ਪੰਜਾਬ ਸਮਾਣਾ ’ਚ ਨੌਜਵਾਨ ਦੀ ਸ਼ੱਕੀ ਹਾਲਤ ’ਚ ਮੌਤ/ ਪਰਿਵਾਰ ਨੇ ਨਸ਼ੇ ਕਾਰਨ ਮੌਤ ਦਾ ਪ੍ਰਗਟਾਇਆ ਸ਼ੱਕ/ ਪੁਲਿਸ ਕਰ ਰਹੀ ਜਾਂਚ By admin - October 21, 2026 0 2 Facebook Twitter Pinterest WhatsApp ਸਮਾਣਾ ’ਚ ਇਕ ਨੌਜਵਾਨ ਦੀ ਭੇਦਭਰੀ ਹਾਲਤ ’ਚ ਮੌਤ ਹੋਣ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਦੇ ਪਰਿਵਾਰ ਨੇ ਨੌਜਵਾਨ ਦੀ ਮੌਤ ਨਸ਼ੇ ਕਾਰਨ ਹੋਣ ਦਾ ਦਾਅਵਾ ਕੀਤਾ ਹੈ। ਮ੍ਰਿਤਕ ਦੀ ਪਛਾਣ ਰਵੀ ਕੁਮਾਰ ਵਜੋਂ ਹੋਈ ਹੈ ਜੋ ਦੋ ਬੱਚਿਆਂ ਦਾ ਪਿਤਾ ਸੀ। ਜਾਣਕਾਰੀ ਮੁਤਾਬਕ ਰਵੀ ਘਰ ਵਿੱਚ ਬੇਹੋਸ਼ੀ ਦੀ ਹਾਲਤ ਵਿੱਚ ਮਿਲਿਆ ਸੀ, ਜਿਸ ਨੂੰ ਸਿਵਲ ਹਸਪਤਾਲ ਸਮਾਣਾ ਲਿਜਾਇਆ ਗਿਆ। ਪਰਿਵਾਰ ਮੁਤਾਬਕ ਮ੍ਰਿਤਕ ਲੰਬੇ ਸਮੇਂ ਤੋਂ ਨਸ਼ਾ ਕਰਦਾ ਸੀ। ਪੁਲਿਸ ਨੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਪਤਨੀ ਸ਼ਰਨਪ੍ਰੀਤ ਕੌਰ ਨੇ ਦੱਸਿਆ ਕਿ ਉਸ ਦਾ ਪਤੀ ਕਾਫ਼ੀ ਸਮੇਂ ਤੋਂ ਨਸ਼ਾ ਕਰਦਾ ਸੀ ਅਤੇ ਨੇੜਲੇ ਪਿੰਡ ਤੋਂ ਨਸ਼ਾ ਲਿਆਉਂਦਾ ਸੀ। ਉਸ ਨੇ ਕਿਹਾ ਕਿ ਪਤੀ ਦੀ ਮੌਤ ਨਾਲ ਉਸ ਦਾ ਪਰਿਵਾਰ ਬਿਖਰ ਗਿਆ ਹੈ ਅਤੇ ਹੁਣ ਉਸ ਦੇ ਦੋ ਛੋਟੇ ਬੱਚਿਆਂ ਦੀ ਜ਼ਿੰਮੇਵਾਰੀ ਉਸ ਦੇ ਮੋਢਿਆਂ ‘ਤੇ ਆ ਗਈ ਹੈ। ਉੱਧਰ, ਸਿਵਲ ਹਸਪਤਾਲ ਸਮਾਣਾ ਦੀ ਐਮਰਜੈਂਸੀ ਵਿੱਚ ਤਾਇਨਾਤ ਡਾਕਟਰ ਬੰਦਨਾ ਨੇ ਦੱਸਿਆ ਕਿ ਪਰਿਵਾਰ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਨੌਜਵਾਨ ਵਿੱਚ ਨਸ਼ੇ ਨਾਲ ਜੁੜੇ ਲੱਛਣ ਹੋਣ ਦਾ ਸ਼ੱਕ ਸੀ। ਹਾਲਾਂਕਿ, ਹਸਪਤਾਲ ਵਿੱਚ ਕਿਸੇ ਖ਼ਾਸ ਨਸ਼ੀਲੇ ਪਦਾਰਥ ਦੀ ਪੁਸ਼ਟੀ ਨਹੀਂ ਹੋਈ। ਡਾਕਟਰਾਂ ਨੇ ਉਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਪਟਿਆਲਾ ਰੈਫਰ ਕਰਨ ਦੀ ਸਲਾਹ ਦਿੱਤੀ ਸੀ। ਰਵੀ ਕੁਮਾਰ ਦੇ ਚਾਚਿਆਂ ਦਰਸ਼ਨ ਕੁਮਾਰ ਅਤੇ ਨਰੇਸ਼ ਕੁਮਾਰ ਨੇ ਵੀ ਦੱਸਿਆ ਕਿ ਰਵੀ ਨਸ਼ਾ ਕਰਦਾ ਸੀ। ਹਾਲਾਂਕਿ, ਉਹ ਕਿਸ ਤਰ੍ਹਾਂ ਦਾ ਨਸ਼ਾ ਕਰਦਾ ਸੀ, ਇਸ ਬਾਰੇ ਕੋਈ ਪੁਸ਼ਟੀ ਨਹੀਂ ਹੋ ਸਕੀ। ਇਹ ਘਟਨਾ ਇੱਕ ਵਾਰ ਫਿਰ ਨਸ਼ਿਆਂ ਦੀ ਸਮੱਸਿਆ ਕਾਰਨ ਪਰਿਵਾਰਾਂ ‘ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਨੂੰ ਉਜਾਗਰ ਕਰਦੀ ਹੈ। ਫਿਲਹਾਲ ਮੌਤ ਦੇ ਅਸਲ ਕਾਰਨ ਦੀ ਅਧਿਕਾਰਤ ਪੁਸ਼ਟੀ ਹੋਣੀ ਬਾਕੀ ਹੈ।