ਪੰਜਾਬ ਗੁਰਦਾਸਪੁਰ ਪਹੁੰਚੇ ਵੀਜੇ ਸਾਪਲਾ ਨੇ ਘੇਰੀ ਸਰਕਾਰ/ ਅਮਿਤ ਸ਼ਾਹ ਦੀ ਆਮਦ ਮੌਕੇ ਪਹੁੰਚੇ ਸੀ ਗੁਰਦਾਸਪੁਰ/ ਕਿਹਾ, ਲੋਕਾਂ ਦੀ ਉਮੀਦ ਮੁਤਾਬਕ ਨਸ਼ੇ ਰੋਕੇਗੀ ਭਾਜਪਾ By admin - October 20, 2026 0 2 Facebook Twitter Pinterest WhatsApp ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਵੀਜੇ ਸਾਪਲਾ ਨੇ ਪੰਜਾਬ ਸਰਕਾਰ ’ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨਸ਼ਿਆਂ ਨੂੰ ਰੋਕਣ ਵਿੱਚ ਨਾਕਾਮ ਰਹੀ ਹੈ ਅਤੇ ਨੌਜਵਾਨ ਆਪਣੀਆਂ ਜਾਨਾਂ ਗੁਆ ਰਹੇ ਹਨ। ਉਨ੍ਹਾਂ ਉਮੀਦ ਜਤਾਈ ਕਿ ਅਮਿਤ ਸ਼ਾਹ ਦੀ ਫੇਰੀ ਨਾਲ ਪੰਜਾਬ ਵਿੱਚ ਨਸ਼ਿਆਂ ਵਿਰੁੱਧ ਸਖ਼ਤ ਕਾਰਵਾਈ ਦੀ ਸ਼ੁਰੂਆਤ ਹੋਵੇਗੀ। ਦੱਸਣਯੋਗ ਹੈ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਗੁਰਦਾਸਪੁਰ ਦੇ ਪਿੰਡ ਮਾੜੀ ਪੰਨਵਾਂ ਪਹੁੰਚ ਰਹੇ ਹਨ, ਜਿੱਥੇ ਉਹ ਨਸ਼ਾ ਤਸਕਰਾਂ ਦੀ ਕੁੱਟਮਾਰ ਦਾ ਸ਼ਿਕਾਰ ਹੋਏ ਵਿਕਰਮਜੀਤ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕਰਨਗੇ। ਉਧਰ ਪ੍ਰਸ਼ਾਸਨ ਨੇ ਅਮਿਤ ਸ਼ਾਹ ਦੀ ਫੇਰੀ ਨੂੰ ਲੈ ਕੇ ਪਿੰਡ ਮਾੜੀ ਪੰਨਵਾ ਵਿੱਚ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ। ਮੁੱਖ ਮਾਰਗ ਤੋਂ ਲੈ ਕੇ ਪਿੰਡ ਵਿੱਚ ਵਿਕਰਮਜੀਤ ਸਿੰਘ ਦੇ ਘਰ ਤੱਕ ਲਗਭਗ 2,000 ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਭਾਜਪਾ ਦੇ ਸੀਨੀਅਰ ਆਗੂ ਵੀਜੇ ਸਾਪਲਾ ਨੇ ਪੰਜਾਬ ਸਰਕਾਰ ‘ਤੇ ਨਿਸ਼ਾਨਾ ਉਤੇ ਲੈਂਦਿਆਂ ਕਿਹਾ ਕਿ ਅਮਿਤ ਸ਼ਾਹ ਦੀ ਫੇਰੀ ਦੌਰਾਨ ਅਮਿਤ ਸ਼ਾਹ ਪੰਜਾਬ ਵਿੱਚੋਂ ਰਾਵਣ ਵਰਗੇ ਰਾਜ ਨੂੰ ਖਤਮ ਕਰਨ ਦੀ ਪ੍ਰਕਿਰਿਆ ਸ਼ੁਰੂ ਕਰਨਗੇ।