ਪੰਜਾਬ ਭਵਾਨੀਗੜ੍ਹ-ਸੁਨਾਮ ਨੈਸ਼ਨਲ ਹਾਈਵੇ ’ਤੇ ਸੜਕ ਹਾਦਸਾ/ 3 ਕਾਰਾਂ ਦੀ ਆਪਸ ’ਚ ਭਿਆਨਕ ਟੱਕਰ/ 2 ਕੁੜੀਆਂ ਤੇ ਇੱਕ ਨੌਜਵਾਨ ਗੰਭੀਰ ਜਖਮੀ By admin - October 21, 2026 0 2 Facebook Twitter Pinterest WhatsApp ਸੰਗਰੂਰ ਦੇ ਭਵਾਨੀਗੜ੍ਹ-ਸੁਨਾਮ ਨੈਸ਼ਨਲ ਹਾਈਵੇ ’ਤੇ ਤਿੰਨ ਕਾਰਾਂ ਦੀ ਭਿਆਨਕ ਟੱਕਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਹਾਦਸੇ ਵਿੱਚ ਦੋ ਕੁੜੀਆਂ ਅਤੇ ਇੱਕ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ। ਹਾਦਸਾ ਇੰਨਾ ਭਿਆਨਕ ਸੀ ਕਿ ਨੌਜਵਾਨ ਕਰੀਬ 40 ਮਿੰਟ ਤੱਕ ਕਾਰ ਵਿੱਚ ਫਸਿਆ ਰਿਹਾ। ਸੂਚਨਾ ਮਿਲਣ ’ਤੇ ਐੱਸਐੱਸਐੱਫ ਦੀ ਟੀਮ ਅਤੇ ਸਥਾਨਕ ਲੋਕਾਂ ਨੇ ਕਾਫ਼ੀ ਮੁਸ਼ੱਕਤ ਤੋਂ ਬਾਅਦ ਉਸ ਨੂੰ ਕਾਰ ਵਿੱਚੋਂ ਬਾਹਰ ਕੱਢਿਆ। ਹਾਦਸੇ ਦਾ ਸ਼ਿਕਾਰ ਦੂਜੀਆਂ ਦੋ ਕਾਰਾਂ ਦੇ ਚਾਲਕਾਂ ਮੁਤਾਬਕ ਜ਼ਖ਼ਮੀ ਨੌਜਵਾਨ ਫ਼ੋਨ ’ਤੇ ਗੱਲ ਕਰਦਿਆਂ ਤੇਜ਼ ਰਫ਼ਤਾਰ ਨਾਲ ਗੱਡੀ ਚਲਾ ਰਿਹਾ ਸੀ, ਜਿਸ ਕਾਰਨ ਹਾਦਸਾ ਵਾਪਰਿਆ ਹੈ।