ਪੰਜਾਬ ਝੋਟਾ ਮਾਮਲੇ ਦੀ CBI ਜਾਂਚ ’ਤੇ ਕਲੇਰ ਦਾ ਬਿਆਨ/ ਇਸ਼ਤਿਹਾਰਾਂ ਨਾਲ ਨਹੀਂ, ਕੰਮਾਂ ਨਾਲ ਪਰਖੀਆਂ ਜਾਂਦੀਆਂ ਸਰਕਾਰਾਂ By admin - October 20, 2026 0 2 Facebook Twitter Pinterest WhatsApp ਅਕਾਲੀ ਦਲ ਦੇ ਸੀਨੀਅਰ ਆਗੂ ਅਰਸ਼ਦੀਪ ਸਿੰਘ ਕਲੇਰ ਨੇ ਝੋਟਾ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪਣ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖੇ ਨਿਸ਼ਾਨੇ ਸਾਧੇ ਹਨ। ਉਨ੍ਹਾਂ ਕਿਹਾ ਕਿ ਪੰਜਾਬੀਆਂ ਦਾ ਸਰਕਾਰ ਤੋਂ ਭਰੋਸਾ ਉੱਠ ਚੁੱਕਿਆ ਹੈ, ਜਿਸ ਕਾਰਨ ਝੋਟਾ ਦੇ ਪਰਿਵਾਰ ਅਤੇ ਪੰਜਾਬ ਵੱਲੋਂ ਸੀਬੀਆਈ ਜਾਂਚ ਦੀ ਮੰਗ ਕੀਤੀ ਗਈ। ਕਲੇਰ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰਦਿਆਂ ਕਿਹਾ ਕਿ ਇਸ਼ਤਿਹਾਰਾਂ ’ਤੇ ‘ਇਮਾਨਦਾਰ ਮੁੱਖ ਮੰਤਰੀ’ ਲਿਖਵਾਉਣ ਨਾਲ ਵੋਟਾਂ ਨਹੀਂ ਮਿਲਣੀਆਂ, ਸਗੋਂ ਸਰਕਾਰ ਨੂੰ ਆਪਣੇ ਕੰਮਾਂ ਦਾ ਹਿਸਾਬ ਦੇਣਾ ਪਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਾਹਿਬ ਦੇ ਬੋਰਡਾਂ ’ਤੇ ‘ਇਮਾਨਦਾਰ ਮੁੱਖ ਮੰਤਰੀ’ ਲਿਖਵਾ ਕੇ ਵੋਟਾਂ ਨਹੀਂ ਮਿਲਣੀਆਂ! ਪੰਜਾਬ ਦੇ ਲੋਕ ਹੁਣ ਇਸ਼ਤਿਹਾਰਾਂ ਅਤੇ ਝੂਠੇ ਦਾਅਵਿਆਂ ਨਾਲ ਗੁੰਮਰਾਹ ਹੋਣ ਵਾਲੇ ਨਹੀਂ। ਪੰਜਾਬੀਆਂ ਨੂੰ ਜਵਾਬ ਚਾਹੀਦਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਰਾਜ ਵਿੱਚ ਭ੍ਰਿਸ਼ਟਾਚਾਰ ਨੂੰ ਕਥਿਤ ਤੌਰ ’ਤੇ ਕਿਵੇਂ ਬੜ੍ਹਾਵਾ ਮਿਲਿਆ ਅਤੇ ਗੈਂਗਸਟਰਾਂ ਤੇ ਨਸ਼ਾ ਤਸਕਰਾਂ ਨੂੰ ਕਥਿਤ ਸਿਆਸੀ ਪੁਸ਼ਤਪਨਾਹੀ ਕਿਉਂ ਮਿਲਦੀ ਰਹੀ? ਉਨ੍ਹਾਂ ਕਿਹਾ ਕਿ ਜੇ ਹਿੰਮਤ ਹੈ, ਮੁੱਖ ਮੰਤਰੀ ਸਾਹਿਬ ਗੁਲਜ਼ਾਰ ਮਾਮਲੇ ਦੀ ਜਾਂਚ ਵੀ CBI ਨੂੰ ਸੌਂਪੋ! ਇਸ ਮਾਮਲੇ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ’ਤੇ ਲੱਗੇ ਸਿੱਧੇ ਇਲਜ਼ਾਮਾਂ ਦੀ ਨਿਰਪੱਖ ਜਾਂਚ ਕਰਵਾਉਣ ਤੋਂ ਸਰਕਾਰ ਪਿੱਛੇ ਕਿਉਂ ਹਟ ਰਹੀ ਹੈ? ਪੰਜਾਬ ਨੂੰ ਸਿਰਫ਼ ਇਸ਼ਤਿਹਾਰਾਂ ਵਾਲੀ ਇਮਾਨਦਾਰੀ ਨਹੀਂ, ਸਗੋਂ ਜਵਾਬਦੇਹੀ, ਪਾਰਦਰਸ਼ਤਾ ਅਤੇ ਇਨਸਾਫ਼ ਚਾਹੀਦਾ ਹੈ। ਯਾਦ ਰੱਖਿਓ ਭਗਵੰਤ ਮਾਨ ਜੀ, ਪੰਜਾਬ ਦੀ ਜਨਤਾ ਸਭ ਦੇਖ ਰਹੀ ਹੈ। ਇਸ਼ਤਿਹਾਰਾਂ ਨਾਲ ਨਹੀਂ, ਕੰਮਾਂ ਨਾਲ ਸਰਕਾਰਾਂ ਦੀ ਪਰਖ ਹੁੰਦੀ ਹੈ!