ਪੰਜਾਬ ਬਟਾਲਾ ’ਚ ਬੱਸਾਂ ਦੀ ਪੂਰਨ ਚੱਕਾ ਜਾਮ/ ਕੱਚੇ ਮੁਲਾਜ਼ਮਾਂ ਵੱਲੋਂ ਸਰਕਾਰ ਖਿਲਾਫ ਨਾਅਰੇਬਾਜ਼ੀ/ ਮੰਗਾਂ ਨਾ ਮੰਨਣ ’ਤੇ ਸੰਘਰਸ਼ ਤਿੱਖਾ ਕਰਨ ਦੀ ਚਿਤਾਵਨੀ By admin - October 21, 2026 0 2 Facebook Twitter Pinterest WhatsApp ਪੀ.ਆਰ.ਟੀ.ਸੀ.,ਪੰਜਾਬ ਰੋਡਵੇਜ਼ ਅਤੇ ਪਨਬੱਸ ਦੇ ਕੰਟਰੈਕਟ ਮੁਲਾਜ਼ਮਾਂ ਵੱਲੋਂ ਪੰਜਾਬ ਭਰ ਅੰਦਰ ਬੱਸਾਂ ਦਾ ਚੱਕਾ ਜਾਮ ਕਰ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸੇ ਤਹਿਤ ਬਟਾਲਾ ਬੱਸ ਸਟੈਂਡ ’ਤੇ ਵੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਯੂਨੀਅਨ ਆਗੂ ਮਨਜੀਤ ਸਿੰਘ ਅਤੇ ਗੌਰਵ ਕੁਮਾਰ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਸੇਵਾਵਾਂ ਨਿਭਾ ਰਹੇ ਹਨ, ਪਰ ਅਜੇ ਤੱਕ ਉਨ੍ਹਾਂ ਨੂੰ ਪੱਕਾ ਨਹੀਂ ਕੀਤਾ ਗਿਆ। ਮੁਲਾਜ਼ਮਾਂ ਨੇ ਚੇਤਾਵਨੀ ਦਿੱਤੀ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਨਹੀਂ ਹੁੰਦਾ, ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।