ਪੰਜਾਬ ਪਟਿਆਲਾ ਪੁਲਿਸ ਸ਼ਹੀਦੀ ਸਮਾਗਮ ਦੌਰਾਨ ਹੰਗਾਮਾ/ ਸ਼ਹੀਦ ਪਰਿਵਾਰ ਨੇ ਸਨਮਾਨ ਲੈਣ ਤੋਂ ਕੀਤਾ ਇਨਕਾਰ/ ਸਥਾਨਕ ਐਸਐਚਓ ਤੇ ਧਮਕੀਆਂ ਦੇਣ ਦੇ ਲੱਗੇ ਇਲਜ਼ਾਮ By admin - October 21, 2026 0 2 Facebook Twitter Pinterest WhatsApp ਪਟਿਆਲਾ ਵਿੱਚ ਪੁਲਿਸ ਸ਼ਹੀਦੀ ਸਮਾਗਮ ਦੌਰਾਨ ਉਸ ਸਮੇਂ ਹੰਗਾਮਾ ਹੋ ਗਿਆ, ਜਦੋਂ ਇੱਕ ਸ਼ਹੀਦ ਪੁਲਿਸ ਮੁਲਾਜ਼ਮ ਦੇ ਪਰਿਵਾਰ ਨੇ ਸਨਮਾਨ ਲੈਣ ਤੋਂ ਇਨਕਾਰ ਕਰ ਦਿੱਤਾ। ਪਰਿਵਾਰ ਨੇ ਡੀਆਈਜੀ ਕੁਲਦੀਪ ਸਿੰਘ ਚਾਹਲ ਦੇ ਸਾਹਮਣੇ ਆਪਣੀ ਨਾਰਾਜ਼ਗੀ ਜ਼ਾਹਰ ਕਰਦਿਆਂ ਪੁਲਿਸ ਪ੍ਰਸ਼ਾਸਨ ’ਤੇ ਧੱਕੇਸ਼ਾਹੀ ਦੇ ਇਲਜ਼ਾਮ ਲਗਾਏ। ਪਰਿਵਾਰ ਦੇ ਇੱਕ ਮੈਂਬਰ ਦਾ ਇਲਜ਼ਾਮ ਸੀ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ ਅਤੇ ਇੱਕ ਥਾਣੇ ਦਾ ਐੱਸਐੱਚਓ ਉਨ੍ਹਾਂ ਨੂੰ ਡਰਾ-ਧਮਕਾ ਰਿਹਾ ਹੈ। ਉਨ੍ਹਾਂ ਸਵਾਲ ਚੁੱਕਿਆ ਕਿ ਜਦੋਂ ਇਨਸਾਫ਼ ਹੀ ਨਹੀਂ ਮਿਲ ਰਿਹਾ ਤਾਂ ਸਨਮਾਨ ਲੈਣ ਦਾ ਕੀ ਫ਼ਾਇਦਾ? ਪਰਿਵਾਰ ਦੇ ਇੱਕ ਮੈਂਬਰ, ਜੋ ਖੁਦ ਵੀ ਸੇਵਾਮੁਕਤ ਪੁਲਿਸ ਮੁਲਾਜ਼ਮ ਹਨ, ਨੇ ਕਿਹਾ ਕਿ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ ਅਤੇ ਇੱਕ ਥਾਣੇ ਦਾ ਐੱਸਐੱਚਓ ਉਨ੍ਹਾਂ ਨੂੰ ਡਰਾ-ਧਮਕਾ ਰਿਹਾ ਹੈ। ਉਨ੍ਹਾਂ ਸਵਾਲ ਉਠਾਇਆ ਕਿ ਜਦੋਂ ਉਨ੍ਹਾਂ ਨੂੰ ਇਨਸਾਫ਼ ਹੀ ਨਹੀਂ ਮਿਲ ਰਿਹਾ ਤਾਂ ਅਜਿਹੇ ਸਨਮਾਨ ਦਾ ਕੀ ਲਾਭ ਹੈ। ਇਸ ਮੌਕੇ ਸ਼ਹੀਦ ਪੁਲਿਸ ਮੁਲਾਜ਼ਮ ਦੀ ਪਤਨੀ ਨੇ ਵੀ ਆਪਣੀ ਨਾਰਾਜ਼ਗੀ ਜ਼ਾਹਰ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਪਤੀ ਦੀ ਤਸਵੀਰ ਸਮਾਗਮ ਵਾਲੀ ਥਾਂ ਤੋਂ ਉਤਾਰ ਦਿੱਤੀ ਜਾਵੇ। ਪਰਿਵਾਰ ਦੇ ਇਸ ਵਿਰੋਧ ਕਾਰਨ ਪੁਲਿਸ ਸ਼ਹੀਦੀ ਸਮਾਗਮ ਦੌਰਾਨ ਮਾਮਲਾ ਚਰਚਾ ਦਾ ਵਿਸ਼ਾ ਬਣ ਗਿਆ। ਹੁਣ ਦੇਖਣਾ ਹੋਵੇਗਾ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਵੱਲੋਂ ਪਰਿਵਾਰ ਵੱਲੋਂ ਲਗਾਏ ਗਏ ਦੋਸ਼ਾਂ ਦੀ ਜਾਂਚ ਕਰਕੇ ਉਨ੍ਹਾਂ ਦੀ ਸ਼ਿਕਾਇਤ ’ਤੇ ਕੀ ਕਾਰਵਾਈ ਕੀਤੀ ਜਾਂਦੀ ਹੈ।