ਚੰਡੀਗੜ੍ਹ ’ਚ ਭਾਜਪਾ ’ਤੇ ਵਰ੍ਹੇ ਵਿਧਾਇਕ ਗਿਆਸਪੁਰਾ/ ਨਸ਼ਿਆਂ ਦੇ ਮੁੱਦੇ ’ਤੇ ਅਮਿਤ ਸ਼ਾਹ ਵੱਲ ਸਾਧੇ ਨਿਸ਼ਾਨੇ/ ਪੰਜਾਬ ਅੰਦਰ ਚਿੱਟੇ ਦੀ ਆਮਦ ਲਈ ਦੱਸਿਆ ਜ਼ਿੰਮੇਵਾਰ

0
3

ਪੰਜਾਬ ਵਿਧਾਨ ਸਭਾ ਸੈਸ਼ਨ ਵਿੱਚ ਹਿੱਸਾ ਲੈਣ ਪਹੁੰਚੇ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਭਾਜਪਾ ’ਤੇ ਤਿੱਖੇ ਸਿਆਸੀ ਹਮਲੇ ਕੀਤੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਆਪਣੀਆਂ ਨਾਕਾਮੀਆਂ ਛੁਪਾਉਣ ਅਤੇ ਲੋਕਾਂ ਦਾ ਧਿਆਨ ਅਸਲ ਮੁੱਦਿਆਂ ਤੋਂ ਭੜਟਾਕੁਣ ਲਈ ਪੰਜਾਬ ਅੰਦਰ ਡਰਾਮੇ ਕਰ ਰਹੀ ਹੈ। ਗਿਆਸਪੁਰਾ ਨੇ ਕਿਹਾ ਕਿ ਪੰਜਾਬ ਵਿੱਚ ਚਿੱਟੇ ਦੀ ਸਮੱਸਿਆ ਭਾਜਪਾ ਦੀ ਭਾਈਵਾਲੀ ਵਾਲੀ ਸਰਕਾਰ ਦੇ ਸਮੇਂ ਸ਼ੁਰੂ ਹੋਈ ਸੀ। ਉਨ੍ਹਾਂ ਮੈਡੀਕਲ ਨਸ਼ਿਆਂ ਨੂੰ ਲੈ ਕੇ ਕੇਂਦਰ ਸਰਕਾਰ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਚੁੱਪ ’ਤੇ ਵੀ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨਸ਼ਿਆਂ ਖ਼ਿਲਾਫ਼ ਲੜਾਈ ਲੜ ਰਹੀ ਹੈ ਅਤੇ ਨਸ਼ਾ ਤਸਕਰਾਂ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

LEAVE A REPLY

Please enter your comment!
Please enter your name here