ਸੁਨਾਮ ਦੇ ਪਿੰਡ ਉਭਾਵਾਲ ਪਹੁੰਚੇ ਮੰਤਰੀ ਅਮਨ ਅਰੋੜਾ/ 463 ਪਰਿਵਾਰਾਂ ਨੂੰ ਮਿਲੇ ਮਕਾਨਾਂ ਦਾ ਮਾਲਕੀ ਹੱਕ/ ਮੰਤਰੀ ਨੇ ਵੰਡੇ ਮਾਲਕੀ ਹੱਕਾਂ ਦੇ ਪ੍ਰਮਾਣ ਪੱਤਰ

0
3

ਕੈਬਨਿਟ ਮੰਤਰੀ ਅਮਨ ਅਰੋੜਾ ਅੱਜ ਸੁਨਾਮ ਹਲਕੇ ਦੇ ਪਿੰਡ ਉਭਾਵਾਲ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ 463 ਪਰਿਵਾਰਾਂ ਨੂੰ ਮੇਰਾ ਘਰ ਮੇਰੇ ਨਾਮ ਸਕੀਮ ਤਹਿਤ ਮਕਾਨਾਂ ਦੇ ਮਾਲਕੀ ਹੱਕ ਦੇ ਪ੍ਰਮਾਣ ਪੱਤਰ ਸੌਂਪੇ। ਇਸ ਸਬੰਧੀ ਪਿੰਡ ਦੇ ਪੰਚਾਇਤ ਘਰ ਵਿੱਚ ਕਰਵਾਏ ਗਏ ਵਿਸ਼ੇਸ਼ ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਪਿੰਡ ਵਿੱਚ 500 ਤੋਂ ਵੱਧ ਪਰਿਵਾਰ ਰਹਿੰਦੇ ਹਨ, ਜਿਨ੍ਹਾਂ ਵਿੱਚੋਂ 463 ਪਰਿਵਾਰਾਂ ਨੂੰ ਅੱਜ ਮਾਲਕੀ ਹੱਕ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦਾ ਇਹ ਬਹੁਤ ਵੱਡਾ ਫੈਸਲਾ ਹੈ, ਜਿਸ ਦੇ ਤਹਿਤ ਲੰਮੇ ਸਮੇਂ ਤੋਂ ਬਿਨਾਂ ਮਾਲਕੀ ਹੱਕਾਂ ਦੇ ਰਹਿ ਰਹੇ ਲੋਕਾਂ ਨੂੰ ਆਪਣੇ ਮਕਾਨਾਂ ਦੇ ਮਾਲਕੀ ਹੱਕ ਮਿਲੇ ਹਨ।

LEAVE A REPLY

Please enter your comment!
Please enter your name here