ਬਰਨਾਲਾ ਪੁਲਿਸ ਵੱਲੋਂ ਦੇਹ ਵਪਾਰ ਅੱਡੇ ਦਾ ਪਰਦਾਫਾਸ਼/ ਰਿਹਾਇਸ਼ੀ ਇਲਾਕੇ ’ਚ ਚੱਲ ਰਿਹਾ ਸੀ ਅੱਡਾ/ ਪੁਲਿਸ ਨੇ ਇੱਕ ਜੋੜੇ ਸਮੇਤ ਤਿੰਨ ਜਣਿਆਂ ਨੂੰ ਕੀਤਾ ਕਾਬੂ

0
2

ਬਰਨਾਲਾ ਵਿੱਚ ਕਥਿਤ ਜਿਸਮ ਫਰੋਸ਼ੀ ਦੇ ਧੰਦੇ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਪੱਤੀ ਰੋਡ ਦੀ ਗਲੀ ਨੰਬਰ 4 ਵਿੱਚ ਇੱਕ ਮਕਾਨ ’ਤੇ ਕਾਰਵਾਈ ਕਰਦਿਆਂ ਇੱਕ ਜੋੜੇ ਸਮੇਤ ਤਿੰਨ ਜਣਿਆਂ ਨੂੰ ਕਾਬੂ ਕੀਤਾ ਹੈ। ਥਾਣਾ ਸਿਟੀ ਵਨ ਦੇ ਇੰਸਪੈਕਟਰ ਲਖਬੀਰ ਸਿੰਘ ਦੀ ਅਗਵਾਈ ਹੇਠ ਇਹ ਕਾਰਵਾਈ ਕੀਤੀ ਗਈ। ਪੁਲਿਸ ਮੁਤਾਬਕ, ਮਕਾਨ ਵਿੱਚ ਕਿਰਾਏ ’ਤੇ ਕਮਰੇ ਦਿੱਤੇ ਜਾਂਦੇ ਸਨ। ਪੁਲਿਸ ਨੇ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਅਨੁਸਾਰ, ਥਾਣਾ ਸਿਟੀ ਵਨ ਬਰਨਾਲਾ ਦੇ ਇੰਸਪੈਕਟਰ ਲਖਬੀਰ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਵੱਲੋਂ ਪੱਤੀ ਰੋਡ, ਗਲੀ ਨੰਬਰ 4 ਵਿਖੇ ਇੱਕ ਮਕਾਨ ’ਤੇ ਕਾਰਵਾਈ ਕੀਤੀ ਗਈ। ਪੁਲਿਸ ਮੁਤਾਬਕ, ਮਕਾਨ ਵਿੱਚ ਕਿਰਾਏ ’ਤੇ ਕਮਰੇ ਦਿੱਤੇ ਜਾਂਦੇ ਸਨ। ਕਾਰਵਾਈ ਦੌਰਾਨ ਸੋਨੀ, ਪੁੱਤਰ ਪ੍ਰਤਾਪ ਸਿੰਘ, ਵਾਸੀ ਜ਼ਿਲ੍ਹਾ ਸੰਗਰੂਰ ਅਤੇ ਸਰਬਜੀਤ ਕੌਰ, ਪਤਨੀ ਮਜਰ ਸਿੰਘ ਸਮੇਤ ਕੁੱਲ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ। ਇਸ ਮਾਮਲੇ ਵਿੱਚ ਪੁਲਿਸ ਵੱਲੋਂ ਐੱਫਆਈਆਰ ਨੰਬਰ 526 ਦਰਜ ਕੀਤੀ ਗਈ ਹੈ। ਮਾਮਲੇ ਦੀ ਜਾਂਚ ਥਾਣਾ ਸਿਟੀ ਵਨ ਬਰਨਾਲਾ ਵੱਲੋਂ ਕੀਤੀ ਜਾ ਰਹੀ ਹੈ। ਫਿਲਹਾਲ ਪੁਲਿਸ ਵੱਲੋਂ ਅਗਲੇਰੀ ਜਾਂਚ ਜਾਰੀ ਹੈ ਅਤੇ ਜਾਂਚ ਦੌਰਾਨ ਹੋਰ ਤੱਥ ਸਾਹਮਣੇ ਆਉਣ ਦੀ ਸੰਭਾਵਨਾ ਹੈ।

LEAVE A REPLY

Please enter your comment!
Please enter your name here