਸ ਐਕਟ ਵਿਚ ਸੋਧ ਕਰ ਕੇ ਨਸ਼ਾ ਤਸਕਰਾਂ ਨੂੰ ਫਾਂਸੀ ਦੀ ਸਜ਼ਾ ਦੇਣ ਦੀ ਮੰਗ ਕੀਤੀ ਤਾਂ ਜੋ ਨਸ਼ਿਆਂ ਕਾਰਨ ਆਜਾਈ ਜਾ ਰਹੀਆਂ ਜਾਨਾਂ ਬਚਾਈਆਂ ਜਾ ਸਕਣ।
ਚੱਢਾ ਨੇ ਕਿਹਾ ਕਿ 1989 ਵਿੱਚ ਐਕਟ ਦੀ ਧਾਰਾ 31A ਤਹਿਤ ਫਾਂਸੀ ਦੀ ਸਜ਼ਾ ਦਾ ਪ੍ਰਾਵਧਾਨ ਹੋਣ ਦੇ ਬਾਵਜੂਦ ਇਹ ਪ੍ਰਭਾਵਸ਼ਾਲੀ ਸਾਬਤ ਨਹੀਂ ਹੋਇਆ। ਉਨ੍ਹਾਂ ਪਰਮਿੰਦਰ ਸਿੰਘ ਝੋਟਾ ਦੀ ਕੁਰਬਾਨੀ ਦਾ ਹਵਾਲਾ ਦਿੰਦਿਆਂ ਸਰਹੱਦਾਂ ’ਤੇ ਨਸ਼ਾ ਤਸਕਰੀ ਰੋਕਣ ਲਈ ਸਖ਼ਤ ਕਦਮ ਚੁੱਕਣ ਦੀ ਮੰਗ ਵੀ ਕੀਤੀ। ਉਨ੍ਹਾਂ ਕਿਹਾ ਕਿ ਨਸ਼ਿਆਂ ਕਾਰਨ ਕੇਵਲ ਪੰਜਾਬ ਹੀ ਨਹੀਂ ਬਲਕਿ ਦੇਸ਼ ਦੇ ਦੂਜੇ ਸੂਬਿਆਂ ਅੰਦਰ ਵੀ ਵੱਡੀ ਗਿਣਤੀ ਵਿਚ ਮੌਤਾਂ ਹੋ ਰਹੀਆਂ ਨੇ, ਇਸ ਲਈ ਪੰਜਾਬ ਦੌਰੇ ਤੇ ਆ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਨਸ਼ਿਆਂ ਨੂੰ ਰੋਕਣ ਲਈ ਵੱਡੇ ਕਦਮ ਚੁੱਕਣ ਵੱਲ ਧਿਆਨ ਦੇਣਾ ਚਾਹੀਦਾ ਹੈ।

LEAVE A REPLY

Please enter your comment!
Please enter your name here